ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਦੀ ਕੁਲ ਕੋਵਿਡ-19 ਟੀਕਾਕਰਣ ਕਵਰੇਜ 42.78 ਕਰੋੜ ਤੋਂ ਪਾਰ
ਰਿਕਵਰੀ ਦਰ ਵਧ ਕੇ 97 .35 ਫੀਸਦ ਹੋਈ
ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 39,097 ਨਵੇਂ ਕੇਸ ਰਿਪੋਰਟ ਕੀਤੇ ਗਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,08,977) ਹੋਈ; ਕੁੱਲ ਕੇਸਾਂ ਦਾ ਸਿਰਫ 1.31 ਫੀਸਦ
ਰੋਜ਼ਾਨਾ ਪੌਜ਼ੀਟਿਵਿਟੀ ਦਰ (2.40 ਫੀਸਦ);ਲਗਾਤਾਰ 33ਵੇਂ ਦਿਨ 3 ਫੀਸਦ ਤੋਂ ਘੱਟ
Posted On:
24 JUL 2021 9:36AM by PIB Chandigarh
ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ 42.78 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ।
ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ 42,78,82,261 ਵੈਕਸੀਨ ਖੁਰਾਕਾਂ
52,34,188 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 42,67,799
ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਨ੍ਹਾਂ ਵਿੱਚ ਸ਼ਾਮਲ ਹਨ-
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,02,83,491
|
ਦੂਜੀ ਖੁਰਾਕ
|
76,74,804
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,78,44,127
|
ਦੂਜੀ ਖੁਰਾਕ
|
1,07,32,410
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
13,54,32,522
|
ਦੂਜੀ ਖੁਰਾਕ
|
57,68,314
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
10,00,94,927
|
ਦੂਜੀ ਖੁਰਾਕ
|
3,34,30,580
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
7,31,64,749
|
ਦੂਜੀ ਖੁਰਾਕ
|
3,34,56,337
|
ਕੁੱਲ
|
42,78,82,261
|
ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਨ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ
ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,05,03,166 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 35,087
ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.35 ਫ਼ੀਸਦ ਬਣਦੀ ਹੈ। ਜਿਹੜੀ
ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 39,097 ਨਵੇਂ ਕੇਸ ਸਾਹਮਣੇ ਆਏ ਹਨ।
ਦੇਸ਼ ਵਿੱਚ ਪਿਛਲੇ 27 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ
ਦਾ ਹੀ ਨਤੀਜਾ ਹੈ।
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,08,977 ਹੋ ਗਈ ਹੈ ਅਤੇ
ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.31 ਫੀਸਦ ਬਣਦੇ ਹਨ ।
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 16,31,266 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ
ਲਗਭਗ 45.45 ਕਰੋੜ ਤੋਂ ਵੱਧ (45,45,70,811) ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ
ਦਰ ਇਸ ਸਮੇਂ 2.22 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.40 ਫੀਸਦ ‘ਤੇ
ਹੈ। ਇਹ ਹੁਣ ਲਗਾਤਾਰ 33 ਦਿਨਾਂ ਤੋਂ 3 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ ਅਤੇ ਇਹ ਹੁਣ ਲਗਾਤਾਰ
47 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।
****
ਐਮ.ਵੀ.
(Release ID: 1738565)
Visitor Counter : 224