ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਕਿਨੌਰ ਵਿੱਚ ਇੱਕ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ

Posted On: 25 JUL 2021 6:27PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਕਿਨੌਰ ਵਿੱਚ ਇੱਕ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਜਾਨ ਗਵਾਉਣ ਵਾਲੇ ਲੋਕਾਂ ਦੇ ਨਿਕਟ ਸਬੰਧੀਆਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੇ ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਹਿਮਾਚਲ ਪ੍ਰਦੇਸ਼ ਦੇ ਕਿਨੌਰ ਵਿੱਚ ਢਿੱਗਾਂ ਡਿੱਗਣ ਨਾਲ ਹੋਇਆ ਹਾਦਸਾ ਅਤਿਅੰਤ ਦੁਖਦ ਹੈ। ਇਸ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੇਰੀਆਂ ਹਾਰਦਿਕ ਸੰਵੇਦਨਾਵਾਂ। ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਇਲਾਜ ਦੀ ਪੂਰੀ ਵਿਵਸਥਾ ਕੀਤੀ ਜਾ ਰਹੀ ਹੈ। ਮੈਂ ਉਨ੍ਹਾਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)

 

ਹਿਮਾਚਲ ਪ੍ਰਦੇਸ਼ ਦੇ ਕਿਨੌਰ ਵਿੱਚ ਹੋਏ ਇੱਕ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"

 

 

 

***

 

ਡੀਐੱਸ/ਐੱਸਐੱਚ



(Release ID: 1738888) Visitor Counter : 134