PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 28 JUL 2021 6:26PM by PIB Chandigarh

 

G:\Surjeet Singh\July 2021\26 July\1.pngG:\Surjeet Singh\July 2021\26 July\2.jpg

 

  • ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 44.61 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

  • ਦੇਸ਼ ਵਿੱਚ ਹੁਣ ਤੱਕ 3,06,63,147 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

  • ਰਿਕਵਰੀ ਦਰ ਵਧ ਕੇ 97.39 ਫੀਸਦੀ ਹੋਈ

  • ਬੀਤੇ 24 ਘੰਟਿਆਂ ਦੌਰਾਨ 41,678 ਵਿਅਕਤੀ ਸਿਹਤਯਾਬ ਹੋਏ

  • ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ  43,654 ਨਵੇਂ ਕੇਸ ਆਏ

  • ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,99,436 ਹੋਈ

  • ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.27 ਫੀਸਦੀ ਹੋਏ

  • ਹਫ਼ਤਾਵਰੀ ਪਾਜ਼ਿਟਿਵਿਟੀ ਦਰ ਇਸ ਵੇਲੇ 5 ਫੀਸਦੀ ਤੋਂ ਘੱਟ ਰਹਿ ਗਈ ਹੈ, 2.36 ਫੀਸਦੀ ‘ਤੇ ਹੈ

  • ਰੋਜ਼ਾਨਾ ਪਾਜ਼ਿਟਿਵਿਟੀ ਦਰ 2.51 ਫੀਸਦੀ ਹੋਈ; ਲਗਾਤਾਰ  5 ਫੀਸਦੀ ਤੋਂ ਘੱਟ

  • ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ-

  • ਹੁਣ ਤੱਕ 46.09 ਕਰੋੜ ਟੈਸਟ ਹੋਏ 

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਨ ਮੰਤਰਾਲਾ

ਭਾਰਤ ਸਰਕਾਰ

 

G:\Surjeet Singh\July 2021\26 July\image003IXV4.jpg

G:\Surjeet Singh\July 2021\26 July\image004W56P.jpg

G:\Surjeet Singh\July 2021\26 July\image005QQBK.jpg

 

 

ਕੋਵਿਡ-19 ਅੱਪਡੇਟ

 

  • ਪਿਛਲੇ 24 ਘੰਟਿਆਂ ਵਿੱਚ 40 ਲੱਖ ਤੋਂ ਵੱਧ ਟੀਕੇਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

  • ਰਿਕਵਰੀ ਦਰ ਵਧ ਕੇ 97.39 ਫੀਸਦੀ ਹੋਈ

  • ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 43,654 ਨਵੇਂ ਕੇਸ ਰਿਪੋਰਟ ਕੀਤੇ ਗਏ

  • ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (3,99,436) ਹੋਈ; ਕੁੱਲ ਕੇਸਾਂ ਦਾ ਸਿਰਫ 1.27 ਫੀਸਦੀ

  • ਰੋਜ਼ਾਨਾ ਪਾਜ਼ਿਟਿਵਿਟੀ ਦਰ (2.51 ਫੀਸਦੀ); ਲਗਾਤਾਰ 51ਵੇਂ ਦਿਨ 5 ਫੀਸਦੀ ਤੋਂ ਘੱਟ

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 44.61 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 8 ਵਜੇ ਤੱਕ ਕੁੱਲ ਮਿਲਾ ਕੇ 44,61,56,659 ਵੈਕਸੀਨ ਖੁਰਾਕਾਂ  53,73,439 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 40,02,358  ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਇਨ੍ਹਾਂ ਵਿੱਚ ਸ਼ਾਮਲ ਹਨ -

 

ਹੈਲਥਕੇਅਰ ਵਰਕਰ

ਪਹਿਲੀ ਖੁਰਾਕ

1,02,93,723

ਦੂਜੀ ਖੁਰਾਕ

77,53,002

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,79,07,362

ਦੂਜੀ ਖੁਰਾਕ

1,10,20,080

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

14,44,83,609

ਦੂਜੀ ਖੁਰਾਕ

68,86,188

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

10,25,21,263

ਦੂਜੀ ਖੁਰਾਕ

3,62,42,655

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,41,18,104

ਦੂਜੀ ਖੁਰਾਕ

3,49,30,673

ਕੁੱਲ

44,61,56,659

 

ਕੋਵਿਡ-19 ਟੀਕਾਕਰਣ ਦੇ ਨਵੇਂ ਸਰਬਵਿਆਪੀਕਰਨ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,06,63,147 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 41,678 ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.39 ਫੀਸਦੀ ਬਣਦੀ ਹੈ। ਜਿਹੜੀ ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

G:\Surjeet Singh\July 2021\26 July\image0012026 (1).jpg

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 43,654 ਨਵੇਂ ਕੇਸ ਸਾਹਮਣੇ ਆਏ ਹਨ।

ਦੇਸ਼ ਵਿੱਚ ਪਿਛਲੇ 31 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।  ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

