PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
01 AUG 2021 7:32PM by PIB Chandigarh
• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 47.02 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
• ਦੇਸ਼ ਵਿੱਚ ਹੁਣ ਤੱਕ 3,08,20,521 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
• ਰਿਕਵਰੀ ਦਰ ਵਧ ਕੇ 97.36 ਫੀਸਦੀ ਹੋਈ
• ਬੀਤੇ 24 ਘੰਟਿਆਂ ਦੌਰਾਨ 39,258 ਵਿਅਕਤੀ ਸਿਹਤਯਾਬ ਹੋਏ
• ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 41,831 ਨਵੇਂ ਕੇਸ ਆਏ
• ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,10,952ਹੋਈ
• ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.30ਫੀਸਦੀ ਹੋਏ
• ਹਫ਼ਤਾਵਰੀ ਪਾਜ਼ਿਟਿਵਿਟੀ ਦਰ ਇਸ ਵੇਲੇ 5 ਫੀਸਦੀ ਤੋਂ ਘੱਟ ਰਹਿ ਗਈ ਹੈ, 2.42 ਫੀਸਦੀ ‘ਤੇ ਹੈ
• ਰੋਜ਼ਾਨਾ ਪਾਜ਼ਿਟਿਵਿਟੀ ਦਰ 2.34 ਫੀਸਦੀ ਹੋਈ; ਲਗਾਤਾਰ 5 ਫੀਸਦੀ ਤੋਂ ਘੱਟ
• ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ-
• ਹੁਣ ਤੱਕ 46.82 ਕਰੋੜ ਟੈਸਟ ਹੋਏ
#Unite2FightCorona
#IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ
ਕੋਵਿਡ-19 ਅੱਪਡੇਟ
-
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,10,952) ਹੋਈ; ਕੁੱਲ ਕੇਸਾਂ ਦਾ ਸਿਰਫ 1.30 ਫੀਸਦੀ
-
ਰੋਜ਼ਾਨਾ ਪਾਜ਼ਿਟਿਵਿਟੀ ਦਰ (2.34 ਫੀਸਦੀ);ਲਗਾਤਾਰ 55ਵੇਂ ਦਿਨ 5 ਫੀਸਦੀ ਤੋਂ ਘੱਟ
ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਕੱਲ੍ਹ ਵਧ ਕੇ 47 ਕਰੋੜ ਦੇ ਮੀਲਪੱਥਰ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 8 ਵਜੇ ਤੱਕ ਕੁੱਲ 47,02,98,596 ਵੈਕਸੀਨ ਖੁਰਾਕਾਂ 55,71,565 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 60,15,842 ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਨ੍ਹਾਂ ਵਿੱਚ ਸ਼ਾਮਲ ਹਨ-
ਹੈਲਥਕੇਅਰ ਵਰਕਰ
|
ਪਹਿਲੀ ਖੁਰਾਕਨ
|
1,03,10,569
|
ਦੂਜੀ ਖੁਰਾਕ
|
78,48,198
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,79,76,013
|
ਦੂਜੀ ਖੁਰਾਕ
|
1,13,28,258
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
15,61,40,811
|
ਦੂਜੀ ਖੁਰਾਕ
|
86,68,370
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
10,63,39,854
|
ਦੂਜੀ ਖੁਰਾਕ
|
3,91,28,126
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
7,60,38,913
|
ਦੂਜੀ ਖੁਰਾਕ
|
3,65,19,484
|
ਕੁੱਲ
|
47,02,98,596
|
ਕੋਵਿਡ-19 ਟੀਕਾਕਰਣ ਦੇ ਨਵੇਂ ਸਰਬਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,08,20,521 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 39,258 ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.36 ਫ਼ੀਸਦ ਬਣਦੀ ਹੈ।
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 41,831 ਨਵੇਂ ਕੇਸ ਸਾਹਮਣੇ ਆਏ ਹਨ।
ਦੇਸ਼ ਵਿੱਚ ਪਿਛਲੇ 35 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,10,952 ਹੋ ਗਈ ਹੈ ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਸਿਰਫ 1.30 ਫੀਸਦੀ ਬਣਦੇ ਹਨ।
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 17,89,472 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 46.82 ਕਰੋੜ ਤੋਂ ਵੱਧ (46,82,16,510) ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ ਕੇਸਾਂ ਦੀ ਪਾਜ਼ਿਟਿਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 2.42 ਫੀਸਦੀ'ਤੇ ਖੜੀ ਹੈ, ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.34 ਫੀਸਦੀ ‘ਤੇਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ ਲਗਾਤਾਰ 55 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।
https://pib.gov.in/PressReleseDetail.aspx?PRID=1741200
ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 49.49 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 3 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ
ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣਮੁਹਿੰਮ ਦੇ ਸਰਵਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ ।
ਟੀਕਿਆਂ ਦੀਆਂ ਖੁਰਾਕਾਂ
|
(1 ਅਗਸਤ 2021ਤੱਕ )
|
ਸਪਲਾਈ ਕੀਤੀਆਂ ਗਈਆਂ ਖੁਰਾਕਾਂ
|
49,49,89,550
|
ਖੁਰਾਕਾਂ ਪਾਈਪ ਲਾਈਨ ਵਿੱਚ
|
8,04,220
|
ਟੀਕਿਆਂ ਦੀ ਕੁੱਲ ਖਪਤ
|
46,70,26,662
|
ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲਬਧ
|
3,00,58,190
|
ਸਾਰੇ ਸਰੋਤਾਂ ਵੱਲੋਂ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 49.49 ਕਰੋੜ ਤੋਂ ਵੀ ਜ਼ਿਆਦਾ(49,49,89,550) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਟੀਕਿਆਂ ਦੀਆਂ 8,04,220 ਖੁਰਾਕਾਂ ਪਾਈਪ ਲਾਈਨ ਵਿੱਚ ਹਨ।
ਇਸ ਵਿਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਔਸਤਨ ਅਧਾਰਿਤ ਕੁੱਲ ਖਪਤ 46,70,26,662ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲੱਬਧ ਅੰਕੜਿਆਂ ਅਨੁਸਾਰ) ਬਣਦੀ ਹੈ ।
ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 3 ਕਰੋੜ (3,00,58,190) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬੱਧ ਹਨ।
https://pib.gov.in/PressReleseDetail.aspx?PRID=1741203
ਮਹੱਤਵੂਪਨ ਟਵਿਟ
*********
ਏਐੱਸ
(Release ID: 1741367)
Visitor Counter : 146