ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 47 ਕਰੋੜ ਦੇ ਮੀਲਪੱਥਰ ਤੋਂ ਪਾਰ


ਪਿਛਲੇ 24 ਘੰਟਿਆਂ ਵਿੱਚ 60 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਰਿਕਵਰੀ ਦਰ ਵਧ ਕੇ 97.36 ਫੀਸਦ ਹੋਈ

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 41,831 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,10,952) ਹੋਈ; ਕੁੱਲ ਕੇਸਾਂ ਦਾ ਸਿਰਫ 1.30 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.34 ਫੀਸਦ);ਲਗਾਤਾਰ 55ਵੇਂ ਦਿਨ 5 ਫੀਸਦ ਤੋਂ ਘੱਟ

Posted On: 01 AUG 2021 10:15AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਕੱਲ੍ਹ ਵਧ ਕੇ 47 ਕਰੋੜ ਦੇ ਮੀਲਪੱਥਰ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 8 ਵਜੇ ਤੱਕ ਕੁੱਲ 47,02,98,596 ਵੈਕਸੀਨ ਖੁਰਾਕਾਂ  55,71,565 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 60,15,842  ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ

 

 

ਇਨ੍ਹਾਂ ਵਿੱਚ ਸ਼ਾਮਲ ਹਨ-

 

 

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,02,313

ਦੂਜੀ ਖੁਰਾਕ

78,32,150

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,79,32,882

ਦੂਜੀ ਖੁਰਾਕ

1,12,50,974

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

15,22,17,587

ਦੂਜੀ ਖੁਰਾਕ

80,61,768

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

10,44,37,699

ਦੂਜੀ ਖੁਰਾਕ

3,84,29,220

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,49,29,832

ਦੂਜੀ ਖੁਰਾਕ

3,61,34,054

ਕੁੱਲ

47,02,98,596

 

  

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,08,20,521 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 39,258

ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.36 ਫ਼ੀਸਦ ਬਣਦੀ ਹੈ। 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 41,831 ਨਵੇਂ ਕੇਸ ਸਾਹਮਣੇ ਆਏ ਹਨ

 

 

 

ਦੇਸ਼ ਵਿੱਚ ਪਿਛਲੇ 35 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ। 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,89,472 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

46.82 ਕਰੋੜ ਤੋਂ ਵੱਧ  (46,82,16,510)  ਟੈਸਟ ਕੀਤੇ ਗਏ ਹਨ। 

 

 

ਇਕ ਪਾਸੇਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.42 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.34 ਫੀਸਦ ‘ਤੇ

ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ  ਹੁਣ ਲਗਾਤਾਰ 55 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ। 

 

****

ਐਮ.ਵੀ


(Release ID: 1741262) Visitor Counter : 198