PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 25 JUL 2021 10:07PM by PIB Chandigarh

 

G:\Surjeet Singh\July 2021\26 July\1.pngG:\Surjeet Singh\July 2021\26 July\2.jpg

 

  • ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ 43.31 ਕਰੋੜ ਦੇ ਮੀਲਪੱਥਰ ਤੋਂ ਪਾਰ

  • ਰਿਕਵਰੀ ਦਰ ਵਧ ਕੇ 97.36 ਫੀਸਦੀ ਹੋਈ

  • ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 39,742 ਨਵੇਂ ਕੇਸ ਰਿਪੋਰਟ ਕੀਤੇ ਗਏ
     

  • ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,08,212) ਹੋਈ; ਕੁੱਲ ਕੇਸਾਂ ਦਾ ਸਿਰਫ 1.30 ਫੀਸਦੀ

  • ਰੋਜ਼ਾਨਾ ਪਾਜ਼ਿਟਿਵਿਟੀ ਦਰ (2.31 ਫੀਸਦੀ); ਲਗਾਤਾਰ 34ਵੇਂ ਦਿਨ 3 ਫੀਸਦੀ ਤੋਂ ਘੱਟ

 

#Unite2FightCorona

#IndiaFightsCorona 

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

G:\Surjeet Singh\July 2021\26 July\1.jpg 

G:\Surjeet Singh\July 2021\26 July\2.jpg

 

ਕੋਵਿਡ-19 ਅੱਪਡੇਟ

  • ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 43 ਕਰੋੜ ਦੇ ਮੀਲਪੱਥਰ ਤੋਂ ਪਾਰ

  • ਰਿਕਵਰੀ ਦਰ ਵਧ ਕੇ 97 .36 ਫੀਸਦੀ ਹੋਈ

  • ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 39,742 ਨਵੇਂ ਕੇਸ ਰਿਪੋਰਟ ਕੀਤੇ ਗਏ

  • ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,08,212) ਹੋਈ; ਕੁੱਲ ਕੇਸਾਂ ਦਾ ਸਿਰਫ 1.30 ਫੀਸਦੀ

  • ਰੋਜ਼ਾਨਾ ਪਾਜ਼ਿਟਿਵਿਟੀ ਦਰ (2.31 ਫੀਸਦੀ); ਲਗਾਤਾਰ 34ਵੇਂ ਦਿਨ 3 ਫੀਸਦੀ ਤੋਂ ਘੱਟ

 

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਕੱਲ੍ਹ ਵਧ ਕੇ 43.31 ਕਰੋੜ ਦੇ ਮੀਲਪੱਥਰ ਤੋਂ ਪਾਰ ਹੋ ਗਈ ਹੈ।  ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 8 ਵਜੇ ਤੱਕ ਕੁੱਲ 43,31,50,864 ਵੈਕਸੀਨ ਖੁਰਾਕਾਂ  52,72,431 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 51,18,210  ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਇਨ੍ਹਾਂ ਵਿੱਚ ਸ਼ਾਮਲ ਹਨ-

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,02,86,512

ਦੂਜੀ ਖੁਰਾਕ

76,98,343

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,78,52,440

ਦੂਜੀ ਖੁਰਾਕ

1,08,19,457

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

13,81,09,509

ਦੂਜੀ ਖੁਰਾਕ

60,62,371

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

10,07,21,803

ਦੂਜੀ ਖੁਰਾਕ

3,42,99,610

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,34,17,431

ਦੂਜੀ ਖੁਰਾਕ

3,38,83,388

ਕੁੱਲ

43,31,50,864

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,05,43,138 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 39,972 ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.36 ਫ਼ੀਸਦ ਬਣਦੀ ਹੈ। ਜਿਹੜੀ ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 39,742 ਨਵੇਂ ਕੇਸ ਸਾਹਮਣੇ ਆਏ ਹਨ। ਦੇਸ਼ ਵਿੱਚ ਪਿਛਲੇ 28 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।  ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ  ਦਾ ਹੀ ਨਤੀਜਾ ਹੈ।

