ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰੀ ਨੇ ਦਿਵਿਯਾਂਗਜਨ ਸਸ਼ਕਤੀਕਰਨ ਵਿਭਾਗ ਦਾ ਦੌਰਾ ਕੀਤਾ
ਕੇਂਦਰੀ ਮੰਤਰੀ ਡਾ. ਵੀਰੇਂਦ੍ਰ ਕੁਮਾਰ ਨੇ ਅਧਿਕਾਰੀਆਂ ਨਾਲ ਵਿਭਾਗ ਦੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਦਾ ਪ੍ਰਭਾਵੀ ਲਾਗੂਕਰਨ ਸੁਨਿਸ਼ਚਿਤ ਕਰਨ ਨੂੰ ਕਿਹਾ
Posted On:
29 JUL 2021 8:42PM by PIB Chandigarh
ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰੀ ਡਾ. ਵੀਰੇਂਦ੍ਰ ਕੁਮਾਰ ਨੇ ਅੱਜ ਨਵੀਂ ਦਿੱਲੀ ਦੇ ਪੰਡਿਤ ਦੀਨਦਿਆਲ ਉਪਾਧਿਆਏ ਅੰਤੋਦਿਆ ਭਵਨ ਸਥਿਤ ਦਿਵਿਯਾਂਗਜਨ ਸਸ਼ਕਤੀਕਰਨ ਵਿਭਾਗ ਦਾ ਦੌਰਾ ਕੀਤਾ।
ਡਾ. ਕੁਮਾਰ ਦੁਪਹਿਰ ਦੇ ਸਮੇਂ ਇੱਥੇ ਪਹੁੰਚੇ। ਮੰਤਰੀ ਜੀ ਨੇ ਵਿਭਾਗ ਦੇ ਕਮਰਚਾਰੀਆਂ ਦੇ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਵਿੱਚ ਉਪਲੱਬਧ ਸੀਨੀਅਰ ਅਧਿਕਾਰੀਆਂ ਦੇ ਨਾਲ ਵੱਖ-ਵੱਖ ਵਿਸ਼ਿਆਂ ‘ਤੇ ਵਿਸਤ੍ਰਿਤ ਚਰਚਾ ਕੀਤੀ।
ਸੀਜੀਓ ਪਰਿਸਰ ਵਿੱਚ ਇਸ ਵਿਭਾਗ ਦੇ ਆਪਣੇ ਇਸ ਦੌਰੇ ਦੇ ਦੌਰਾਨ ਡਾ. ਕੁਮਾਰ ਨੇ ਵਿਭਾਗ ਦੇ ਕਾਰਜ ਅਤੇ ਅਨੇਕ ਸਮੱਸਿਆਵਾਂ ਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ। ਮੰਤਰੀ ਜੀ ਨੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਦਿਵਿਯਾਂਗਜਨਾਂ ਦੇ ਭਲਾਈ ਅਤੇ ਵਿਕਾਸ ਨਾਲ ਜੁੜੀਆਂ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸਖਤ ਮਿਹਨਤ ਨਾਲ ਕਾਰਜ ਕਰਨਾ ਹੋਵੇਗਾ ਤਾਕਿ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਇਆ ਜਾ ਸਕੇ। ਅਹੁਦਾ ਸੰਭਾਲਣ ਦੇ ਬਾਅਦ ਮੰਤਰੀ ਦਾ ਇਹ ਪਹਿਲਾ ਦੌਰਾ ਸੀ।
****
ਐੱਮਜੀ/ਆਈਏ
(Release ID: 1740773)
Visitor Counter : 171