ਵਿਗਿਆਨ ਤੇ ਤਕਨਾਲੋਜੀ ਮੰਤਰਾਲਾ
ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਆਤਮਨਿਰਭਰ ਭਾਰਤ ਲਈ ਵਿਗਿਆਨ ਅਤੇ ਟੈਕਨੋਲੋਜੀ ਪ੍ਰਾਪਤੀ ਦੀ ਕੁੰਜੀ ਹੈ
ਡਾ. ਅਨਿਲ ਕੱਕੋਡਕਰ ਦੀ ਅਗਵਾਈ ਹੇਠ ਤਿਆਰ ਕੀਤੀ ਅੰਤਰਰਾਸ਼ਟਰੀ ਐੱਸਐਂਡਟੀ ਸਹਿਯੋਗ ਬਾਰੇ ਰਿਪੋਰਟ ਜਾਰੀ ਕੀਤੀ ਗਈ
Posted On:
21 JUL 2021 5:12PM by PIB Chandigarh
ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਵਿਗਿਆਨ ਅਤੇ ਟੈਕਨੋਲੋਜੀ; ਰਾਜ ਮੰਤਰੀ (ਸੁਤੰਤਰ ਚਾਰਜ) ਪ੍ਰਿਥਵੀ ਵਿਗਿਆਨ; ਪ੍ਰਧਾਨ ਮੰਤਰੀ ਦਫਤਰ, ਪਰਸੋਨਲ, ਜਨਤਕ ਸ਼ਿਕਾਇਤਾਂ, ਪੈਨਸ਼ਨਾਂ, ਪਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ, ਡਾ. ਜਿਤੇਂਦਰ ਸਿੰਘ ਨੇ ਕਿਹਾ ਹੈ ਕਿ ਵਿਗਿਆਨ ਅਤੇ ਟੈਕਨੋਲੋਜੀ ਪ੍ਰਧਾਨ ਮੰਤਰੀ ਮੋਦੀ ਦੇ ਆਤਮਨਿਰਭਰ ਭਾਰਤ ਨੂੰ ਪ੍ਰਾਪਤ ਕਰਨ ਲਈ ਕੁੰਜੀ ਹੈ। ਉਨ੍ਹਾਂ ਕਿਹਾ, ਆਤਮ-ਨਿਰਭਰਤਾ ਦਾ ਵਿਸ਼ਵਾਸ ਅਗਲੀ ਪੀੜ੍ਹੀ ਤੱਕ ਪਹੁੰਚੇਗਾ ਅਤੇ ਵਿਗਿਆਨ ਅਤੇ ਟੈਕਨੋਲੋਜੀ ਦੇ ਖੇਤਰ ਵਿੱਚ ਸਰਬੋਤਮ ਦਿਮਾਗਾਂ ਨੂੰ ਆਕਰਸ਼ਤ ਕਰਨ ਵਿੱਚ ਸਹਾਇਤਾ ਕਰੇਗਾ।
ਡਾ. ਜਿਤੇਂਦਰ ਸਿੰਘ ਭਾਰਤ ਦੇ ਪਰਮਾਣੂ ਊਰਜਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਡਾ. ਅਨਿਲ ਕਕੋਡਕਰ ਦੀ ਅਗਵਾਈ ਹੇਠ ਤਿਆਰ ਕੀਤੀ ਅੰਤਰਰਾਸ਼ਟਰੀ ਐੱਸਐਂਡਟੀ ਸਹਿਯੋਗ ਬਾਰੇ ਸਮੀਖਿਆ ਕਮੇਟੀ ਦੀ ਰਿਪੋਰਟ ਜਾਰੀ ਕਰਨ ਤੋਂ ਬਾਅਦ ਬੋਲ ਰਹੇ ਸਨ।
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਜਿੱਥੋਂ ਤੱਕ ਵਿਗਿਆਨ ਅਤੇ ਟੈਕਨੋਲੋਜੀ ਦਾ ਸਬੰਧ ਹੈ, ਭਾਰਤ ਪਹਿਲਾਂ ਹੀ ਇੱਕ ਆਲਮੀ ਤਾਕਤ ਹੈ, ਪਰ ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਦੇਸ਼ ਦੀਆਂ ਵਿਸ਼ਾਲ ਅਤੇ ਹੁਣ ਤੱਕ ਅਛੂਤੀਆਂ ਰਹੀਆਂ ਵੱਡੀਆਂ ਸੰਭਾਵਨਾਵਾਂ ਦਾ ਸੁਚਾਰੂ ਢੰਗ ਨਾਲ ਇਸਤੇਮਾਲ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਗਿਆਨਕ ਕੋਸ਼ਿਸ਼ ਨਾਗਰਿਕ ਕੇਂਦਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, ਵਿਭਿੰਨਤਾ ਨੂੰ ਇੱਕ ਫਾਇਦਾ ਮੰਨਿਆ ਜਾਣਾ ਚਾਹੀਦਾ ਹੈ ਕਿਉਂਕਿ ਬਹੁਤ ਘੱਟ ਦੇਸ਼ ਹੀ ਵਿਵਿਧ ਸੰਸਾਧਨਾਂ ਨਾਲ ਸੰਪੰਨ ਹਨ।
