ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 31 ਜੁਲਾਈ ਨੂੰ ਸਰਦਾਰ ਵੱਲਭਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ’ਚ ਆਈਪੀਐੱਸ ਪ੍ਰੋਬੇਸ਼ਨਰਾਂ ਨਾਲ ਗੱਲਬਾਤ ਕਰਨਗੇ
प्रविष्टि तिथि:
30 JUL 2021 10:06PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 31 ਜੁਲਾਈ, 2021 ਨੂੰ ਸਵੇਰੇ 11 ਵਜੇ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ‘ਸਰਦਾਰ ਵੱਲਭਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ’ (SVPNPA) ’ਚ ਆਈਪੀਐੱਸ ਪ੍ਰੋਬੇਸ਼ਨਰਾਂ ਨੂੰ ਸੰਬੋਧਨ ਕਰਨਗੇ। ਉਹ ਇਸ ਸਮਾਰੋਹ ਦੌਰਾਨ ਪ੍ਰੋਬੇਸ਼ਨਰਾਂ ਨਾਲ ਗੱਲਬਾਤ ਵੀ ਕਰਨਗੇ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਅਤੇ ਰਾਜ ਮੰਤਰੀ (ਗ੍ਰਹਿ) ਸ਼੍ਰੀ ਨਿਤਯਾਨੰਦ ਰਾਏ ਇਸ ਮੌਕੇ ਮੌਜੂਦ ਰਹਿਣਗੇ।
ਸਰਦਾਰ ਵੱਲਭਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ਬਾਰੇ
‘ਸਰਦਾਰ ਵੱਲਭਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ’ (SVPNPA) ਦੇਸ਼ ਦਾ ਇੱਕ ਪ੍ਰਮੁੱਖ ਪੁਲਿਸ ਸਿਖਲਾਈ ਸੰਸਥਾਨ ਹੈ। ਇਹ ਭਾਰਤੀ ਪੁਲਿਸ ਸੇਵਾ ਦੇ ਅਧਿਕਾਰੀਆਂ ਨੂੰ ਇੰਡਕਸ਼ਨ ਪੱਧਰ ਉੱਤੇ ਸਿਖਲਾਈ ਦਿੰਦਾ ਹੈ ਅਤੇ ਸੇਵਾਵਾਂ ਨਿਭਾ ਰਹੇ ਆਈਪੀਐੱਸ ਅਧਿਕਾਰੀਆਂ ਲਈ ਵਿਭਿੰਨ ਇਨ–ਸਰਵਿਸ ਕੋਰਸ ਕਰਵਾਉਂਦਾ ਹੈ।
*********
ਡੀਐੱਸ/ਏਕੇ
(रिलीज़ आईडी: 1740926)
आगंतुक पटल : 232
इस विज्ञप्ति को इन भाषाओं में पढ़ें:
Malayalam
,
Assamese
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada