ਯੁਵਾ ਮਾਮਲੇ ਤੇ ਖੇਡ ਮੰਤਰਾਲਾ

ਸਰਕਾਰ ਨੇ ਓਲੰਪਿਕ ਅਤੇ ਏਸ਼ਿਆਈ ਖੇਡਾਂ ਜਿਹੇ ਅੰਤਰਰਾਸ਼ਟਰੀ ਖੇਡ ਇਵੈਂਟਸ ਵਿੱਚ ਭਾਰਤ ਦੇ ਪ੍ਰਦਰਸ਼ਨ ਨੂੰ ਬਿਹਤਰ ਕਰਨ ਦੇ ਲਈ ਕਈ ਕਦਮ ਚੁੱਕੇ ਹਨ: ਸ਼੍ਰੀ ਅਨੁਰਾਗ ਠਾਕੁਰ

Posted On: 29 JUL 2021 4:25PM by PIB Chandigarh

ਮੁੱਖ ਨੁਕਤੇ:

  • 24 ਖੇਲੋ ਇੰਡੀਆ ਸਟੇਟ ਸੈਂਟਰ ਆਫ ਐਕਸੀਲੈਂਸ (ਐੱਸਐੱਲਕੇਆਈਐੱਸਸੀਈ) ਪਹਿਲਾਂ ਹੀ ਦੇਸ਼ ਭਰ ਵਿੱਚ ਸ਼ੁਰੂ ਕੀਤੇ ਜਾ ਚੁੱਕੇ ਹਨ।

  • ਨੈਸ਼ਨਲ ਸਪੋਰਟਸ ਫੈਡਰੇਸ਼ਨ ਦੇ ਲਈ ਸਹਾਇਤਾ ਦੀ ਯੋਜਨਾ ਅੰਤਰਰਾਸ਼ਟਰੀ ਆਯੋਜਨਾਂ ਦੇ ਖ਼ਾਤਰ ਖਿਡਾਰੀਆਂ ਨੂੰ ਸਿਖਲਾਈ ਅਤੇ ਮੁਕਾਬਲੇਬਾਜ਼ੀ ਦੇ ਮੌਕੇ ਪ੍ਰਦਾਨ ਕਰਦੀ ਹੈ।

  • ਟਾਰਗੇਟ ਓਲੰਪਿਕ ਪੋਡੀਅਮ ਸਕੀਮ (ਟਾਪਸ) ਦੇ ਤਹਿਤ ਓਲੰਪਿਕ ਖੇਡਾਂ ਅਤੇ ਏਸ਼ਿਆਈ ਖੇਡਾਂ ਸਮੇਤ ਅੰਤਰਰਾਸ਼ਟਰੀ ਆਯੋਜਨਾਂ ਵਿੱਚ ਪਦਕ ਜਿੱਤਣ ਦੀ ਸੰਭਾਵਨਾ ਵਾਲੇ ਖਿਡਾਰੀਆਂ ਨੂੰ ਖਾਸ ਸਿਖਲਾਈ ਦਿੱਤੀ ਜਾਂਦੀ ਹੈ।

  • ਪੰਡਤ ਦੀਨਦਿਆਲ ਉਪਾਧਿਆ ਰਾਸ਼ਟਰੀ ਕਲਿਆਣ ਫੰਡ ਦੇ ਤਹਿਤ ਗ਼ਰੀਬ ਹਾਲਤਾਂ ਵਿੱਚ ਰਹਿਣ ਵਾਲੇ ਖਿਡਾਰੀਆਂ ਨੂੰ, ਮ੍ਰਿਤਕ ਖਿਡਾਰੀਆਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।

 

ਓਲੰਪਿਕ ਅਤੇ ਏਸ਼ਿਆਈ ਖੇਡਾਂ ਸਮੇਤ ਅੰਤਰਰਾਸ਼ਟਰੀ ਆਯੋਜਨਾਂ ਦੀ ਤਿਆਰੀ ਇੱਕ ਲਗਾਤਾਰ ਜਾਰੀ ਪ੍ਰਕਿਰਿਆ ਹੈ। ਨੈਸ਼ਨਲ ਸਪੋਰਟਸ ਫੈਡਰੇਸ਼ਨ ਨੂੰ ਸਹਾਇਤਾ ਯੋਜਨਾ ਦੇ ਤਹਿਤ ਓਲੰਪਿਕ ਸਮੇਤ ਅੰਤਰਰਾਸ਼ਟਰੀ ਖੇਡ ਯੋਜਨਾ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਦੀ ਸਿਖਲਾਈ ਅਤੇ ਮੁਕਾਬਲੇਬਾਜ਼ੀ ਦੇ ਪ੍ਰਦਰਸ਼ਨ ਦਾ ਧਿਆਨ ਰੱਖਿਆ ਜਾਂਦਾ ਹੈ। ਇਸ ਯੋਜਨਾ ਵਿੱਚ ਵਿਆਪਕ ਰੂਪ ਨਾਲ ਇਨ੍ਹਾਂ ਚੀਜ਼ਾਂ ਦੇ ਲਈ ਸਹਾਇਤਾ ਦਿੱਤੀ ਜਾਂਦੀ ਹੈ।

