ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 46 ਕਰੋੜ ਦੇ ਮੀਲਪੱਥਰ ਤੋਂ ਪਾਰ


ਪਿਛਲੇ 24 ਘੰਟਿਆਂ ਵਿੱਚ ਤਕਰੀਬਨ 53 ਲੱਖ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਰਿਕਵਰੀ ਦਰ ਵਧ ਕੇ 97.37 ਫੀਸਦ ਹੋਈ

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 41,649 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,08,920) ਹੋਈ; ਕੁੱਲ ਕੇਸਾਂ ਦਾ ਸਿਰਫ 1.29 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.34 ਫੀਸਦ);ਲਗਾਤਾਰ 54ਵੇਂ ਦਿਨ 5 ਫੀਸਦ ਤੋਂ ਘੱਟ

Posted On: 31 JUL 2021 11:12AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਕੱਲ੍ਹ ਵਧ ਕੇ 46 ਕਰੋੜ ਦੇ ਮੀਲਪੱਥਰ ਤੋਂ ਪਾਰ ਹੋ ਗਈ ਹੈ। 

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 8 ਵਜੇ ਤੱਕ ਕੁੱਲ 46,15,18,479 ਵੈਕਸੀਨ ਖੁਰਾਕਾਂ 

54,94,423 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 52,99,036 

ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

 

 

ਇਨ੍ਹਾਂ ਵਿੱਚ ਸ਼ਾਮਲ ਹਨ-

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,02,313

ਦੂਜੀ ਖੁਰਾਕ

78,32,150

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,79,32,882

ਦੂਜੀ ਖੁਰਾਕ

1,12,50,974

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

15,22,17,587

ਦੂਜੀ ਖੁਰਾਕ

80,61,768

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

10,44,37,699

ਦੂਜੀ ਖੁਰਾਕ

3,84,29,220

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,49,29,832

ਦੂਜੀ ਖੁਰਾਕ

3,61,34,054

ਕੁੱਲ

46,15,18,479

 

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

 

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,07,81,263 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 37,291

ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.37 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ। 

 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 41,649 ਨਵੇਂ ਕੇਸ ਸਾਹਮਣੇ ਆਏ ਹਨ।

 

 

 

ਦੇਸ਼ ਵਿੱਚ ਪਿਛਲੇ 34 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ। 

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,08,920 ਹੋ ਗਈ ਹੈ ਅਤੇ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.29 ਫੀਸਦ ਬਣਦੇ ਹਨ । 

 

 

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,76,315 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

46.64 ਕਰੋੜ ਤੋਂ ਵੱਧ  (46,64,27,038)  ਟੈਸਟ ਕੀਤੇ ਗਏ ਹਨ। 

 

 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.42 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.34 ਫੀਸਦ ‘ਤੇ

ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ  ਹੁਣ ਲਗਾਤਾਰ 54 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ। 

 

 

****

ਐਮ.ਵੀ. 



(Release ID: 1741143) Visitor Counter : 168