ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਜ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਦੀ ਸਥਿਤੀ ‘ਤੇ ਪੱਛਮ ਬੰਗਾਲ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ

Posted On: 04 AUG 2021 1:27PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਮੁੱਖ ਮੰਤਰੀ, ਸੁਸ਼੍ਰੀ ਮਮਤਾ ਬੈਨਰਜੀ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਬੰਨ੍ਹਾਂ ਤੋਂ ਪਾਣੀ ਛੱਡੇ ਜਾਣ ਦੇ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਤੇ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸਥਿਤੀ ਦੀ ਗੰਭੀਰਤਾ ਨੂੰ ਘੱਟ ਕਰਨ ਵਿੱਚ ਮਦਦ ਦੇ ਲਈ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ

 

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੇ ਇੱਕ ਟਵੀਟ ਵਿੱਚ ਕਿਹਾ ਗਿਆ ਹੈ, "ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨੇ ਰਾਜ ਦੇ ਕੁਝ ਹਿੱਸਿਆਂ ਵਿੱਚ ਬੰਨ੍ਹਾਂ ਤੋਂ ਪਾਣੀ ਛੱਡੇ ਜਾਣ ਦੇ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਤੇ ਪੱਛਮ ਬੰਗਾਲ ਦੀ ਮੁੱਖ ਮੰਤਰੀ, ਸੁਸ਼੍ਰੀ ਮਮਤਾ ਬੈਨਰਜੀ (@MamataOfficial) ਨਾਲ ਗੱਲਬਾਤ ਕੀਤੀ ਪ੍ਰਧਾਨ ਮੰਤਰੀ ਨੇ ਸਥਿਤੀ ਦੀ ਗੰਭੀਰਤਾ ਨੂੰ ਘੱਟ ਕਰਨ ਵਿੱਚ ਮਦਦ ਦੇ ਲਈ ਕੇਂਦਰ ਤੋਂ ਹਰ ਸੰਭਵ ਸਮਰਥਨ ਦਾ ਭਰੋਸਾ ਦਿੱਤਾ

 

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਦੇ ਲਈ ਪ੍ਰਾਰਥਨਾ ਕੀਤੀ ਹੈ"

 

 

*******

 

ਡੀਐੱਸ/ਐੱਸਐੱਚ



(Release ID: 1742306) Visitor Counter : 159