ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ


ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 45.37 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 3.29 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

प्रविष्टि तिथि: 25 JUL 2021 9:57AM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇ
ਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਣ ਦਾ ਨਵਾਂ ਸਰਵਵਿਆਪੀਕਰਣ ਪੜਾਅ
21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣ
ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ
ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬੇਹਤਰ ਯੋਜਨਾ ਨਾਲ
ਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I

 

 ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ
ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਵਵਿਆਪੀਕਰਣ
ਦੇ ਨਵੇਂ ਪੜਾਅ ਵਿੱਚਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ
ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ ਕੀਮਤ ਦੀਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ 

 

 

 

ਟੀਕਿਆਂ ਦੀਆਂ ਖੁਰਾਕਾਂ

 

(25 ਜੁਲਾਈ 2021 ਤੱਕ)

 

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

45,37,70,580

 

ਖੁਰਾਕਾਂ ਪਾਈਪ ਲਾਈਨ ਵਿੱਚ

 

11,79,010

 

ਟੀਕਿਆਂ ਦੀ ਕੁੱਲ ਖਪਤ

 

42,08,32,021

 

              ਖੁਰਾਕਾਂ ਅਜੇ ਪ੍ਰਬੰਧ ਲਈ ਉਪਲੱਬਧ 

 

3,29,38,559

 

 

ਸਾਰੇ ਸਰੋਤਾਂ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 45.37 ਕਰੋੜ ਤੋਂ ਵੀ ਜ਼ਿਆਦਾ

(45,37,70,580) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ

ਅਤੇ 11,79,010 ਟੀਕਿਆਂ ਦੀਆਂ ਖੁਰਾਕਾਂ ਪਾਈਪ ਲਾਈਨ ਵਿੱਚ ਹਨ

 

ਇਸ ਵਿਚੋਂਖਰਾਬ ਹੋਈਆਂ ਖੁਰਾਕਾਂ ਸਮੇਤ ਅੋਸਤਨ ਅਧਾਰਤ ਕੁੱਲ ਖਪਤ 42,08,32,021

ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲੱਬਧ ਅੰਕੜਿਆਂ ਅਨੁਸਾਰਬਣਦੀ ਹੈ 

 

ਰਾਜਾਂਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਨਿੱਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 3.29 ਕਰੋੜ

(3,29,38,559) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬੱਧ ਹਨ 

 

 

 

****

ਐਮ.ਵੀ


(रिलीज़ आईडी: 1738788) आगंतुक पटल : 217
इस विज्ञप्ति को इन भाषाओं में पढ़ें: Malayalam , English , Urdu , हिन्दी , Bengali , Gujarati , Tamil , Telugu , Kannada