ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ

ਪ੍ਰਾਈਵੇਟ ਸੈਕਟਰ ਵੱਲੋਂ ਫੂਡ ਪ੍ਰੋਸੈਸਿੰਗ ਉਦਯੋਗ ਸਥਾਪਤ ਕਰਨ ਲਈ 5792 ਕਰੋੜ ਰੁਪਏ ਦੀ ਗ੍ਰਾਂਟ ਨਾਲ 818 ਵਿਚੋਂ 792 ਪ੍ਰਾਜੈਕਟ ਮਨਜ਼ੂਰ ਹੋਏ - ਪ੍ਰਹਲਾਦ ਸਿੰਘ ਪਟੇਲ

Posted On: 23 JUL 2021 12:46PM by PIB Chandigarh

ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸ੍ਰੀ ਪ੍ਰਹਲਾਦ ਸਿੰਘ ਪਟੇਲ ਨੇ ਕਿਹਾ ਕਿ ਖੇਤੀਬਾੜੀ ਅਤੇ ਇਸ ਨਾਲ ਜੁੜੇ ਸੈਕਟਰ ਵਿੱਚ ਮੁੱਲ ਵਧਾਉਣ ਅਤੇ ਬਰਬਾਦੀ ਘਟਾਉਣ ਲਈ ਸਰਕਾਰ ਦੇਸ਼ ਦੇ ਫੂਡ ਪ੍ਰੋਸੈਸਿੰਗ ਸੈਕਟਰ ਦੇ ਸਰਵਪੱਖੀ ਵਿਕਾਸ ਲਈ ਨਿੱਜੀ ਸੈਕਟਰ ਦੇ ਨਿਵੇਸ਼ ਨੂੰ ਉਤਸ਼ਾਹਤ ਅਤੇ ਪ੍ਰਫੁੱਲਤ ਕਰ ਰਹੀ ਹੈ।

ਹੁਣ ਤੱਕ ਕੁੱਲ 818 ਪ੍ਰਾਜੈਕਟਾਂ ਵਿਚੋਂ 792 ਪ੍ਰਾਜੈਕਟਾਂ ਨੂੰ ਪ੍ਰਾਈਵੇਟ ਸੈਕਟਰ ਵੱਲੋਂ 5792 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਨਾਲ ਫੂਡ ਪ੍ਰੋਸੈਸਿੰਗ ਉਦਯੋਗ ਸਥਾਪਤ ਕਰਨ ਲਈ ਪ੍ਰਵਾਨਗੀ ਦਿੱਤੀ ਗਈ ਹੈ। 

ਰਾਜ ਸਭਾ ਵਿੱਚ ਇੱਕ ਸਵਾਲ ਦੇ ਇੱਕ ਲਿਖਤੀ ਜਵਾਬ ਵਿੱਚ, ਉਨ੍ਹਾਂ ਕਿਹਾ, ਸੈਕਟਰ ਵਿੱਚ ਨਿੱਜੀ ਖੇਤਰ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਲਈ ਸਰਕਾਰ ਨੇ ਹਾਲ ਹੀ ਵਿੱਚ ਤਿੰਨ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ।

ਸਭ ਤੋਂ ਪਹਿਲਾਂ, ਸਰਕਾਰ ਨੇ ਗਲੋਬਲ ਫੂਡ ਮੈਨੂਫੈਕਚਰਿੰਗ ਚੈਂਪੀਅਨ ਬਣਾਉਣ ਅਤੇ ਅੰਤਰਰਾਸ਼ਟਰੀ ਮਾਰਕੀਟ ਵਿੱਚ ਭਾਰਤੀ ਬ੍ਰਾਂਡ ਦੇ ਖਾਣ ਪੀਣ ਦੇ ਉਤਪਾਦਾਂ ਦਾ ਸਮਰਥਨ ਕਰਨ ਲਈ ਫੂਡ ਪ੍ਰੋਸੈਸਿੰਗ ਸੈਕਟਰ ਲਈ 10,900 ਕਰੋੜ ਰੁਪਏ ਦੀ ਲਾਗਤ ਨਾਲ “ਉਤਪਾਦਨ ਸਬੰਧੀ ਪ੍ਰੋਤਸਾਹਨ ਸਕੀਮ” ਦੀ ਪ੍ਰਵਾਨਗੀ ਦੇ ਦਿੱਤੀ ਹੈ।

