ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 47.22 ਕਰੋੜ ਤੋਂ ਪਾਰ


ਰਿਕਵਰੀ ਦਰ ਵਧ ਕੇ 97.35 ਫੀਸਦ ਹੋਈ

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 40,134 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,13,718) ਹੋਈ; ਕੁੱਲ ਕੇਸਾਂ ਦਾ ਸਿਰਫ 1.31 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.81 ਫੀਸਦ);ਲਗਾਤਾਰ 56ਵੇਂ ਦਿਨ 5 ਫੀਸਦ ਤੋਂ ਘੱਟ

प्रविष्टि तिथि: 02 AUG 2021 9:39AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 47.22 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ। 

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 47,22,23,639 ਵੈਕਸੀਨ ਖੁਰਾਕਾਂ 

55,99,690 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 17,06,598 

ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

 

 

ਇਨ੍ਹਾਂ ਵਿੱਚ ਸ਼ਾਮਲ ਹਨ-

 

 

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,11,380

ਦੂਜੀ ਖੁਰਾਕ

78,56,466

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,79,78,353

ਦੂਜੀ ਖੁਰਾਕ

1,13,65,816

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

15,70,22,578

ਦੂਜੀ ਖੁਰਾਕ

88,94,835

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

10,65,50,619

ਦੂਜੀ ਖੁਰਾਕ

3,94,29,559

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,61,31,656

ਦੂਜੀ ਖੁਰਾਕ

3,66,82,377

ਕੁੱਲ

47,22,23,639

 

 

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,08,57,467 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 36,946

ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.35 ਫ਼ੀਸਦ ਬਣਦੀ ਹੈ ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ। 

 

 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 40,134 ਨਵੇਂ ਕੇਸ ਸਾਹਮਣੇ ਆਏ ਹਨ

 

 

 

ਦੇਸ਼ ਵਿੱਚ ਪਿਛਲੇ 36 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,13,718 ਹੋ ਗਈ ਹੈ ਅਤੇ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.31 ਫੀਸਦ ਬਣਦੇ ਹਨ 

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 14,28,984 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

46.96 ਕਰੋੜ ਤੋਂ ਵੱਧ  (46,96,45,494)  ਟੈਸਟ ਕੀਤੇ ਗਏ ਹਨ। 

 

ਇਕ ਪਾਸੇਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.37 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.81 ਫੀਸਦ ‘ਤੇ

ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ  ਹੁਣ ਲਗਾਤਾਰ 56 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ। 

 

 

 

 

 

****

ਐਮ.ਵੀ


(रिलीज़ आईडी: 1741534) आगंतुक पटल : 285
इस विज्ञप्ति को इन भाषाओं में पढ़ें: English , Urdu , हिन्दी , Marathi , Bengali , Gujarati , Tamil , Telugu , Kannada , Malayalam