ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 3 ਅਗਸਤ ਨੂੰ ਗੁਜਰਾਤ ਦੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ
Posted On:
01 AUG 2021 9:11PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਅਗਸਤ 2021 ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ।
ਯੋਜਨਾ ਬਾਰੇ ਹੋਰ ਜਾਗਰੂਕਤਾ ਪੈਦਾ ਕਰਨ ਲਈ ਰਾਜ ਵਿੱਚ ਇੱਕ ਜਨਤਕ ਭਾਗੀਦਾਰੀ ਪ੍ਰੋਗਰਾਮ ਲਾਂਚ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਬਾਰੇ
ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਇੱਕ ਖੁਰਾਕ ਸੁਰੱਖਿਆ ਭਲਾਈ ਯੋਜਨਾ ਹੈ ਜਿਸ ਦੀ ਪਰਿਕਲਪਨਾ ਪ੍ਰਧਾਨ ਮੰਤਰੀ ਦੁਆਰਾ ਕੋਵਿਡ-19 ਦੇ ਆਰਥਿਕ ਪ੍ਰਭਾਵ ਨੂੰ ਘੱਟ ਕਰਨ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਗਈ ਸੀ। ਪੀਐੱਮਜੀਕੇਏਵਾਈ ਦੇ ਤਹਿਤ, ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਆਉਂਦੇ ਸਾਰੇ ਲਾਭਾਰਥੀਆਂ ਨੂੰ 5 ਕਿਲੋ ਪ੍ਰਤੀ ਵਿਅਕਤੀ ਅਤਿਰਿਕਤ ਅਨਾਜ ਦਿੱਤਾ ਜਾਂਦਾ ਹੈ।
ਇਸ ਅਵਸਰ ‘ਤੇ ਗੁਜਰਾਤ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ।
******
ਡੀਐੱਸ/ਏਕੇਜੇ
(Release ID: 1741357)
Read this release in:
Telugu
,
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Kannada
,
Malayalam