  • ਭਾਰਤ ਅਤੇ ਵਿਦੇਸ਼ਾਂ ਵਿੱਚ ਸਿਖਲਾਈ ਕੈਂਪ

  • ਅੰਤਰਰਾਸ਼ਟਰੀ ਮੁਕਾਬਲੇਬਾਜ਼ੀ ਦਾ ਮੌਕਾ

  • ਭਾਰਤੀ ਅਤੇ ਵਿਦੇਸ਼ੀ ਕੋਚਾਂ ਦੀ ਭਰਤੀ, ਸਹਿਯੋਗੀ ਸਟਾਫ਼

  • ਸਿਖਲਾਈ ਉਪਕਰਣ

  • ਭਾਰਤ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ

  • ਸੱਟਾਂ ਦੇ ਲਈ ਮੈਡੀਕਲ ਬੀਮਾ

ਇਸ ਤੋਂ ਇਲਾਵਾ, ਰਾਸ਼ਟਰੀ ਖੇਡ ਵਿਕਾਸ ਫੰਡ ਦੇ ਵਿਆਪਕ ਦਾਇਰੇ ਦੇ ਅੰਤਰਗਤ ਟਾਰਗੇਟ ਓਲੰਪਿਕ ਪੋਡੀਅਮ ਯੋਜਨਾ (ਟਾਪਸ) ਦੇ ਤਹਿਤ ਓਲੰਪਿਕ ਖੇਡਾਂ ਅਤੇ ਏਸ਼ਿਆਈ ਖੇਡਾਂ ਸਮੇਤ ਅੰਤਰਰਾਸ਼ਟਰੀ ਆਯੋਜਨਾਂ ਵਿੱਚ ਪਦਕ ਜਿੱਤਣ ਦੀ ਸੰਭਾਵਨਾ ਵਾਲੇ ਖਿਡਾਰੀਆਂ ਨੂੰ ਖਾਸ ਸਿਖਲਾਈ ਦੇ ਲਈ ਸਹਾਇਤਾ ਦਿੱਤੀ ਜਾਂਦੀ ਹੈ।

ਓਲੰਪਿਕ ਖੇਡਾਂ ਟੋਕੀਓ 2020 ਦੇ ਲਈ ਭਾਰਤੀ ਦਲ ਦੀ ਤਿਆਰੀ ਦੀ ਨਿਗਰਾਨੀ ਦੇ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕੋਵਿਡ-19 ਦੀ ਦੂਸਰੀ ਲਹਿਰ ਦੇ ਦੌਰਾਨ ਕਈ ਖਿਡਾਰੀਆਂ ਨੂੰ ਸਿਖਲਾਈ ਦੇ ਲਈ ਵਿਦੇਸ਼ ਭੇਜਿਆ ਗਿਆ ਸੀ ਤਾਂ ਕਿ ਉਹ ਦੇਸ਼ ਵਿੱਚ ਮੌਜੂਦਾ ਜਾਰੀ ਮਹਾਮਾਰੀ ਤੋਂ ਪ੍ਰਭਾਵਿਤ ਨਾ ਹੋਣ। ਟੋਕੀਓ ਓਲੰਪਿਕ ਦੇ ਸੰਭਾਵੀ ਪਦਕ ਜਿੱਤਣ ਵਾਲਿਆਂ ਨੂੰ ਸਿਖਲਾਈ ਕੈਂਪਾਂ ਵਿੱਚ ਸਮਾਜਿਕ ਦੂਰੀ ਦੇ ਨਾਲ ਸਿਖਲਾਈ ਦਿੱਤੀ ਗਈ।

