ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੁੰਬਈ 'ਚ ਕੰਧ ਗਿਰਨ ਨਾਲ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ

Posted On: 18 JUL 2021 10:47AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਦੇ ਚੈਂਬੂਰ ਅਤੇ ਵਿਕ੍ਰੋਲੀ ਵਿੱਚ ਕੰਧ ਗਿਰਨ ਨਾਲ ਹੋਏ ਜਾਨੀ ਨੁਕਸਾਨ ਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਜਾਨ ਗਵਾਉਣ ਵਾਲੇ ਹਰ ਵਿਅਕਤੀ ਦੇ ਨੇੜਲੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੇ ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਮੁੰਬਈ ਦੇ ਚੈਂਬੂਰ ਅਤੇ ਵਿਕ੍ਰੋਲੀ ਵਿੱਚ ਕੰਧ ਗਿਰਨ ਨਾਲ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ, ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)

 

ਮੁੰਬਈ ਵਿੱਚ ਕੰਧ ਗਿਰਨ ਨਾਲ ਜਾਨ ਗੁਆਉਣ ਵਾਲੇ ਹਰ ਵਿਅਕਤੀ ਦੇ ਨੇੜਲੇ ਰਿਸ਼ਤੇਦਾਰ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਦਾਨਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ।"

 

 

 

***

ਡੀਐੱਸ/ਐੱਸਐੱਚ



(Release ID: 1736530) Visitor Counter : 117