G:\Surjeet Singh\July 2021\26 July\image002VZDW.jpg

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 3,99,436 ਹੋ ਗਈ ਹੈ ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਸਿਰਫ 1.27 ਫੀਸਦੀ ਬਣਦੇ ਹਨ।

 

G:\Surjeet Singh\July 2021\26 July\image0039MVE.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 17,36,857 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ ਲਗਭਗ 46 ਕਰੋੜ ਤੋਂ ਵੱਧ  (46,09,00,978)  ਟੈਸਟ ਕੀਤੇ ਗਏ ਹਨ। 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ ਕੇਸਾਂ ਦੀ ਪਾਜ਼ਿਟਿਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 2.36 ਫੀਸਦੀ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.51 ਫੀਸਦੀ ‘ਤੇ ਹੈ।  ਰੋਜ਼ਾਨਾ ਪਾਜ਼ਿਟਿਵਿਟੀ ਦਰ  ਹੁਣ ਲਗਾਤਾਰ 51 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleasePage.aspx?PRID=1739748

 

ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ


ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 46.23 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ


ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 2.18 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ 

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ। 

 

ਟੀਕਿਆਂ ਦੀਆਂ ਖੁਰਾਕਾਂ

(28 ਜੁਲਾਈ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

46,23,27,530

ਖੁਰਾਕਾਂ ਪਾਈਪ ਲਾਈਨ ਵਿੱਚ

1,20,70,820

ਟੀਕਿਆਂ ਦੀ ਕੁੱਲ ਖਪਤ

44,29,95,780

ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲਬਧ

2,18,10,422

 

ਸਾਰੇ ਸਰੋਤਾਂ ਵੱਲੋਂ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 46.23 ਕਰੋੜ ਤੋਂ ਵੀ ਜ਼ਿਆਦਾ (46,23,27,530) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਟੀਕਿਆਂ ਦੀਆਂ 1,20,70,820 ਖੁਰਾਕਾਂ ਪਾਈਪ ਲਾਈਨ ਵਿੱਚ ਹਨ।

ਇਸ ਵਿੱਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਔਸਤਨ ਅਧਾਰਿਤ ਕੁੱਲ ਖਪਤ 44,29,95,780 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ। ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 2.18 ਕਰੋੜ (2,18,10,422) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।

https://pib.gov.in/PressReleasePage.aspx?PRID=1739750

 

ਕੇਂਦਰ ਨੇ ਰਾਜਾਂ ਨੂੰ ਆਈਸੀਐੱਮਆਰ ਦੇ ਸਲਾਹ ਮਸ਼ਵਰੇ ਨਾਲ ਸੀਰੋ ਪ੍ਰਸਾਰ ਬਾਰੇ ਜ਼ਿਲ੍ਹਾ ਪੱਧਰ ਦੇ ਡਾਟਾ ਜਨਰੇਟ ਕਰਨ ਲਈ ਰਾਜ ਵਿਸ਼ੇਸ਼ ਸੀਰੋ ਸਰਵੇਅ ਕਰਵਾਉਣ ਦੀ ਸਲਾਹ ਦਿੱਤੀ

 

ਸਰਵੇਅ ਦੇ ਨਤੀਜੇ ਕੋਵਿਡ 19 ਪ੍ਰਬੰਧਨ ਲਈ ਸਥਾਨਕ ਜਨਤਾ ਸਿਹਤ ਹੁੰਗਾਰਿਆਂ ਲਈ ਸੇਧ ਦੇਣਗੇ

 

ਕੇਂਦਰ ਸਰਕਾਰ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਈਸੀਐੱਮਆਰ ਨਾਲ ਸਲਾਹ ਮਸ਼ਵਰਾ ਕਰਕੇ ਸੀਰੋ ਪ੍ਰਸਾਰ ਬਾਰੇ ਜ਼ਿਲ੍ਹਾ ਪੱਧਰੀ ਅੰਕੜੇ ਜਨਰੇਟ ਕਰਨ, ਜੋ ਜਨਤਕ ਸਿਹਤ ਪ੍ਰਤੀਕਿਰਿਆ ਉਪਾਅ ਜ਼ਰੂਰੀ ਹੈ। ਕੇਂਦਰੀ ਸਿਹਤ ਸਕੱਤਰ ਵੱਲੋਂ ਸਾਰੇ ਰਾਜਾਂ ਦੇ ਵਧੀਕ ਮੁੱਖ ਸਕੱਤਰ / ਪ੍ਰਮੁੱਖ ਸਕੱਤਰ ਅਤੇ ਸਕੱਤਰ ਸਿਹਤ ਨੂੰ ਲਿਖੇ ਪੱਤਰ ਵਿੱਚ ਇਹ ਸਲਾਹ ਦਿੱਤੀ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਆਈ ਸੀ ਐੱਮ ਆਰ ਦੁਆਰਾ ਰਾਸ਼ਟਰੀ ਸੀਰੋ ਪ੍ਰਸਾਰ ਸਰਵੇਅ ਦੇ ਚੌਥੇ ਗੇੜ ਦੀਆਂ ਰਿਪੋਰਟਾਂ ਦਾ ਹਵਾਲਾ ਦਿੱਤਾ ਹੈ ਅਤੇ ਰਾਜਾਂ ਨੂੰ ਆਪੋ ਆਪਣੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਆਈ ਸੀ ਐੱਮ ਆਰ ਦੇ ਸਲਾਹ ਮਸ਼ਵਰੇ ਨਾਲ ਸੀਰੋ ਪ੍ਰਸਾਰ ਅਧਿਅਨ ਕਰਵਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਅਧਿਅਨਾਂ ਪਿੱਛੋਂ ਇੱਕ ਮਾਣਕ ਪ੍ਰੋਟੋਕੋਲ ਤਿਆਰ ਕੀਤਾ ਜਾ ਸਕੇ ਅਤੇ ਅਜਿਹੇ ਅਧਿਅਨਾਂ ਦੀਆਂ ਰਿਪੋਰਟਾਂ ਨੂੰ ਸੂਬਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਕੋਵਿਡ 19 ਲਈ ਪਾਰਦਰਸ਼ੀ ਅਤੇ ਸਬੂਤ ਅਧਾਰਿਤ ਜਨਤਕ ਸਿਹਤ ਹੁੰਗਾਰਾ ਦੇਣ ਲਈ ਤੁਰੰਤ ਵਰਤਿਆ ਜਾ ਸਕੇ।