‘ਖੇਡ’ ਰਾਜ ਦਾ ਵਿਸ਼ਾ ਹੈ। ਖੇਡ ਨਾਲ ਸੰਬੰਧਤ ਅੰਤਰਰਾਸ਼ਟਰੀ ਮਾਪਦੰਡਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਨਿਰਮਾਣ ਸਮੇਤ ਖੇਡਾਂ ਦਾ ਵਿਕਾਸ ਕਰਨਾ ਰਾਜਾਂ ਦੀ ਮੁੱਖ ਜ਼ਿੰਮੇਵਾਰੀ ਹੈ। ਹਾਲਾਂਕਿ, ਕੇਂਦਰ ਸਰਕਾਰ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮਹੱਤਵਪੂਰਨ ਖੇਡ ਬੁਨਿਆਦੀ ਢਾਂਚੇ ਅਤੇ ਉਸ ਤਰ੍ਹਾਂ ਦੇ ਦੂਜੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੇ ਲਈ ‘ਖੇਲੋ ਇੰਡੀਆ’ ਦੀ ਆਪਣੀ ਯੋਜਨਾ ਦੇ ਤਹਿਤ ਵਿੱਤੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ, ਇਹ ਖੇਡ ਵਿਗਿਆਨ ਅਤੇ ਖੇਡ ਉਪਕਰਣ ਸਮੇਤ ਉਨ੍ਹਾਂ ਦੇ ਵਿਵਹਾਰ ਪ੍ਰਸਤਾਵਾਂ ਦੇ ਆਧਾਰ ’ਤੇ ਪਾੜੇ ਨੂੰ ਭਰਨ ਲਈ ਕੀਤਾ ਜਾਂਦਾ ਹੈ।

ਪ੍ਰਮੁੱਖ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਦੀ ਸਿਖਲਾਈ ਮੁੱਖ ਰੂਪ ਨਾਲ ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਕੇਂਦਰਾਂ ਵਿੱਚ ਹੁੰਦੀ ਹੈ, ਜਿੱਥੇ ਉਨ੍ਹਾਂ ਦੇ ਲਈ ਲੋੜੀਂਦੀਆਂ ਸਹੂਲਤਾਵਾਂ ਉਪਲਬਧ ਹੁੰਦੀਆਂ ਹਨ। ਇਸ ਤੋਂ ਇਲਾਵਾ, ਰਾਜ ਸਰਕਾਰਾਂ ਦੀ ਮਾਲਕੀ ਵਾਲੇ ਅਦਾਰਿਆਂ ਵਿੱਚ ਸੁਧਾਰ ਕਰਨ ਦੇ ਲਈ ਹਰ ਰਾਜ ਨੂੰ ਖੇਲੋ ਇੰਡੀਆ ਸਟੇਟ ਸੈਂਟਰ ਆਫ਼ ਐਕਸੀਲੈਂਸ (ਐੱਸਐੱਲਕੇਆਈਐੱਸਸੀਈ) ਦੇ ਰੂਪ ਵਿੱਚ ਐਲਾਨੇ ਜਾਣ ਦੇ ਲਈ ਇੱਕ ਮੌਜੂਦਾ ਖੇਡ ਅਦਾਰੇ ਦੀ ਪਹਿਚਾਣ ਕਰਨ ਦੀ ਮਨਜ਼ੂਰੀ ਹੈ। ਇਨ੍ਹਾਂ ਕੇਂਦਰਾਂ ਵਿੱਚ ਖਾਮੀਆਂ ਦਾ ਵਿਸ਼ਲੇਸ਼ਣ ਕਰਕੇ ਮਨੁੱਖ ਸ਼ਕਤੀ ਅਤੇ ਖੇਡ ਬੁਨਿਆਦੀ ਸਹੂਲਤਾਵਾਂ ਦੇ ਅਪਗ੍ਰੇਡੇਸ਼ਨ ਦੇ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਦੇਸ਼ ਭਰ ਵਿੱਚ ਪਹਿਲਾਂ ਤੋਂ ਹੀ ਅਜਿਹੇ 24 ਕੇਂਦਰ ਸ਼ੁਰੂ ਕੀਤੇ ਜਾ ਚੁੱਕੇ ਹਨ।

