ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ

ਆਰਥਕ ਪੱਖੋਂ ਕਮਜ਼ੋਰ ਵਰਗਾਂ (ਈਡਬਲਯੂਐੱਸ) ਲਈ ਰਿਜ਼ਰਵੇਸ਼ਨ

Posted On: 03 AUG 2021 2:15PM by PIB Chandigarh

ਸਰਕਾਰ ਦੁਆਰਾ ਮੇਜਰ ਜਨਰਲ (ਸੇਵਾਮੁਕਤ) ਐੱਸ ਆਰ ਸਿੰਨ੍ਹੋ ਦੀ ਪ੍ਰਧਾਨਗੀ ਹੇਠ ਗਠਿਤ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਦੇ ਕਮਿਸ਼ਨ ਦੀ 22.07.2010 ਦੀ ਰਿਪੋਰਟ ਦੇ ਆਧਾਰ 'ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ (ਈਡਬਲਯੂਐੱਸ) ਨੂੰ ਦਸ (10) ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਗਿਆ ਹੈ।

ਸਰਕਾਰ ਦੁਆਰਾ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਈਡਬਲਯੂਐੱਸ ਸ਼੍ਰੇਣੀ ਲਈ ਸਲਾਨਾ ਅੱਠ ਲੱਖ ਰੁਪਏ ਦੀ ਸਾਲਾਨਾ ਆਮਦਨੀ ਦੀ ਸੀਮਾ ਦਾ ਫੈਸਲਾ ਕੀਤਾ ਗਿਆ ਸੀ।

ਇਹ ਜਾਣਕਾਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸੁਸ਼੍ਰੀ ਪ੍ਰਤਿਮਾ ਭੌਮਿਕ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ।

 

**********

 

 ਐੱਮਜੀ/ਆਈਏ


(Release ID: 1741887) Visitor Counter : 233