ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 42 ਕਰੋੜ ਦੇ ਮੀਲਪੱਥਰ ਤੋਂ ਪਾਰ


ਰਿਕਵਰੀ ਦਰ ਵਧ ਕੇ 97 .36 ਫੀਸਦ ਹੋਈ

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 35,342 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,05,513) ਹੋਈ; ਕੁੱਲ ਕੇਸਾਂ ਦਾ ਸਿਰਫ 1.30 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.12 ਫੀਸਦ); ਲਗਾਤਾਰ 32ਵੇਂ ਦਿਨ 3 ਫੀਸਦ ਤੋਂ ਘੱਟ

प्रविष्टि तिथि: 23 JUL 2021 11:13AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਕੱਲ੍ਹ ਵਧ ਕੇ 42 ਕਰੋੜ ਦੇ ਮੀਲਪੱਥਰ ਤੋਂ ਪਾਰ ਹੋ ਗਈ ਹੈ। 

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ 42,34,17,030 ਵੈਕਸੀਨ ਖੁਰਾਕਾਂ 

51,94,364 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 54,76,423 

ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

 

ਇਨ੍ਹਾਂ ਵਿੱਚ ਸ਼ਾਮਲ ਹਨ-

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,02,80,416

ਦੂਜੀ ਖੁਰਾਕ

76,51,103

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,78,34,482

ਦੂਜੀ ਖੁਰਾਕ

1,06,40,254

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

13,33,04,056

ਦੂਜੀ ਖੁਰਾਕ

55,55,468

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

9,95,79,752

ਦੂਜੀ ਖੁਰਾਕ

3,25,92,396

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,29,46,445

ਦੂਜੀ ਖੁਰਾਕ

3,30,32,658

ਕੁੱਲ

42,34,17,030

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਨ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ I 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਨ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,04,68,079 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 38,740

ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.36 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 35,342 ਨਵੇਂ ਕੇਸ ਸਾਹਮਣੇ ਆਏ ਹਨ।

 

ਦੇਸ਼ ਵਿੱਚ ਪਿਛਲੇ 26 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,05,513 ਹੋ ਗਈ ਹੈ ਅਤੇ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.30 ਫੀਸਦ ਬਣਦੇ ਹਨ ।

 

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 16,68,561 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 45.29 ਕਰੋੜ ਤੋਂ ਵੱਧ  (45,29,39,545)  ਟੈਸਟ ਕੀਤੇ ਗਏ ਹਨ। 

 

 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.14 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.12 ਫੀਸਦ ‘ਤੇ

ਹੈ। ਇਹ ਹੁਣ ਲਗਾਤਾਰ 32 ਦਿਨਾਂ ਤੋਂ 3 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ ਅਤੇ ਇਹ ਹੁਣ ਲਗਾਤਾਰ

46 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।

 

 

 

 

****

ਐਮ.ਵੀ. 


(रिलीज़ आईडी: 1738092) आगंतुक पटल : 246
इस विज्ञप्ति को इन भाषाओं में पढ़ें: Bengali , English , Urdu , हिन्दी , Marathi , Gujarati , Tamil , Kannada , Malayalam