PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 23 JUL 2021 7:45PM by PIB Chandigarh

 

 

 

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

          

 

ਕੋਵਿਡ-19 ਅੱਪਡੇਟ

 

  • ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 42 ਕਰੋੜ ਦੇ ਮੀਲਪੱਥਰ ਤੋਂ ਪਾਰ

  • ਰਿਕਵਰੀ ਦਰ ਵਧ ਕੇ 97.36 ਫੀਸਦੀ ਹੋਈ

  • ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 35,342 ਨਵੇਂ ਕੇਸ ਰਿਪੋਰਟ ਕੀਤੇ ਗਏ

  • ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,05,513) ਹੋਈ; ਕੁੱਲ ਕੇਸਾਂ ਦਾ ਸਿਰਫ 1.30 ਫੀਸਦੀ

  • ਰੋਜ਼ਾਨਾ ਪਾਜ਼ਿਟਿਵਿਟੀ ਦਰ (2.12 ਫੀਸਦੀ); ਲਗਾਤਾਰ 32ਵੇਂ ਦਿਨ 3 ਫੀਸਦੀ ਤੋਂ ਘੱਟ

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਕੱਲ੍ਹ ਵਧ ਕੇ 42 ਕਰੋੜ ਦੇ ਮੀਲਪੱਥਰ ਤੋਂ ਪਾਰ ਹੋ ਗਈ ਹੈ।ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ 42,34,17,030 ਵੈਕਸੀਨ ਖੁਰਾਕਾਂ 51,94,364 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 54,76,423 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਇਨ੍ਹਾਂ ਵਿੱਚ ਸ਼ਾਮਲ ਹਨ-

 

ਸਿਹਤ ਸੰਭਾਲ਼ ਵਰਕਰ

ਪਹਿਲੀ ਖੁਰਾਕ

1,02,80,416

ਦੂਜੀ ਖੁਰਾਕ

76,51,103

ਫ੍ਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,78,34,482

ਦੂਜੀ ਖੁਰਾਕ

1,06,40,254

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

13,33,04,056

ਦੂਜੀ ਖੁਰਾਕ

55,55,468

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

9,95,79,752

ਦੂਜੀ ਖੁਰਾਕ

3,25,92,396

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,29,46,445

ਦੂਜੀ ਖੁਰਾਕ

3,30,32,658

ਕੁੱਲ

42,34,17,030

 

ਕੋਵਿਡ-19 ਟੀਕਾਕਰਣ ਦੇ ਨਵੇਂ ਸਰਬਵਿਆਪੀਕਰਨ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ I ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,04,68,079 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 38,740 ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.36 ਫੀਸਦੀ ਬਣਦੀ ਹੈ। ਜਿਹੜੀ ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

 

 
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 35,342 ਨਵੇਂ ਕੇਸ ਸਾਹਮਣੇ ਆਏ ਹਨ।

ਦੇਸ਼ ਵਿੱਚ ਪਿਛਲੇ 26 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,05,513 ਹੋ ਗਈ ਹੈ ਅਤੇਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.30 ਫੀਸਦੀ ਬਣਦੇ ਹਨ।

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 16,68,561 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇਲਗਭਗ 45.29 ਕਰੋੜ ਤੋਂ ਵੱਧ  (45,29,39,545)  ਟੈਸਟ ਕੀਤੇ ਗਏ ਹਨ।

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀਕੇਸਾਂ ਦੀ ਪਾਜ਼ਿਟਿਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪਾਜ਼ਿਟਿਵਿਟੀਦਰ ਇਸ ਸਮੇਂ 2.14 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.12 ਫੀਸਦੀ ‘ਤੇ ਹੈ। ਇਹ ਹੁਣ ਲਗਾਤਾਰ 32 ਦਿਨਾਂ ਤੋਂ 3 ਫੀਸਦੀ ਤੋਂ ਘੱਟ ਦਰਜ ਹੋ ਰਹੀ ਹੈ ਅਤੇ ਇਹ ਹੁਣ ਲਗਾਤਾਰ 46 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

 

https://pib.gov.in/PressReleasePage.aspx?PRID=1738011

 

ਕੋਵਿਡ-19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 43.87 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 2.75 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

 

ਦੇਸ਼ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ।

 ਟੀਕਿਆਂ ਦੀਆਂ ਖੁਰਾਕਾਂ

  (23 ਜੁਲਾਈ 2021 ਤੱਕ)

 

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

43,87,50,190

 

ਖੁਰਾਕਾਂ ਪਾਈਪ ਲਾਈਨ ਵਿੱਚ

 

71,40,000

 ਟੀਕਿਆਂ ਦੀ ਕੁੱਲ ਖਪਤ

 

41,12,30,353

 

ਖੁਰਾਕਾਂ ਪ੍ਰਬੰਧ ਲਈ ਉਪਲਬਧ

 

 

2,75,19,837

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 43.87 ਕਰੋੜ ਤੋਂ ਵੀ ਜ਼ਿਆਦਾ(43,87,50,190) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ 71,40,000 ਟੀਕਿਆਂ ਦੀਆਂ ਖੁਰਾਕਾਂ ਪਾਈਪ ਲਾਈਨ ਵਿੱਚ ਹਨ।

ਇਸ ਵਿਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਅੋਸਤਨ ਅਧਾਰਿਤ ਕੁੱਲ ਖਪਤ 41,12,30,353ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ।

ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 2.75 ਕਰੋੜ(2,75,19,837) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।

https://pib.gov.in/PressReleasePage.aspx?PRID=1737981 

 

ਪੀਆਈਬੀ ਫੀਲਡ ਯੂਨਿਟਾਂ ਤੋਂ ਇਨਪੁੱਟ

  • ਅਸਾਮ: ਵੀਰਵਾਰ ਨੂੰ ਅਸਾਮ ਵਿੱਚ 1.13 ਫੀਸਦੀ ਪਾਜ਼ਿਟਿਵ ਦਰਨਾਲ ਕੋਰੋਨਾਵਾਇਰਸ ਦੇ 1,796 ਤਾਜ਼ਾ ਮਾਮਲੇ ਸਾਹਮਣੇ ਆਏ ਹਨ। ਜਿਵੇਂ ਕਿ ਰਾਜ ਦੀ ਪਾਜ਼ਿਟਿਵ ਦਰ ਵਿੱਚ ਭਾਰੀ ਗਿਰਾਵਟ ਦੇਖੀ ਗਈ ਹੈ, ਰਾਜ ਵਿੱਚ ਐਕਟਿਵ ਕੇਸ 14,858 ਨੂੰ ਛੂਹ ਗਏ ਹਨ। ਕੋਵਿਡ ਕਰਕੇ ਰਾਜ ਵਿੱਚ 22 ਹੋਰ ਮੌਤਾਂ ਹੋਈਆਂ ਹਨ।

  • ਮਣੀਪੁਰ: ਮਣੀਪੁਰ ਵਿੱਚ, ਕੋਵਿਡ-19 ਦੀਆਂ ਮੌਤਾਂ ਅਤੇ ਪਾਜ਼ਿਟਿਵ ਕੇਸ ਲਗਾਤਾਰ ਜਾਰੀ ਹਨ। ਪਿਛਲੇ 24 ਘੰਟਿਆਂ ਦੌਰਾਨ 928 ਨਵੇਂ ਮਾਮਲੇ ਆਏ ਅਤੇ 12 ਮੌਤਾਂ ਹੋਈਆਂ ਹਨ। ਰਾਜ ਸਰਕਾਰ ਨੇ 15 ਜੁਲਾਈ ਨੂੰ ਅਧਿਕਾਰਤ ਗਜ਼ਟ ਅਸਾਧਾਰਣ ਨੰ: 79ਵਿੱਚ ‘ਮੁੱਖ ਮੰਤਰੀ ਕੋਵਿਡ-19 ਪ੍ਰਭਾਵਿਤ ਰੋਜ਼ੀ ਰੋਟੀ ਸਹਾਇਤਾ ਯੋਜਨਾ’ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

