ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਨੰਦੂਰਬਾਰ ਤ੍ਰਾਸਦੀ ਵਿੱਚ ਹੋਈਆਂ ਮੌਤਾਂ ’ਤੇ ਸੋਗ ਪ੍ਰਗਟਾਇਆ


ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ

Posted On: 18 JUL 2021 11:23PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨੰਦੂਰਬਾਰ ਦੀ ਇੱਕ ਦੁਰਘਟਨਾ ਵਿੱਚ ਹੋਈਆਂ ਮੌਤਾਂ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੇ ਲਈ ਪ੍ਰਾਰਥਨਾ ਵੀ ਕੀਤੀ। ਉਨਾਂ ਨੇ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ: 

 

ਮਹਾਰਾਸ਼ਟਰ ਦੇ ਨੰਦੂਰਬਾਰ ਤੋਂ ਦੁਖਦਾਈ ਸਮਾਚਾਰ। ਦੁਰਘਟਨਾ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਦੇ ਅਜ਼ੀਜ਼ਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਜ਼ਖ਼ਮੀਆਂ ਦੇ ਲਈ ਪ੍ਰਾਰਥਨਾ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ: ਪ੍ਰਧਾਨ ਮੰਤਰੀ ਮੋਦੀ 

 

 

 

 

************

ਡੀਐੱਸ



(Release ID: 1736713) Visitor Counter : 142