ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 43 ਕਰੋੜ ਦੇ ਮੀਲਪੱਥਰ ਤੋਂ ਪਾਰ


ਰਿਕਵਰੀ ਦਰ ਵਧ ਕੇ 97 .36 ਫੀਸਦ ਹੋਈ

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 39,742 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,08,212) ਹੋਈ; ਕੁੱਲ ਕੇਸਾਂ ਦਾ ਸਿਰਫ 1.30 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.31 ਫੀਸਦ); ਲਗਾਤਾਰ 34ਵੇਂ ਦਿਨ 3 ਫੀਸਦ ਤੋਂ ਘੱਟ

प्रविष्टि तिथि: 25 JUL 2021 10:26AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਕੱਲ੍ਹ ਵਧ ਕੇ 43 ਕਰੋੜ ਦੇ ਮੀਲਪੱਥਰ ਤੋਂ ਪਾਰ ਹੋ ਗਈ ਹੈ। 

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 8 ਵਜੇ ਤੱਕ ਕੁੱਲ 43,31,50,864 ਵੈਕਸੀਨ ਖੁਰਾਕਾਂ 

52,72,431 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 51,18,210 

ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

 

 

 

ਇਨ੍ਹਾਂ ਵਿੱਚ ਸ਼ਾਮਲ ਹਨ-

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,02,86,512

ਦੂਜੀ ਖੁਰਾਕ

76,98,343

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,78,52,440

ਦੂਜੀ ਖੁਰਾਕ

1,08,19,457

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

13,81,09,509

ਦੂਜੀ ਖੁਰਾਕ

60,62,371

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

10,07,21,803

ਦੂਜੀ ਖੁਰਾਕ

3,42,99,610

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,34,17,431

ਦੂਜੀ ਖੁਰਾਕ

3,38,83,388

ਕੁੱਲ

43,31,50,864

 

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ I 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,05,43,138 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 39,972

ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.36 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 39,742 ਨਵੇਂ ਕੇਸ ਸਾਹਮਣੇ ਆਏ ਹਨ।

 

 

ਦੇਸ਼ ਵਿੱਚ ਪਿਛਲੇ 28 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,08,212 ਹੋ ਗਈ ਹੈ ਅਤੇ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.30 ਫੀਸਦ ਬਣਦੇ ਹਨ ।

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,18,756 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 45.62 ਕਰੋੜ ਤੋਂ ਵੱਧ  (45,62,89,567)  ਟੈਸਟ ਕੀਤੇ ਗਏ ਹਨ। 

 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.24 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.31 ਫੀਸਦ ‘ਤੇ

ਹੈ। ਇਹ ਹੁਣ ਲਗਾਤਾਰ 34 ਦਿਨਾਂ ਤੋਂ 3 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ ਅਤੇ ਇਹ ਹੁਣ ਲਗਾਤਾਰ

48 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।

 

 

 

 

 

****

 ਐਮ.ਵੀ. 


(रिलीज़ आईडी: 1738821) आगंतुक पटल : 257
इस विज्ञप्ति को इन भाषाओं में पढ़ें: Kannada , English , Urdu , हिन्दी , Marathi , Bengali , Gujarati , Tamil , Telugu , Malayalam