  • ਮੇਘਾਲਿਆ: ਆਪਣੇ ਪਹਿਲੇ ਨਿਰੀਖਣ ਨੂੰ ਦੁਹਰਾਉਂਦਿਆਂ, ਮੇਘਾਲਿਆ ਦੀ ਹਾਈ ਕੋਰਟ ਨੇ ਵੀਰਵਾਰ ਨੂੰ ਰਾਜ ਸਰਕਾਰ ਨੂੰ ਟੀਕਾ ਲਗਵਾਉਣ ਵਿੱਚ ਝਿਜਕ ਮੰਨਣ ਦੇ ਮੁੱਦੇ ਨੂੰ ਪਹਿਲ ਦੇ ਅਧਾਰ ’ਤੇ ਪੂਰੀ ਤਨਦੇਹੀ ਨਾਲ ਨਜਿੱਠਣ ਲਈ ਨਿਰਦੇਸ਼ ਦਿੱਤਾ। ਵੀਰਵਾਰ ਨੂੰ ਮੇਘਾਲਿਆ ਵਿੱਚ ਕੋਵਿਡ-19ਕਾਰਨ 14 ਮੌਤਾਂ ਹੋਈਆਂ, ਜੋ ਪਿਛਲੇ 33 ਦਿਨਾਂ ਵਿੱਚ ਸਭ ਤੋਂ ਵੱਧ ਹਨ ਜਦਕਿ ਆਉਣ ਵਾਲੇ ਤਾਜ਼ਾ ਕੇਸਾਂ ਦੀ ਗਿਣਤੀ ਲਗਾਤਾਰ ਤੀਜੇ ਦਿਨ 500 ਦੇ ਅੰਕ ਤੋਂ ਉੱਪਰ ਰਹੀ ਹੈ। ਰਾਜ ਵਿੱਚ ਮਰਨ ਵਾਲਿਆਂ ਦੀ ਗਿਣਤੀ 988 ਤੱਕ ਹੋ ਗਈ ਹੈ, ਜਦਕਿ ਐਕਟਿਵ ਕੇਸਾਂ ਦੀ ਗਿਣਤੀ 4,413 ਹੈ।

  • ਨਾਗਾਲੈਂਡ: ਵੀਰਵਾਰ ਨੂੰ ਨਾਗਾਲੈਂਡ ਵਿੱਚ ਕੋਵਿਡ-19 ਦੇ 81 ਨਵੇਂ ਕੇਸ ਆਏ ਅਤੇ ਇੱਕ ਮੌਤ ਦੀ ਖਬਰ ਮਿਲੀ ਹੈ। ਐਕਟਿਵ ਕੇਸ 1237 ਹਨ ਜਦਕਿ ਕੁੱਲ ਕੇਸ 27,024 ਤੱਕ ਪਹੁੰਚ ਚੁੱਕੇ ਹਨ।

  • ਸਿੱਕਿਮ: ਵੀਰਵਾਰ ਨੂੰ ਰਾਜ ਵਿੱਚ 294 ਨਵੇਂ ਕੇਸਾਂ ਦੇ ਆਉਣ ਨਾਲ ਕੁੱਲ ਕੋਵਿਡ-19 ਕੇਸਾਂ ਦੀ ਗਿਣਤੀ 24,341 ਤੱਕ ਪਹੁੰਚ ਗਈ ਹੈ।

  • ਪੰਜਾਬ: ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 598590 ਹੈ। ਐਕਟਿਵ ਮਾਮਲਿਆਂ ਦੀ ਗਿਣਤੀ 811 ਹੈ। ਕੁੱਲ ਮੌਤਾਂ ਦੀ ਗਿਣਤੀ 16250 ਹੈ। ਕੋਵਿਡ-19 ਦੀ ਪਹਿਲੀ ਖੁਰਾਕ (ਹੈਲਥਕੇਅਰ + ਫ੍ਰੰਟਲਾਈਨ ਵਰਕਰ) ਲਈ ਕੁੱਲ 1357107 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ। ਕੋਵਿਡ-19 ਦੀ ਦੂਜੀ ਖੁਰਾਕ (ਹੈਲਥਕੇਅਰ + ਫ੍ਰੰਟਲਾਈਨ ਵਰਕਰ) ਲਈ ਕੁੱਲ 408778 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ। 45 ਸਾਲ ਤੋਂ ਵੱਧ ਉਮਰ ਦੇ 3689900 ਵਿਅਕਤੀਆਂ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ। 45 ਸਾਲ ਤੋਂ ਵੱਧ ਉਮਰ ਦੇ 1077085 ਵਿਅਕਤੀਆਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।