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਦੇ ਲਈ, ਓਲੰਪਿਕ ਖੇਡਾਂ, ਪੈਰਾ-ਓਲੰਪਿਕ ਖੇਡਾਂ, ਏਸ਼ਿਆਈ ਖੇਡਾਂ, ਪੈਰਾ-ਏਸ਼ਿਆਈ ਖੇਡਾਂ, ਕਾਮਨਵੈਲਥ ਖੇਡਾਂ ਅਤੇ ਵਿਸ਼ਵ ਕੱਪ/ਵਿਸ਼ਵ ਚੈਂਪੀਅਨਸ਼ਿਪ ਦੇ ਪਦਕ ਜੇਤੂਆਂ ਦੀ ਅਗਵਾਈ ਵਿੱਚ ਓਲੰਪਿਕ ਖੇਡਾਂ ਅਤੇ ਏਸ਼ਿਆਈ ਖੇਡਾਂ ਵਿੱਚ ਸ਼ਾਮਲ ਖੇਡਾਂ ਦੇ ਮੈਰੀਟੋਰੀਅਸ ਖਿਡਾਰੀਆਂ ਦੇ ਲਈ ਪੈਨਸ਼ਨ ਦੀ ਯੋਜਨਾ ਲਾਗੂ ਕਰ ਰਿਹਾ ਹੈ। ਖਿਡਾਰੀਆਂ ਦੇ ਐਕਟਿਵ ਖੇਡਾਂ ਤੋਂ ਸੰਨਿਆਸ ਲੈਣ ਤੋਂ ਬਾਅਦ ਜਾਂ 30 ਸਾਲ ਦੀ ਉਮਰ ਪਾਰ ਕਰਨ ’ਤੇ ਉਨ੍ਹਾਂ ਵਿੱਚੋਂ ਜੋ ਵੀ ਪਹਿਲਾਂ ਹੋਵੇ, ਉਹ 12000 ਤੋਂ 20000 ਰੁਪਏ ਪ੍ਰਤੀ ਮਹੀਨੇ ਦੀ ਪੈਨਸ਼ਨ ਪਾਉਣ ਦੇ ਯੋਗ ਹੋਣਗੇ।

ਇਸ ਤੋਂ ਇਲਾਵਾ, ਮੰਤਰਾਲਾ ਖਿਡਾਰੀਆਂ ਦੇ ਲਈ ਪੰਡਿਤ ਦੀਨਦਿਆਲ ਉਪਾਧਿਆਏ ਰਾਸ਼ਟਰੀ ਕਲਿਆਣ ਫੰਡ ਦੀ ਯੋਜਨਾ ਵੀ ਲਾਗੂ ਕਰ ਰਿਹਾ ਹੈ। ਜਿਸ ਦੇ ਤਹਿਤ ਗ਼ਰੀਬ ਹਾਲਤਾਂ ਵਿੱਚ ਰਹਿਣ ਵਾਲੇ ਖਿਡਾਰੀਆਂ, ਮ੍ਰਿਤਕ ਖਿਡਾਰੀਆਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਖਿਡਾਰੀਆਂ ਜਾਂ ਪਰਿਵਾਰ ਦੇ ਮੈਂਬਰਾਂ ਨੂੰ ਮੈਡੀਕਲ ਇਲਾਜ ਦੇ ਲਈ 10 ਲੱਖ ਰੁਪਏ ਤੱਕ ਦੀ ਸਹਾਇਤਾ, ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਸਿਖਲਾਈ ਦੇ ਦੌਰਾਨ ਲੱਗੀਆਂ ਸੱਟਾਂ ਦੇ ਲਈ 10 ਲੱਖ ਰੁਪਏ ਤੱਕ ਦੀ ਸਹਾਇਤਾ, ਸਿਖਲਾਈ ਦੇ ਲਈ 2.5 ਲੱਖ ਰੁਪਏ ਤੱਕ ਦੀ ਸਹਾਇਤਾ, ਉਪਕਰਨਾਂ ਦੀ ਖਰੀਦ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਆਯੋਜਨਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ, ਕੋਚਾਂ ਅਤੇ ਸਹਾਇਕ ਕਰਮਚਾਰੀਆਂ ਨੂੰ 2 ਲੱਖ ਰੁਪਏ ਤੱਕ ਦੀ ਸਹਾਇਤਾ ਅਤੇ ਕੋਚਾਂ ਅਤੇ ਸਹਾਇਕ ਕਰਮਚਾਰੀਆਂ ਦੇ ਮੈਡੀਕਲ ਇਲਾਜ ਦੇ ਲਈ 4 ਲੱਖ ਰੁਪਏ ਤੱਕ ਦੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੇ ਅੱਜ ਲੋਕ ਸਭਾ ਵਿੱਚ ਇੱਕ ਪ੍ਰਸ਼ਨ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।

************

ਐੱਨਬੀ/ ਓਏ



(Release ID: 1740538) Visitor Counter : 138