ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਰਾਏਗੜ੍ਹ ’ਚ ਢਿੱਗਾਂ ਡਿੱਗਣ ਨਾਲ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ


ਪੀਐੱਮਐੱਨਆਰਐੱਫ ’ਚੋਂ ਅਨੁਦਾਨ–ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ

Posted On: 23 JUL 2021 6:43PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਰਾਏਗੜ੍ਹਚ ਢਿੱਗਾਂ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ਤੇ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਚ, ਪ੍ਰਧਾਨ ਮੰਤਰੀ ਨੇ ਕਿਹਾ, ‘ਮਹਾਰਾਸ਼ਟਰ ਦੇ ਰਾਏਗੜ੍ਹ ਚ ਢਿੱਗਾਂ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

 

ਮਹਾਰਾਸ਼ਟਰ ਵਿੱਚ ਭਾਰੀ ਵਰਖਾ ਦੇ ਕਾਰਨ ਸਥਿਤੀ ਉੱਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

 

https://twitter.com/narendramodi/status/1418515029490487297

 

https://twitter.com/narendramodi/status/1418520574700097537

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 50,000 ਰੁਪਏ ਦੀ ਅਨੁਦਾਨਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਵੀ ਕੀਤਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਟਵੀਟ ਚ ਕਿਹਾ ਗਿਆ ਕਿ, ‘ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨੇ ਮਹਾਰਾਸ਼ਟਰ ਦੇ ਰਾਏਗੜ੍ਹਚ ਢਿੱਗਾਂ ਡਿੱਗਣ ਕਾਰਨ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ ਪੀਐੱਮਐੱਨਆਰਐੱਫਚੋਂ 2 ਲੱਖ ਰੁਪਏ, ਹਰੇਕ ਜ਼ਖ਼ਮੀ ਨੂੰ 50,000 ਰੁਪਏ ਦੀ ਅਨੁਦਾਨਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

 

https://twitter.com/PMOIndia/status/1418515400011042822

 

https://twitter.com/PMOIndia/status/1418520308877721606

 

***

 

ਡੀਐੱਸ/ਐੱਸਐੱਚ



(Release ID: 1738334) Visitor Counter : 121