ਮੰਤਰੀ ਮੰਡਲ
ਕੈਬਨਿਟ ਨੇ ਸਿਹਤ ਅਤੇ ਔਸ਼ਧੀ ਦੇ ਖੇਤਰ ਵਿੱਚ ਸਹਿਯੋਗ ‘ਤੇ ਭਾਰਤ ਅਤੇ ਡੈੱਨਮਾਰਕ ਸਾਮਰਾਜ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ
प्रविष्टि तिथि:
14 JUL 2021 4:07PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਸਿਹਤ ਅਤੇ ਮੈਡੀਸਿਨ ਦੇ ਖੇਤਰ ਵਿੱਚ ਸਹਿਯੋਗ ਕਰਨ ‘ਤੇ ਭਾਰਤ ਗਣਸਾਮਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਤੇ ਡੈੱਨਮਾਰਕ ਸਾਮਰਾਜ ਦੇ ਸਿਹਤ ਮੰਤਰਾਲੇ ਦੇ ਦਰਮਿਆਨ ਸਹਿਮਤੀ ਪੱਤਰ (ਐੱਮਓਯੂ) ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
ਲਾਭ:
ਇਹ ਦੁਵੱਲਾ ਸਹਿਮਤੀ ਪੱਤਰ ਸੰਯੁਕਤ ਪਹਿਲਾਂ ਅਤੇ ਟੈਕਨੋਲੋਜੀ ਵਿਕਾਸ ਦੇ ਜ਼ਰੀਏ ਭਾਰਤ ਗਣਸਾਮਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਤੇ ਡੈੱਨਮਾਰਕ ਸਾਮਰਾਜ ਦੇ ਸਿਹਤ ਮੰਤਰਾਲੇ ਦੇ ਦਰਮਿਆਨ ਸਹਿਯੋਗ ਨੂੰ ਪ੍ਰੋਤਸਾਹਿਤ ਕਰੇਗਾ। ਇਹ ਸਹਿਮਤੀ ਪੱਤਰ ਭਾਰਤ ਅਤੇ ਡੈੱਨਮਾਰਕ ਦੇ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਬਣਾਵੇਗਾ।
ਇਹ ਦੁਵੱਲਾ ਸਹਿਮਤੀ ਪੱਤਰ ਸੰਯੁਕਤ ਪਹਿਲਾਂ ਅਤੇ ਸਿਹਤ ਖੇਤਰ ਵਿੱਚ ਖੋਜ ਦੇ ਵਿਕਾਸ ਦੇ ਜ਼ਰੀਏ ਭਾਰਤ ਗਣਸਾਮਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਡੈੱਨਮਾਰਕ ਸਾਮਰਾਜ ਦੇ ਸਿਹਤ ਮੰਤਰਾਲੇ ਦੇ ਦਰਮਿਆਨ ਸਹਿਯੋਗ ਨੂੰ ਪ੍ਰੋਤਸਾਹਿਤ ਕਰੇਗਾ। ਇਸ ਨਾਲ ਦੋਹਾਂ ਦੇਸ਼ਾਂ ਦੇ ਲੋਕਾਂ ਦੀ ਜਨਤਕ ਸਿਹਤ ਦੀ ਸਥਿਤੀ ਨੂੰ ਬਿਹਤਰ ਬਣਾਉਣ ਵਿੱਚ ਅਸਾਨੀ ਹੋਵੇਗੀ।
****
ਡੀਐੱਸ
(रिलीज़ आईडी: 1735506)
आगंतुक पटल : 257
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam