ਪ੍ਰਧਾਨ ਮੰਤਰੀ ਦਫਤਰ

ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

Posted On: 28 JUL 2021 8:17PM by PIB Chandigarh

ਅਮਰੀਕਾ ਦੇ ਵਿਦੇਸ਼ ਮੰਤਰੀ, ਐਂਟਨੀ ਬਲਿੰਕਨ ਨੇ ਅੱਜ ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 

ਵਿਦੇਸ਼ ਮੰਤਰੀ ਬਲਿੰਕਨ ਨੇ ਰਾਸ਼ਟਰਪਤੀ ਬਾਇਡਨ ਅਤੇ ਉਪ ਰਾਸ਼ਟਰਪਤੀ ਹੈਰਿਸ ਦੀ ਤਰਫੋਂ ਪ੍ਰਧਾਨ ਮੰਤਰੀ ਦਾ ਅਭਿਵਾਦਨ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪਹਿਲਾਂ ਦਿਨ ਵਿੱਚ ਈਏਐੱਮ ਅਤੇ ਐੱਨਐੱਸਏ ਨਾਲ ਹੋਈ  ਸਕਾਰਾਤਮਕ ਗੱਲਬਾਤ ਬਾਰੇ ਦੱਸਿਆ, ਨਾਲ ਹੀ ਰੱਖਿਆ, ਸਮੁੰਦਰੀ ਸੁਰੱਖਿਆ, ਵਪਾਰ ਅਤੇ ਨਿਵੇਸ਼, ਜਲਵਾਯੂ ਪਰਿਵਰਤਨ ਅਤੇ ਵਿਗਿਆਨ ਤੇ ਟੈਕਨੋਲੋਜੀ ਸਹਿਤ ਵਿਭਿੰਨ ਖੇਤਰਾਂ ਵਿੱਚ ਭਾਰਤ ਅਤੇ ਅਮਰੀਕਾ ਦੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਪ੍ਰਤੀਬੱਧਤਾ ਪ੍ਰਗਟਾਈ।

 

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਇਡਨ ਅਤੇ ਉਪ ਰਾਸ਼ਟਰਪਤੀ ਹੈਰਿਸ ਨੂੰ ਆਪਣੀ ਤਰਫੋਂ ਸ਼ੁਭਕਾਮਨਾਵਾਂ ਦਿੱਤੀਆਂ। ਨਾਲ ਹੀ ਕੁਆਡ, ਕੋਵਿਡ-19 ਅਤੇ ਜਲਵਾਯੂ ਪਰਿਵਰਤਨ ਨਾਲ ਸਬੰਧਿਤ ਪਹਿਲਾਂ ਲਈ ਰਾਸ਼ਟਰਪਤੀ ਬਾਇਡਨ ਦੀ ਸ਼ਲਾਘਾ ਕੀਤੀ।

 

 

ਵਿਦੇਸ਼ ਮੰਤਰੀ ਬਲਿੰਕਨ ਨੇ ਭਾਰਤ ਅਤੇ ਅਮਰੀਕਾ ਦੇ ਦਰਮਿਆਨ ਵਿਆਪਕ ਦੁਵੱਲੇ ਅਤੇ ਬਹੁਪੱਖੀ ਮੁੱਦਿਆਂ ’ਤੇ ਤਾਲਮੇਲ ਵਧਣ ਅਤੇ ਇਸ ਤਾਲਮੇਲ  ਦੇ ਠੋਸ ਅਤੇ ਵਿਵਹਾਰਕ ਸਹਿਯੋਗ ਵਿੱਚ ਤਬਦੀਲ ਕਰਨ ਲਈ ਦੋਹਾਂ ਰਣਨੀਤਕ ਸਹਿਯੋਗੀਆਂ ਦੀ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ।

 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਮਰੀਕਾ ਅਤੇ ਭਾਰਤ ਦੇ ਸਮਾਜ ਲੋਕਤੰਤਰ, ਸੁਤੰਤਰਤਾ ਅਤੇ ਉਦਾਰਤਾ ਦੀਆਂ ਕਦਰਾਂ-ਕੀਮਤਾਂ ਦੇ  ਪ੍ਰਤੀ ਗਹਿਰੀ ਪ੍ਰਤੀਬੱਧਤਾ ਸਾਂਝੀ ਕਰਦੇ ਹਨ ਅਤੇ ਅਮਰੀਕਾ ਵਿਚਲੇ ਭਾਰਤੀ ਪ੍ਰਵਾਸੀਆਂ ਨੇ ਦੁਵੱਲੇ ਸਬੰਧਾਂ ਨੂੰ ਵਧਾਉਣ ਵਿੱਚ ਵੱਡਾ ਯੋਗਦਾਨ ਪਾਇਆ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ-19 ਦੇ ਚਲਦੇ ਪੈਦਾ ਚੁਣੌਤੀਆਂ, ਗਲੋਬਲ ਆਰਥਿਕ ਸੁਧਾਰ ਅਤੇ ਜਲਵਾਯੂ ਪਰਿਵਰਤਨ ਦੇ ਸੰਦਰਭ ਵਿੱਚ ਆਉਣ ਵਾਲੇ ਸਾਲਾਂ ਵਿੱਚ ਭਾਰਤ-ਅਮਰੀਕਾ ਦੀ ਰਣਨੀਤਕ ਭਾਗੀਦਾਰੀ ਦਾ ਵਿਆਪਕ ਆਲਮੀ ਮਹੱਤਵ ਹੋਵੇਗਾ

 

************

 

ਡੀਐੱਸ/ ਐੱਸਐੱਚ(Release ID: 1740123) Visitor Counter : 58