ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਨਗਰਕੁਰਨੂਲ ਵਿੱਚ ਇੱਕ ਦੁਰਘਟਨਾ ਵਿੱਚ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ

Posted On: 23 JUL 2021 9:59PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਨਗਰਕੁਰਨੂਲ ਵਿੱਚ ਹੋਈ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਜਾਨ ਗਵਾਉਣ ਵਾਲੇ ਲੋਕਾਂ ਦੇ ਨਿਕਟ ਸਬੰਧੀਆਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ । 

 

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਤੇਲੰਗਾਨਾ ਦੇ ਨਗਰਕੁਰਨੂਲ ਵਿੱਚ ਇੱਕ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗਵਾਉਣ ਵਾਲੇ ਲੋਕਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਮੋਦੀ" 

 

 

 

  *****

 

ਡੀਐੱਸ/ਐੱਸਐੱਚ
 


(Release ID: 1738703) Visitor Counter : 175