ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 48 ਕਰੋੜ ਦੇ ਮਹੱਤਵਪੂਰਣ ਮੀਲਪੱਥਰ ਤੋਂ ਪਾਰ


ਪਿਛਲੇ 24 ਘੰਟਿਆਂ ਵਿੱਚ 60 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਰਿਕਵਰੀ ਦਰ ਵਧ ਕੇ 97.37 ਫੀਸਦ ਹੋਈ

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 42,625 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,10,353) ਹੋਈ; ਕੁੱਲ ਕੇਸਾਂ ਦਾ ਸਿਰਫ 1.29 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.31 ਫੀਸਦ);ਲਗਾਤਾਰ 58ਵੇਂ ਦਿਨ 5 ਫੀਸਦ ਤੋਂ ਘੱਟ

Posted On: 04 AUG 2021 9:35AM by PIB Chandigarh

ਭਾਰਤ ਦੀ ਕੋਵਿਡ ਟੀਕਾਕਰਣ ਕਵਰੇਜ ਕੱਲ੍ਹ 48  ਕਰੋੜ ਦੇ ਮਹੱਤਵਪੂਰਣ ਮੀਲਪੱਥਰ  ਤੋਂ ਪਾਰ 

ਪਹੁੰਚ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 48,52,86,570 ਵੈਕਸੀਨ ਖੁਰਾਕਾਂ 56,83,682 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। 

ਪਿਛਲੇ 24 ਘੰਟਿਆਂ ਦੌਰਾਨ 62,53,741 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

 

ਇਨ੍ਹਾਂ ਵਿੱਚ ਸ਼ਾਮਲ ਹਨ-

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,18,462

ਦੂਜੀ ਖੁਰਾਕ

79,00,794

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,80,03,726

ਦੂਜੀ ਖੁਰਾਕ

1,14,89,972

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

16,41,84,445

ਦੂਜੀ ਖੁਰਾਕ

98,50,898

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

10,85,51,839

ਦੂਜੀ ਖੁਰਾਕ

4,06,01,807

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,70,32,125

ਦੂਜੀ ਖੁਰਾਕ

3,73,52,502

ਕੁੱਲ

48,52,86,570

 

 

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,09,33,022 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 36,668

ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.37 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ। 

 

 

 

 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 42,625 ਨਵੇਂ ਕੇਸ ਸਾਹਮਣੇ ਆਏ ਹਨ।

 

 

 

 

ਦੇਸ਼ ਵਿੱਚ ਪਿਛਲੇ 38 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,10,353 ਹੋ ਗਈ ਹੈ ਅਤੇ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.29 ਫੀਸਦ ਬਣਦੇ ਹਨ ।

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 18,47,518 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

47.31 ਕਰੋੜ ਤੋਂ ਵੱਧ  (47,31,42,307)  ਟੈਸਟ ਕੀਤੇ ਗਏ ਹਨ। 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.36 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.31 ਫੀਸਦ ‘ਤੇ

ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ  ਹੁਣ ਲਗਾਤਾਰ 58 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ। 

 

 

 

 

****************

ਐਮ.ਵੀ. 


(Release ID: 1742241) Visitor Counter : 235