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਅੱਜ ਭਾਰਤ ਦਾ 44 ਦੇਸ਼ਾਂ ਨਾਲ ਵਿਗਿਆਨ ਅਤੇ ਟੈਕਨੋਲੋਜੀ ਦਾ ਸਹਿਯੋਗ ਹੈ ਅਤੇ ਆਉਣ ਵਾਲੇ ਦਿਨਾਂ ਅਤੇ ਮਹੀਨਿਆਂ ਵਿੱਚ ਇਸ ਸੂਚੀ ਵਿੱਚ ਹੋਰ ਵਿਸਤਾਰ ਹੋਵੇਗਾ। ਉਨ੍ਹਾਂ ਨਿਰਧਾਰਤ ਸਮੇਂ ਅੰਦਰ ਸਾਰਥਕ ਨਤੀਜੇ ਪ੍ਰਾਪਤ ਕਰਨ ਲਈ ਮੰਤਰਾਲੇ ਅਧਾਰਤ ਪ੍ਰੋਜੈਕਟਾਂ ਦੀ ਬਜਾਏ ਥੀਮ ਅਧਾਰਤ ਪ੍ਰੋਜੈਕਟਾਂ ਨੂੰ ਅਪਣਾਉਣ ਦਾ ਸੱਦਾ ਵੀ ਦਿੱਤਾ। ਮੰਤਰੀ ਨੇ ਅੰਤਰ-ਰਾਸ਼ਟਰੀ ਸਹਿਯੋਗ ਵਿੱਚ ਆਪਣੇ-ਆਪਣੇ ਖੇਤਰਾਂ ਦੇ ਵੱਧ ਤੋਂ ਵੱਧ ਮਾਹਰ ਲਿਆਉਣ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਅਤੇ ਨਾਲ ਹੀ ਸਵਦੇਸ਼ੀ ਖੇਤਰ ਨਾਲ ਡੂੰਘੇ ਤੌਰ ‘ਤੇ ਜੁੜੇ ਰਹਿਣ ਦੀ ਲੋੜ ਨੂੰ ਵੀ ਰੇਖਾਂਕਿਤ ਕੀਤਾ। ਉਨ੍ਹਾਂ ਕਿਹਾ, ਸਾਨੂੰ ਅਜਿਹੇ ਸਹਿਯੋਗ ਦੀ ਅਸਲ ਸੰਭਾਵਨਾ ਨੂੰ ਪ੍ਰਾਪਤ ਕਰਨ ਲਈ ਵਿਗਿਆਨ ਅਤੇ ਟੈਕਨੋਲੋਜੀ ਦੇ ਖੇਤਰ ਤੋਂ ਵੀ ਬਾਹਰ ਜਾਣਾ ਪਏਗਾ।
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਬਹੁਤ ਜਲਦੀ, ਵਿਗਿਆਨ ਅਤੇ ਟੈਕਨੋਲੋਜੀ ਮੰਤਰਾਲਾ, ਪ੍ਰਿਥਵੀ ਵਿਗਿਆਨ ਮੰਤਰਾਲਾ ਅਤੇ ਵਿਗਿਆਨਕ ਅਤੇ ਉਦਯੋਗਿਕ ਖੋਜ ਪ੍ਰੀਸ਼ਦ (ਸੀਐੱਸਆਈਆਰ) ਨਾਲ ਭਾਰਤ ਸਰਕਾਰ ਦੇ ਹਰੇਕ ਮੰਤਰਾਲੇ ਅਤੇ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਲਈ ਨਵੀਂ ਕਵਾਇਦ ਸ਼ੁਰੂ ਕੀਤੀ ਜਾਏਗੀ।
ਉਨ੍ਹਾਂ ਯਾਦ ਦਿਵਾਇਆ ਕਿ ਪੰਜ ਸਾਲ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦਖਲ 'ਤੇ, ਰਾਸ਼ਟਰੀ ਰਾਜਧਾਨੀ ਵਿੱਚ ਇੱਕ ਵਿਆਪਕ ਵਿਚਾਰ-ਮੰਥਨ ਅਭਿਆਸ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਵਿਭਿੰਨ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੇ ਨਾਲ ਨਾਲ ਢਾਂਚਾਗਤ ਵਿਕਾਸ ਦੀ ਪੂਰਤੀ, ਸੁਧਾਰ ਅਤੇ ਤੇਜ਼ੀ ਲਿਆਉਣ ਲਈ ਇੱਕ ਆਧੁਨਿਕ ਸਾਧਨ ਵਜੋਂ ਸਰਵੋਤਮ ਪੁਲਾੜ ਟੈਕਨੋਲੋਜੀ ਦੀ ਵਰਤੋਂ ਕਿਵੇਂ ਕੀਤੀ ਜਾ ਸਕਦੀ ਹੈ ‘ਤੇ ਕੰਮ ਕਰਨ ਲਈ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਨੁਮਾਇੰਦੇ ਇਸਰੋ ਅਤੇ ਪੁਲਾੜ ਵਿਭਾਗ ਦੇ ਵਿਗਿਆਨਕਾਂ ਨਾਲ ਗਹਿਰੀ ਗੱਲਬਾਤ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ, ਉਨ੍ਹਾਂ ਕਿਹਾ, ਪੁਲਾੜ ਟੈਕਨੋਲੋਜੀ ਦੀ ਵਰਤੋਂ ਹੁਣ ਵਿਭਿੰਨ ਸੈਕਟਰਾਂ ਵਿੱਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਰੇਲਵੇ, ਸੜਕਾਂ ਅਤੇ ਪੁਲ, ਮੈਡੀਕਲ ਪ੍ਰਬੰਧਨ / ਟੈਲੀਮੈਡੀਸਿਨ, ਸਮੇਂ ਸਿਰ ਵਰਤੋਂ ਸਰਟੀਫਿਕੇਟ ਦੀ ਪ੍ਰਾਪਤੀ, ਆਫਤਾਂ ਸਬੰਧੀ ਭਵਿੱਖਬਾਣੀ ਅਤੇ ਪ੍ਰਬੰਧਨ ਆਦਿ ਸ਼ਾਮਲ ਹਨ।
ਡਾ. ਜਿਤੇਂਦਰ ਸਿੰਘ ਨੇ ਵਿਭਿੰਨ ਮੰਤਰਾਲਿਆਂ ਅਤੇ ਵਿਭਾਗਾਂ ਦੇ ਵਿਗਿਆਨਕਾਂ ਨੂੰ ਖੋਜ ਅਤੇ ਵਿਕਾਸ ਦੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਅਤੇ ਉਦਯੋਗਾਂ ਅਤੇ ਕਾਰਪੋਰੇਟ ਘਰਾਣਿਆਂ ਨਾਲ ਗਤੀਵਿਧੀਆਂ ਅਤੇ ਸਹਿਯੋਗ ਵਧਾਉਣ ਲਈ ਕਿਹਾ। ਮੰਤਰੀ ਨੇ ਕਿਹਾ ਕਿ ਵਿਭਿੰਨ ਸਾਇੰਸ ਮੰਤਰਾਲੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ, ਪਰ ਉਨ੍ਹਾਂ ਨੂੰ ਅਲੱਗ-ਅਲੱਗ ਕੰਮ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ, ਕੋਵਿਡ ਨੇ ਸਾਨੂੰ ਘਰੇਲੂ ਪੱਧਰ 'ਤੇ ਹੀ ਨਹੀਂ ਬਲਕਿ ਆਲਮੀ ਪੱਧਰ ‘ਤੇ ਵੀ ਤਾਲਮੇਲ ਅਤੇ ਸਹਿਯੋਗ ਦੇ ਮਹੱਤਵ ਬਾਰੇ ਵਧੇਰੇ ਸਿਖਾਇਆ ਹੈ।
ਡਾ. ਅਨਿਲ ਕੱਕੋਡਕਰ ਨੇ ਆਪਣੇ ਸੰਬੋਧਨ ਵਿੱਚ ਕਿਹਾ, ਭਾਰਤ ਕੋਲ ਵਿਗਿਆਨ ਅਤੇ ਟੈਕਨੋਲੋਜੀ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਸਹਿਯੋਗ ਦਾ ਲੰਮਾ ਅਨੁਭਵ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਹਿਯੋਗ ਵਿੱਚ ਸਹਿਕਾਰੀ ਅਤੇ ਪ੍ਰਤੀਯੋਗੀ ਭਾਵਨਾ ਮਿਲ ਕੇ ਕੰਮ ਕਰਦੀ ਹੈ ਅਤੇ ਇਸ ਦੇ ਆਪਣੇ ਫਾਇਦੇ ਹਨ।
ਬੈਠਕ ਵਿੱਚ ਸਕੱਤਰ, ਡੀਐੱਸਟੀ, ਪ੍ਰੋਫੈਸਰ ਆਸ਼ੂਤੋਸ਼ ਸ਼ਰਮਾ, ਸਕੱਤਰ ਡੀਬੀਟੀ, ਸੁਸ਼੍ਰੀ ਰੇਨੂ ਸਵਰੂਪ, ਸਕੱਤਰ, ਪ੍ਰਿਥਵੀ ਵਿਗਿਆਨ ਮੰਤਰਾਲਾ, ਡਾ. ਐੱਮ ਰਾਜੀਵਨ, ਡੀਜੀ, ਸੀਐੱਸਆਈਆਰ ਅਤੇ ਸਕੱਤਰ, ਡੀਐੱਸਆਈਆਰ, ਸ੍ਰੀ ਸ਼ੇਖਰ ਮੰਡੇ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।
*********
ਐੱਸਐੱਨਸੀ
(Release ID: 1737698)
Visitor Counter : 178