ਦੂਜਾ, ਦੇਸ਼ ਭਰ ਵਿੱਚ ਫੈਲਦੇ ਨਿੱਜੀ ਸੂਖ਼ਮ ਫੂਡ ਉਦਯੋਗਾਂ, ਸਵੈ-ਸਹਾਇਤਾ ਸਮੂਹਾਂ (ਐੱਸਐੱਚਜੀ), ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓ) ਅਤੇ ਸਹਿਕਾਰੀ ਸਮੂਹਾਂ ਨੂੰ ਪ੍ਰੋਤਸਾਹਨ ਦੇਣ ਦੇ ਮੱਦੇਨਜ਼ਰ, ਐੱਮਓਐੱਫਪੀਆਈ ਕੇਂਦਰ ਪ੍ਰਯੋਜਿਤ "ਪ੍ਰਧਾਨ ਮੰਤਰੀ ਸੂਖ਼ਮ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਗਠਨ ਲਈ ਸਕੀਮ " ਨੂੰ ਦੇਸ਼ ਭਰ ਵਿੱਚ ਲਾਗੂ ਕਰ ਰਿਹਾ ਹੈ। ਇਸ ਯੋਜਨਾ ਦਾ ਉਦੇਸ਼ 2020-21 ਤੋਂ 2024-25 ਤੱਕ ਦੇ ਪੰਜ ਸਾਲਾਂ ਦੀ ਮਿਆਦ ਵਿੱਚ ਇੱਕ ਜ਼ਿਲ੍ਹਾ ਇੱਕ ਉਤਪਾਦ (ਓਡੀਓਪੀ) ਪਹੁੰਚ ਦੇ ਅਧਾਰ 'ਤੇ ਦੋ ਲੱਖ ਸੂਖ਼ਮ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ / ਅਪਗ੍ਰੇਡ ਕਰਨ ਲਈ 10,000 ਕਰੋੜ ਰੁਪਏ ਦੀ ਵਿੱਤੀ, ਤਕਨੀਕੀ ਅਤੇ ਵਪਾਰਕ ਸਹਾਇਤਾ ਪ੍ਰਦਾਨ ਕਰਨਾ ਹੈ।

ਤੀਜਾ, 2021-2022 ਦੇ ਬਜਟ ਭਾਸ਼ਣ ਵਿੱਚ, ਸਰਕਾਰ ਨੇ ਟਮਾਟਰ, ਪਿਆਜ਼ ਅਤੇ ਆਲੂ (ਟੌਪ) ਤੋਂ 22 ਖ਼ਰਾਬੇ ਵਾਲੇ ਉਤਪਾਦਾਂ ਵਿੱਚ "ਓਪਰੇਸ਼ਨ ਗ੍ਰੀਨਜ਼ ਸਕੀਮ" ਦਾ ਦਾਇਰਾ ਵਧਾਉਣ ਦਾ ਐਲਾਨ ਕੀਤਾ ਹੈ, ਤਾਂ ਜੋ ਖੇਤੀਬਾੜੀ ਅਤੇ ਇਸ ਨਾਲ ਜੁੜੇ ਉਤਪਾਦਾਂ ਅਤੇ ਉਨ੍ਹਾਂ ਦੇ ਮੁੱਲ ਅਤੇ ਨਿਰਯਾਤ ਵਿੱਚ ਵਾਧਾ ਕੀਤਾ ਜਾ ਸਕੇ।

ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ (ਐੱਮਓਐੱਫਪੀਆਈ) ਫ਼ੂਡ ਪ੍ਰੋਸੈਸਿੰਗ ਸੈਕਟਰ ਦੇ ਸਮੁੱਚੇ ਵਾਧੇ ਅਤੇ ਵਿਕਾਸ ਲਈ ਸਾਲ 2016-17 ਤੋਂ ਕੇਂਦਰੀ ਸੈਕਟਰ ਛੱਤਰੀ ਯੋਜਨਾ- ਪ੍ਰਧਾਨ ਮੰਤਰੀ-ਕਿਸਾਨ ਸੰਪਦਾ ਯੋਜਨਾ (ਪੀਐੱਮਕੇਐੱਸਵਾਈ) ਜ਼ਿਆਦਾਤਰ ਨਿੱਜੀ ਖੇਤਰ ਦੀ ਭਾਗੀਦਾਰੀ ਰਾਹੀਂ ਲਾਗੂ ਕਰ ਰਿਹਾ ਹੈ। ਕੰਪੋਨੈਂਟ ਸਕੀਮਾਂ ਦੇ ਤਹਿਤ, ਐੱਮਓਐੱਫਪੀਆਈ ਉਦਯੋਗਪਤੀਆਂ ਨੂੰ ਖੇਤੀਬਾੜੀ ਦੇ ਪੱਧਰ ਦੇ ਬੁਨਿਆਦੀ ਢਾਂਚੇ ਜਿਵੇਂ ਪ੍ਰਾਇਮਰੀ ਪ੍ਰੋਸੈਸਿੰਗ ਸਹੂਲਤਾਂ, ਸੰਗ੍ਰਹਿ ਕੇਂਦਰਾਂ ਆਦਿ ਦੀ ਸਹਾਇਤਾ ਲਈ ਉਦਯੋਗਪਤੀਆਂ ਨੂੰ ਗ੍ਰਾਂਟ-ਇਨ-ਏਡ ਦੇ ਰੂਪ ਵਿੱਚ ਕ੍ਰੈਡਿਟ ਨਾਲ ਜੁੜੀ ਵਿੱਤੀ ਸਹਾਇਤਾ (ਪੂੰਜੀ ਸਬਸਿਡੀ) ਪ੍ਰਦਾਨ ਕਰਦਾ ਹੈ।

<> <> <> <> <>

ਐਸਐਨਸੀ / ਟੀਐਮ / ਆਰਆਰ


(Release ID: 1738129) Visitor Counter : 208


Read this release in: English , Urdu , Marathi , Bengali