ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬਾਰਾਬੰਕੀ ਵਿੱਚ ਸੜਕ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ

Posted On: 28 JUL 2021 9:40AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਸੜਕ ਹਾਦਸੇ ਚ ਹੋਏ ਜਾਨੀ ਨੁਕਸਾਨ ਤੇ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

ਯੂਪੀ ਦੇ ਬਾਰਾਬੰਕੀ ਵਿੱਚ ਹੋਏ ਸੜਕ ਹਾਦਸੇ ਦੀ ਖ਼ਬਰ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਨਾਲ ਮੇਰੀਆਂ ਸੰਵੇਦਨਾਵਾਂ ਹਨ। ਹੁਣੇ ਮੁੱਖ ਮੰਤਰੀ ਯੋਗੀ ਜੀ ਨਾਲ ਵੀ ਗੱਲ ਹੋਈ ਹੈ। ਸਾਰੇ ਜ਼ਖ਼ਮੀ ਸਾਥੀਆਂ ਦੇ ਉਚਿਤ ਇਲਾਜ ਦੀ ਵਿਵਸਥਾ ਕੀਤੀ ਜਾ ਰਹੀ ਹੈ।

 

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮ੍ਰਿਤਕਾਂ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ।

 

ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਵਿੱਚ ਕਿਹਾ ਗਿਆ ਹੈ, “ਪ੍ਰਧਾਨ ਮੰਤਰੀ @narendramodi ਨੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਬਾਰਾਬੰਕੀ ਦੀ ਦੁਖਦ ਦੁਰਘਟਨਾ ਵਿੱਚ ਆਪਣੀ ਜਾਨ ਗਵਾਉਣ ਵਾਲਿਆਂ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

 

 

***

ਡੀਐੱਸ/ਐੱਸਐੱਚ


(Release ID: 1739800)