G:\Surjeet Singh\July 2021\26 July\image001SSL3.jpg

https://pib.gov.in/PressReleasePage.aspx?PRID=1739902

 ਸਰਕਾਰ ਕੋਵਿਡ ਬੀਪ ਦਾ ਵੱਡੀ ਪੱਧਰ ‘ਤੇ ਉਤਪਾਦਨ ਕਰਨ ਲਈ ਕਦਮ ਚੁੱਕ ਰਹੀ ਹੈ-ਡਾ. ਜਿਤੇਂਦਰ ਸਿੰਘ

ਕੋਵਿਡ-19 ਦੇ ਮਰੀਜ਼ਾਂ ਲਈ ਕੋਵਿਡ ਬੀਪ ਭਾਰਤ ਦੀ ਪਹਿਲੀ ਸਵਦੇਸ਼ੀ, ਕਿਫਾਇਤੀ, ਵਾਇਰਲੈਸ ਸਰੀਰਕ ਮਾਪਦੰਡ ਨਿਗਰਾਨੀ ਪ੍ਰਣਾਲੀ ਹੈ

 

ਕੇਂਦਰੀ ਵਿਗਿਆਨ ਅਤੇ ਟੈਕਨੋਲੋਜੀ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਿਥਵੀ ਵਿਗਿਆਨ; ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ, ਪ੍ਰਸੋਨਲ, ਜਨਤਕ ਸ਼ਿਕਾਇਤਾਂ, ਪੈਨਸ਼ਨਾਂ,  ਪਰਮਾਣੂ ਊਰਜਾ ਅਤੇ ਪੁਲਾੜ ਦੇ ਮੰਤਰਾਲੇ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਸਰਕਾਰ ਕੋਵਿਡ ਬੀਪ ਦਾ ਉਤਪਾਦਨ ਵੱਡੇ ਪੱਧਰ 'ਤੇ ਕਰਨ ਲਈ ਕਦਮ ਚੁੱਕ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਲੋਕ ਸਭਾ ਦੇ ਪਟਲ ਤੇ ਰੱਖੇ ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਕੋਵਿਡ ਬੀਪ ਭਾਰਤ ਦੀ ਪਹਿਲੀ ਸਵਦੇਸ਼ੀ, ਕਿਫਾਇਤੀ, ਵਾਇਰਲੈੱਸ ਸਰੀਰਕ ਮਾਪਦੰਡਾਂ ਦੀ ਨਿਗਰਾਨੀ ਪ੍ਰਣਾਲੀ ਹੈ, ਜੋ ਈਐੱਸਆਈਸੀ ਮੈਡੀਕਲ ਕਾਲਜ ਹੈਦਰਾਬਾਦ ਵੱਲੋਂ ਇਲੈਕਟ੍ਰਾਨਿਕ ਕਾਰਪੋਰੇਸ਼ਨ ਆਵ੍ ਇੰਡੀਆ ਲਿਮਟਿਡ (ਈਸੀਆਈਐੱਲ) ਅਤੇ ਪ੍ਰਮਾਣੂ ਊਰਜਾ ਵਿਭਾਗ ਦੇ ਸਹਿਯੋਗ ਨਾਲ ਵਿਕਸਤ ਕੀਤੀ ਗਈ ਹੈ।

https://pib.gov.in/PressReleasePage.aspx?PRID=1739880

 

ਮਹੱਤਵਪੂਰਨ ਟਵੀਟ

 

 

 

*********

 

ਏਐੱਸ



(Release ID: 1740359) Visitor Counter : 146


Read this release in: English , Hindi , Marathi , Gujarati