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,08,212 ਹੋ ਗਈ ਹੈ ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਸਿਰਫ 1.30 ਫੀਸਦੀ ਬਣਦੇ ਹਨ।

 

G:\Surjeet Singh\July 2021\26 July\3.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 17,18,756 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ ਲਗਭਗ 45.62 ਕਰੋੜ ਤੋਂ ਵੱਧ  (45,62,89,567)  ਟੈਸਟ ਕੀਤੇ ਗਏ ਹਨ। 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉੱਥੇ ਹਫਤਾਵਾਰੀ ਕੇਸਾਂ ਦੀ ਪਾਜ਼ਿਟਿਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 2.24 ਫੀਸਦੀ 'ਤੇ ਖੜੀ ਹੈ, ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.31 ਫੀਸਦੀ ‘ਤੇ ਹੈ। ਇਹ ਹੁਣ ਲਗਾਤਾਰ 34 ਦਿਨਾਂ ਤੋਂ 3 ਫੀਸਦੀ ਤੋਂ ਘੱਟ ਦਰਜ ਹੋ ਰਹੀ ਹੈ ਅਤੇ ਇਹ ਹੁਣ ਲਗਾਤਾਰ 48 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleasePage.aspx?PRID=1738751

 

ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 45.37 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 3.29 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

 

ਦੇਸ਼ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ।

 

 

ਵੈਕਸੀਨ ਖੁਰਾਕਾਂ

 

(25 ਜੁਲਾਈ 2021 ਤੱਕ)

 

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

45,37,70,580

 

ਖੁਰਾਕਾਂ ਪਾਈਪ ਲਾਈਨ ਵਿੱਚ

 

11,79,010

 

ਟੀਕਿਆਂ ਦੀ ਕੁੱਲ ਖਪਤ

 

42,08,32,021

 

ਖੁਰਾਕਾਂ ਅਜੇ ਪ੍ਰਬੰਧ ਲਈ ਉਪਲਬਧ  

 

3,29,38,559

 

 

ਸਾਰੇ ਸਰੋਤਾਂ ਵੱਲੋਂ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 45.37 ਕਰੋੜ ਤੋਂ ਵੀ ਜ਼ਿਆਦਾ (45,37,70,580) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ 11,79,010 ਟੀਕਿਆਂ ਦੀਆਂ ਖੁਰਾਕਾਂ ਪਾਈਪ ਲਾਈਨ ਵਿੱਚ ਹਨ।

ਇਸ ਵਿੱਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਅੋਸਤਨ ਅਧਾਰਤ ਕੁੱਲ ਖਪਤ 42,08,32,021 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ।

ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿੱਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 3.29 ਕਰੋੜ (3,29,38,559) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।

 

 https://pib.gov.in/PressReleasePage.aspx?PRID=1738742

 

ਪ੍ਰਧਾਨ ਮੰਤਰੀ ਨੇ ਆਪਣੇ ਮਾਸਿਕ ‘ਮਨ ਕੀ ਬਾਤ’ ਸੰਬੋਧਨ ’ਚ ਚੰਡੀਗੜ੍ਹ ਦੇ ਫੂਡ–ਸਟਾਲ ਮਾਲਕ ਦੀ ਸ਼ਲਾਘਾ ਕੀਤੀ

