ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ, ਸ਼੍ਰੀ ਇਬ੍ਰਾਹਿਮ ਮੁਹੰਮਦ ਸੋਲਿਹ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ

Posted On: 14 JUL 2021 2:27PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਬ੍ਰਾਹਿਮ ਮੁਹੰਮਦ ਸੋਲਿਹ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

 

ਰਾਸ਼ਟਰਪਤੀ ਸੋਲਿਹ ਨੇ ਕੋਵਿਡ ਮਹਾਮਾਰੀ ਦੇ ਖ਼ਿਲਾਫ਼ ਲੜਾਈ ਵਿੱਚ ਭਾਰਤ ਦੇ ਸਹਿਯੋਗ ਅਤੇ ਸਮਰਥਨ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਧੰਨਵਾਦ ਕੀਤਾ।

 

ਦੋਹਾਂ ਨੇਤਾਵਾਂ ਨੇ ਮਾਲਦੀਵ ਵਿੱਚ ਭਾਰਤ ਦੇ ਸਹਿਯੋਗ ਨਾਲ ਚਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਕੋਵਿਡ ਮਹਾਮਾਰੀ ਦੀਆਂ ਰੁਕਾਵਟਾਂ ਦੇ ਬਾਵਜੂਦ ਇਨ੍ਹਾਂ ਦੇ ਲਾਗੂਕਰਨ ਦੀ ਤੇਜ਼ ਰਫ਼ਤਾਰ ’ਤੇ ਤਸੱਲੀ ਪ੍ਰਗਟਾਈ।

 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਾਲਦੀਵ ਭਾਰਤ ਦੀ ‘ਗੁਆਂਢ ਪਹਿਲਾਂ’ ਦੀ ਨੀਤੀ ਅਤੇ ਖੇਤਰ ਵਿੱਚ ਸਾਰਿਆਂ ਦੇ ਲਈ ਸੁਰੱਖਿਆ ਅਤੇ ਵਿਕਾਸ (Security and Growth for All in the Region (SAGAR)-ਸਾਗਰ) ਦੀ ਸਮੁੰਦਰੀ ਦੂਰਦ੍ਰਿਸ਼ਟੀ ਦਾ ਇੱਕ ਕੇਂਦਰੀ ਥੰਮ੍ਹ ਹੈ। 

 

ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਮਹਾ ਸਭਾ ਦੇ ਪ੍ਰਧਾਨ ਦੇ ਰੂਪ ਵਿੱਚ ਮਾਲਦੀਵ ਦੇ ਵਿਦੇਸ਼ ਮੰਤਰੀ  ਅਬਦੁੱਲਾ ਸ਼ਾਹਿਦ ਦੇ ਚੁਣੇ ਜਾਣ ’ਤੇ ਰਾਸ਼ਟਰਪਤੀ ਸੋਲਿਹ ਨੂੰ ਵਧਾਈ ਵੀ ਦਿੱਤੀ।

 

ਦੋਹਾਂ ਨੇਤਾਵਾਂ ਦੇ ਦਰਮਿਆਨ ਟੈਲੀਫੋਨ ‘ਤੇ ਹੋਈ ਇਸ ਗੱਲਬਾਤ ਨੇ ਉਨ੍ਹਾਂ ਨੂੰ ਦੁਵੱਲੇ ਸਬੰਧਾਂ ਦੀ ਸਮੁੱਚੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਦੋਹਾਂ ਦੇਸ਼ਾਂ ਦੇ ਦਰਮਿਆਨ ਚਲ ਰਹੇ ਅਸਲ ਸਹਿਯੋਗ ਨੂੰ ਹੋਰ ਤੇਜ਼ ਗਤੀ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਦਾ ਅਵਸਰ ਪ੍ਰਦਾਨ ਕੀਤਾ ਹੈ। 

 

*********

 

ਡੀਐੱਸ/ਵੀਜੇ/ਏਕੇ




(Release ID: 1735635) Visitor Counter : 130