  • ਹਰਿਆਣਾ: ਹੁਣ ਤੱਕ ਪਾਏ ਗਏ ਕੋਵਿਡ ਕੇਸਾਂ ਦੀ ਕੁੱਲ ਗਿਣਤੀ 769665 ਹੈ। ਕੁੱਲ ਐਕਟਿਵ ਕੋਵਿਡ ਕੇਸ 765 ਹਨ। ਮੌਤਾਂ ਦੀ ਗਿਣਤੀ 9613 ਹੈ। ਹੁਣ ਤੱਕ ਕੁੱਲ 10893459 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ।

  • ਚੰਡੀਗੜ੍ਹ: ਲੈਬ ਦੁਆਰਾ ਪੁਸ਼ਟੀ ਕੀਤੇ ਗਏ ਕੋਵਿਡ-19 ਦੇ ਕੁੱਲ ਕੇਸ 61916 ਹਨ। ਐਕਟਿਵ ਕੇਸਾਂ ਦੀ ਕੁੱਲ ਗਿਣਤੀ 34 ਹੈ। ਅੱਜ ਤੱਕ ਦੀ ਕੋਵਿਡ-19 ਦੀਆਂ ਮੌਤਾਂ ਦੀ ਕੁੱਲ ਗਿਣਤੀ 809 ਹੈ।

  • ਹਿਮਾਚਲ ਪ੍ਰਦੇਸ਼: ਅੱਜ ਤੱਕ ਕੋਵਿਡ ਪਾਜ਼ਿਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੀ ਗਿਣਤੀ 204800ਹੈ। ਐਕਟਿਵ ਕੇਸਾਂ ਦੀ ਕੁੱਲ ਗਿਣਤੀ 935ਹੈ। ਹੁਣ ਤੱਕ ਹੋਈਆਂ ਕੁੱਲ ਮੌਤਾਂ ਦੀ ਗਿਣਤੀ 3493ਹੈ।

  • ਕੇਰਲ: ਰਾਜ ਵਿੱਚ ਕੋਵਿਡ-19ਇੱਕ ਵਾਰ ਫਿਰ ਫੈਲ ਰਿਹਾ ਹੈ। ਰਾਜ ਵਿੱਚ ਟੈਸਟ ਪਾਜ਼ਿਟਿਵ ਦਰ 7 ਦਿਨਾਂ ਬਾਅਦ 12 ਨੂੰ ਪਾਰ ਕਰ ਗਈ ਹੈ। ਸਿਹਤ ਮਾਹਰ ਚੇਤਾਵਨੀ ਦਿੰਦੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਵਿਗੜ ਸਕਦੀ ਹੈ। ਵੀਰਵਾਰ ਨੂੰ ਰਾਜ ਵਿੱਚ ਕੋਵਿਡ-19 ਦੇ 12,818 ਕੇਸ ਆਏ, ਜਿਸ ਨਾਲ ਰਾਜ ਵਿੱਚ ਕੁੱਲ ਕੇਸਾਂ ਦੀ ਗਿਣਤੀ 32,18,015 ਹੋ ਗਈ ਹੈ। ਹੁਣ ਤੱਕ ਕੁੱਲ 1,78,45,515 ਲੋਕਾਂ ਨੇ ਪਹਿਲੀ ਅਤੇ ਦੂਜੀ ਖੁਰਾਕ ਪ੍ਰਾਪਤ ਕੀਤੀ ਹੈ। ਇਨ੍ਹਾਂ ਵਿੱਚੋਂ1,25,24,417ਲੋਕਾਂ ਨੇ ਪਹਿਲੀ ਖੁਰਾਕ ਪ੍ਰਾਪਤ ਕੀਤੀ ਅਤੇ 53,21,098 ਲੋਕਾਂ ਨੇ ਦੂਜੀ ਖੁਰਾਕ ਪ੍ਰਾਪਤ ਕੀਤੀ ਹੈ।

