ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਪੰਜ ਅਗਸਤ ਨੂੰ ਉੱਤਰ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ
Posted On:
04 AUG 2021 9:27AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਪੰਜ ਅਗਸਤ, 2021 ਨੂੰ ਦੁਪਹਿਰ ਇੱਕ ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉੱਤਰ ਪ੍ਰਦੇਸ਼ ਦੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ ।
ਉੱਤਰ ਪ੍ਰਦੇਸ਼ 05 ਅਗਸਤ, 2021 ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਦਿਵਸ ਮਨਾ ਰਿਹਾ ਹੈ। ਇਸ ਅਵਸਰ ‘ਤੇ ਪੂਰੇ ਰਾਜ ਵਿੱਚ ਵੱਡੇ ਪੈਮਾਨੇ ਉੱਤੇ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾਵੇਗਾ, ਤਾਕਿ ਇਹ ਸੁਨਿਸ਼ਚਿਤ ਹੋ ਸਕੇ ਕਿ ਯੋਜਨਾ ਦਾ ਲਾਭ ਉਠਾਉਣ ਵਿੱਚ ਕੋਈ ਲਾਭਾਰਥੀ ਪਿੱਛੇ ਨਾ ਰਹਿ ਜਾਵੇ ।
ਰਾਜ ਦੇ ਲਗਭਗ 15 ਕਰੋੜ ਲਾਭਾਰਥੀਆਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਜ਼ਰੀਏ ਮੁਫ਼ਤ ਰਾਸ਼ਨ ਮਿਲ ਰਿਹਾ ਹੈ। ਰਾਜ ਵਿੱਚ ਲਗਭਗ 80 ਹਜ਼ਾਰ ਉਚਿਤ ਮੁੱਲ ਦੀਆਂ ਦੁਕਾਨਾਂ ਯੋਜਨਾ ਦੇ ਤਹਿਤ ਲਾਭਾਰਥੀਆਂ ਨੂੰ ਅਨਾਜ ਉਪਲਬਧ ਕਰਵਾ ਰਹੀਆਂ ਹਨ ।
ਇਸ ਅਵਸਰ ਉੱਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਅਦਿੱਤਿਆਨਾਥ ਵੀ ਮੌਜੂਦ ਰਹਿਣਗੇ ।
****
ਡੀਐੱਸ/ਐੱਸਐੱਚ
(Release ID: 1742203)
Visitor Counter : 186
Read this release in:
Malayalam
,
Assamese
,
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada