ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼੍ਰੀ ਸ਼ੇਰ ਬਹਾਦੁਰ ਦੇਉਬਾ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ
Posted On:
19 JUL 2021 2:43PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਸ਼੍ਰੀ ਸ਼ੇਰ ਬਹਾਦੁਰ ਦੇਉਬਾ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੇ ਚੁਣੇ ਜਾਣ ਤੇ ਸੰਸਦ ਵਿੱਚ ਵਿਸ਼ਵਾਸ ਮਤ ਹਾਸਲ ਕਰਨ ‘ਤੇ ਉਨ੍ਹਾਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ।
ਭਾਰਤ ਅਤੇ ਨੇਪਾਲ ਦੇ ਦਰਮਿਆਨ ਅਨੂਠੇ ਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਸਦੀਆਂ ਪੁਰਾਣੇ ਸਬੰਧਾਂ, ਜੋ ਵਿਸ਼ੇਸ਼ ਮਿੱਤਰਤਾ ਨੂੰ ਰੇਖਾਂਕਿਤ ਕਰਦੇ ਹਨ, ਨੂੰ ਯਾਦ ਕਰਦੇ ਹੋਏ ਦੋਹਾਂ ਨੇਤਾਵਾਂ ਨੇ ਸਾਰੇ ਖੇਤਰਾਂ ਵਿੱਤ ਦੁਵੱਲੇ ਸਹਿਯੋਗ ਨੂੰ ਵਧਾਉਣ ਦੇ ਲਈ ਇਕੱਠੇ ਮਿਲ ਕੇ ਕਾਰਜ ਕਰਨ ‘ਤੇ ਸਹਿਮਤੀ ਜਤਾਈ।
ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ, ਕੋਵਿਡ-19 ਮਹਾਮਾਰੀ ਦੇ ਖ਼ਿਲਾਫ਼ ਜਾਰੀ ਪ੍ਰਯਤਨਾਂ ਦੇ ਸੰਦਰਭ ਵਿੱਚ ਸਹਿਯੋਗ ਅਤੇ ਤਾਲਮੇਲ ਨੂੰ ਮਜ਼ਬੂਤ ਬਣਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ।
*****
ਡੀਐੱਸ/ਏਕੇਜੇ
(Release ID: 1736800)
Visitor Counter : 145
Read this release in:
English
,
Urdu
,
Marathi
,
Hindi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam