ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਈਦ-ਉਲ-ਜ਼ੁਹਾ ਦੀ ਪੂਰਵ ਸੰਧਿਆ ‘ਤੇ ਵਧਾਈਆਂ ਦਿੱਤੀਆਂ

Posted On: 20 JUL 2021 5:34PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਦੇਸ਼ਵਾਸੀਆਂ ਨੂੰ ਈਦ-ਉਲ-ਜ਼ੁਹਾ ਦੀ ਪੂਰਵ ਸੰਧਿਆਤੇ ਵਧਾਈਆਂ ਦਿੱਤੀਆਂ ਹਨ।

 

ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ, “ਈਦ-ਉਲ-ਜ਼ੁਹਾ ਦੇ ਅਵਸਰ ‘ਤੇ ਦੇਸ਼ਵਾਸੀਆਂ, ਵਿਸ਼ੇਸ਼ ਤੌਰ ‘ਤੇ ਸਾਡੇ ਮੁਸਲਿਮ ਭਾਈਆਂ ਅਤੇ ਭੈਣਾਂ ਨੂੰ ਮੁਬਾਰਕਬਾਦ ਦਿੰਦਾ ਹਾਂ ਅਤੇ ਉਨ੍ਹਾਂ ਦੀ ਬਿਹਤਰੀ ਦੀ ਦੁਆ ਕਰਦਾ ਹਾਂ।

 

ਈਦ-ਉਲ-ਜ਼ੁਹਾ ਪ੍ਰੇਮ, ਤਿਆਗ ਅਤੇ ਬਲੀਦਾਨ ਦੀ ਭਾਵਨਾ ਦੇ ਪ੍ਰਤੀ ਆਦਰ ਵਿਅਕਤ ਕਰਨ ਅਤੇ ਸਮਾਵੇਸ਼ੀ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਦੇ ਲਈ ਮਿਲ ਕੇ ਕਾਰਜ ਕਰਨ ਦਾ ਤਿਉਹਾਰ ਹੈ।

 

ਈਦ ਦਾ ਤਿਉਹਾਰ ਆਪਣੀ ਖੁਸ਼ੀਆਂ ਨੂੰ ਸਾਂਝਾ ਕਰਨ ਦਾ ਅਤੇ ਗ਼ਰੀਬਾਂ ਤੇ ਬੇਸਹਾਰਾ ਲੋਕਾਂ ਦੀ ਭਰਪੂਰ ਮਦਦ ਕਰਨ ਦਾ ਅਵਸਰ ਵੀ ਹੁੰਦਾ ਹੈ।

 

ਆਓ, ਅਸੀਂ ਸਾਰੇ ਮਿਲ ਕੇ ਕੋਵਿਡ-19 ਮਹਾਮਾਰੀ ਤੋਂ ਬਚਾਅ ਦੇ ਉਪਾਅ ਅਪਣਾਉਂਦੇ ਹੋਏ, ਸਮਾਜ ਦੇ ਹਰ ਵਰਗ ਦੀ ਖੁਸ਼ਹਾਲੀ ਅਤੇ ਭਲਾਈ ਲਈ ਕੰਮ ਕਰਨ ਦਾ ਸੰਕਲਪ ਲਈਏ।

 

ਰਾਸ਼ਟਰਪਤੀ ਦਾ ਸੰਦੇਸ਼ ਹਿੰਦੀ ਵਿੱਚ ਦੇਖਣ ਲਈ ਇੱਥੇ ਕਲਿੱਕ ਕਰੋ

 

 

***

ਡੀਐੱਸ/ਐੱਸਐੱਚ/ਏਕੇ



(Release ID: 1737304) Visitor Counter : 148