  • ਤਮਿਲ ਨਾਡੂ: ਵੀਰਵਾਰ ਨੂੰ ਤਮਿਲ ਨਾਡੂ ਵਿੱਚ ਕੋਵਿਡ-19 ਦੇ 1872 ਪਾਜ਼ਿਟਿਵ ਮਾਮਲੇ ਸਾਹਮਣੇ ਆਏ, ਜਿਸ ਨਾਲ ਰਾਜ ਵਿੱਚ ਕੁੱਲ ਕੇਸਾਂ ਦੀ ਗਿਣਤੀ 25,43,040 ਹੋ ਗਈ ਹੈ। ਇਨ੍ਹਾਂ ਵਿੱਚੋਂ, ਚੇਨਈ ਵਿੱਚੋਂ 133 ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ, ਸ਼ਹਿਰ ਵਿੱਚ ਕੁੱਲ ਕੇਸ 5,36,756 ਦੇ ਕਰੀਬ ਹਨ। ਵੀਰਵਾਰ ਨੂੰਰਾਜ ਵਿੱਚ29 ਮੌਤਾਂ ਹੋਈਆਂ, ਜਿਸ ਨਾਲ ਰਾਜ ਵਿੱਚ ਮੌਤਾਂ ਦੀ ਕੁੱਲ ਗਿਣਤੀ 33,838 ਹੋ ਗਈ ਹੈ। ਉਨ੍ਹਾਂ ਵਿੱਚੋਂ 26 ਵਿਅਕਤੀਆਂ ਦੀ ਮੌਤ ਪਹਿਲਾਂ ਤੋਂ ਰੋਗਾਂ ਤੋਂ ਪੀੜਤ ਹੋਣ ਕਾਰਨ ਹੋਈ ਸੀ। ਇਲਾਜ ਤੋਂ ਬਾਅਦ ਕੁੱਲ 2475 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਜਿਸ ਨਾਲ ਰਿਕਵਰਡ ਕੇਸਾਂ ਦੀ ਕੁੱਲ ਗਿਣਤੀ 24,83,676 ਹੋ ਗਈ ਹੈ।

  • ਕਰਨਾਟਕ: 22-07-2021 ਲਈ ਜਾਰੀ ਕੀਤੇ ਗਏ ਰਾਜ ਸਰਕਾਰ ਦੇ ਬੁਲੇਟਿਨ ਦੇ ਅਨੁਸਾਰ, ਨਵੇਂ ਕੇਸ ਆਏ: 1,653; ਕੁੱਲ ਐਕਟਿਵ ਕੇਸ: 24,695; ਨਵੀਆਂ ਕੋਵਿਡ ਮੌਤਾਂ: 31; ਕੁੱਲ ਕੋਵਿਡ ਮੌਤਾਂ: 36,293.

  • ਆਂਧਰ ਪ੍ਰਦੇਸ਼: ਰਾਜ ਵਿੱਚ 70,727 ਸੈਂਪਲਾਂ ਦੀ ਜਾਂਚ ਕਰਨ ਤੋਂ ਬਾਅਦ 1843 ਨਵੇਂ ਕੋਵਿਡ-19 ਕੇਸ ਆਏ ਅਤੇ 13 ਮੌਤਾਂ ਹੋਈਆਂ ਹਨ। ਜਦਕਿ ਪਿਛਲੇ 24 ਘੰਟਿਆਂ ਦੌਰਾਨ 2199 ਮਰੀਜ਼ਾਂ ਨੂੰ ਛੁੱਟੀ ਮਿਲੀ ਹੈ। ਕੁੱਲ ਕੇਸ: 19,48,592; ਐਕਟਿਵ ਕੇਸ: 23,571; ਡਿਸਚਾਰਜ: 19,11,812; ਮੌਤਾਂ: 13,209.

  • ਤੇਲੰਗਾਨਾ: ਕੱਲ੍ਹ ਰਾਜ ਵਿੱਚ ਕੁੱਲ 648 ਨਵੇਂ ਕੇਸ ਆਏ ਅਤੇ 3 ਮੌਤਾਂ ਹੋਈਆਂ ਜਦਕਿ ਕੁੱਲ ਪਾਜ਼ਿਟਿਵ  ਕੇਸਾਂ ਦੀ ਗਿਣਤੀ 6,39,369 ਹੈ ਅਤੇ ਮੌਤਾਂ ਦੀ ਗਿਣਤੀ 3,774 ਹੋ ਗਈ ਹੈ।

 

 

*********

ਐੱਮਵੀ



(Release ID: 1738563) Visitor Counter : 140


Read this release in: English , Hindi , Gujarati