ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁਲ ਕੋਵਿਡ-19 ਟੀਕਾਕਰਣ ਕਵਰੇਜ 43.51 ਕਰੋੜ ਤੋਂ ਪਾਰ Recovery Rate stands at 97.35% ਰਿਕਵਰੀ ਦਰ ਵਧ ਕੇ 97 .35 ਫੀਸਦ ਹੋਈ


ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 39,361 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,11,189) ਹੋਈ; ਕੁੱਲ ਕੇਸਾਂ ਦਾ ਸਿਰਫ 1.31 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (3.41 ਫੀਸਦ);ਲਗਾਤਾਰ 49ਵੇਂ ਦਿਨ 5 ਫੀਸਦ ਤੋਂ ਘੱਟ

Posted On: 26 JUL 2021 10:26AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ 43.51 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ। 

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 8 ਵਜੇ ਤੱਕ ਕੁੱਲ 43,51,96,001 ਵੈਕਸੀਨ ਖੁਰਾਕਾਂ 

52,95,458 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 18,99,874 

ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

 

 

ਇਨ੍ਹਾਂ ਵਿੱਚ ਸ਼ਾਮਲ ਹਨ -

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,02,87,343

ਦੂਜੀ ਖੁਰਾਕ

77,06,397

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,78,56,000

ਦੂਜੀ ਖੁਰਾਕ

1,08,45,879

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

13,91,72,057

ਦੂਜੀ ਖੁਰਾਕ

62,18,541

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

10,09,68,508

ਦੂਜੀ ਖੁਰਾਕ

3,45,89,799

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,35,18,799

ਦੂਜੀ ਖੁਰਾਕ

3,40,32,678

ਕੁੱਲ

43,51,96,001

 

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਨ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ; 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,05,79,106 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 35,968

ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.35 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 39,361 ਨਵੇਂ ਕੇਸ ਸਾਹਮਣੇ ਆਏ ਹਨ।

ਦੇਸ਼ ਵਿੱਚ ਪਿਛਲੇ 29 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,11,189 ਹੋ ਗਈ ਹੈ ਅਤੇ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.31 ਫੀਸਦ ਬਣਦੇ ਹਨ ।

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 11,54,444 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

ਲਗਭਗ 45.74 ਕਰੋੜ ਤੋਂ ਵੱਧ  (45,74,44,011)  ਟੈਸਟ ਕੀਤੇ ਗਏ ਹਨ। 

 

 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.31 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 3.41 ਫੀਸਦ ‘ਤੇ

ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ  ਹੁਣ ਲਗਾਤਾਰ 49 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।

 

 

 

 

 

****

ਐਮ.ਵੀ. 



(Release ID: 1739147) Visitor Counter : 149