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਸੰਬੋਧਨ ‘ਮਨ ਕੀ ਬਾਤ’ ਵਿੱਚ ਚੰਡੀਗੜ੍ਹ ਦੇ ਉਸ ਫੂਡ–ਸਟਾਲ ਮਾਲਕ ਦੀ ਸ਼ਲਾਘਾ ਕੀਤੀ, ਜਿਸ ਨੇ ਲੋਕਾਂ ਨੂੰ ਕੋਵਿਡ–19 ਦੇ ਟੀਕਾਕਰਣ ਲਈ ਹੋਰਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਆਪਣੇ–ਆਪ ਹੀ ਇੱਕ ਪਹਿਲਕਦਮੀ ਕੀਤੀ ਸੀ। ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਫੂਡ ਸਟਾਲ ਦੇ ਮਾਲਕ ਸੰਜੈ ਰਾਣਾ ਨੇ ਆਪਣੀ ਬੇਟੀ ਅਤੇ ਭਤੀਜੀ ਦੀ ਸਲਾਹ ’ਤੇ ਕੋਵਿਡ–19 ਵੈਕਸੀਨ ਲਗਵਾ ਚੁੱਕੇ ਲੋਕਾਂ ਨੂੰ ਮੁਫ਼ਤ ਛੋਲੇ–ਭਟੂਰੇ ਦੇਣੇ ਸ਼ੁਰੂ ਕਰ ਦਿੱਤੇ।

https://www.pib.gov.in/PressReleasePage.aspx?PRID=1738823

 


 

ਕਮਿਊਨਿਟੀ ਰੇਡੀਓ ਸਟੇਸ਼ਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਕੋਵਿਡ ਟੀਕਾਕਰਣ 'ਤੇ ਨਵੀਨਤਾਕਾਰੀ ਪ੍ਰੋਗਰਾਮਾਂ ਦਾ ਨਿਰਮਾਣ ਕਰਨ ਅਤੇ ਕੋਵਿਡ ਸੁਰੱਖਿਅਤ ਵਿਵਹਾਰ' ਤੇ ਇੱਕ ਜਨ ਅੰਦੋਲਨ (ਪਬਲਿਕ ਮੂਵਮੈਂਟ) ਸਿਰਜਣ

 

ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਯੂਨੀਸੈਫ ਨਾਲ ਭਾਈਵਾਲੀ ਵਿੱਚ 16 ਰਾਜਾਂ ਤੋਂ ਕਮਿਊਨਿਟੀ ਰੇਡੀਓ ਸਟੇਸ਼ਨਾਂ ਦੇ ਪ੍ਰਤੀਨਿਧੀਆਂ ਲਈ ਇੱਕ ਸੰਚਾਰ ਜਾਗਰੂਕਤਾ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ। ਥੀਮੈਟਿਕ ਸੈਸ਼ਨ ਨੇ ਕੋਵਿਡ ਅਨੁਕੂਲ ਵਿਵਹਾਰ (ਸੀਏਬੀ) ਬਾਰੇ ਸਾਰਥਕ ਜਾਗਰੂਕਤਾ ਮੁਹਿੰਮਾਂ ਬਣਾਉਣ ਦੀ ਜ਼ਰੂਰਤ ਤੇ ਚਾਨਣਾ ਪਾਇਆ ਅਤੇ ਕੋਵਿਡ ਟੀਕਿਆਂ ਅਤੇ ਟੀਕਾਕਰਣ ਦੇ ਆਲੇ ਦੁਆਲੇ ਝੂਠੀਆਂ ਧਾਰਨਾਵਾਂ ਦਾ, ਖ਼ਾਸ ਕਰਕੇ ਦੇਸ਼ ਦੇ ਦੂਰ ਦੁਰਾਡੇ ਅਤੇ ਮੁਸ਼ਕਿਲ ਇਲਾਕਿਆਂ ਵਿੱਚ ਵਸਣ ਵਾਲੇ ਭਾਈਚਾਰਿਆਂ ਵਿੱਚ ਭੰਡਾਫੋੜ ਕਰਨ ਤੇ ਜ਼ੋਰ ਦਿੱਤਾ। 

https://www.pib.gov.in/PressReleasePage.aspx?PRID=1738792

 

ਮਹੱਤਵਪੂਰਨ ਟਵੀਟ

 

 

*********


ਐੱਮਵੀ



(Release ID: 1739289) Visitor Counter : 159


Read this release in: English , Hindi