ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲਾ

ਰੇਰਾ ਅਧੀਨ 30 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 67,000 ਤੋਂ ਵੱਧ ਰੀਅਲ ਅਸਟੇਟ ਪ੍ਰੋਜੈਕਟ ਰਜਿਸਟਰਡ ਹਨ


ਰੇਰਾ ਅਧਿਕਾਰੀਆਂ ਵੱਲੋਂ 70,601 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ

Posted On: 04 AUG 2021 2:40PM by PIB Chandigarh

23 ਜੁਲਾਈ, 2021 ਤੱਕ, 30 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਸਥਾਪਤ ਕੀਤੀ ਹੈ। ਵੱਖ -ਵੱਖ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, 23 ਜੁਲਾਈ, 2021 ਤੱਕ, 67,669 ਰੀਅਲ ਅਸਟੇਟ ਪ੍ਰੋਜੈਕਟਸ ਅਤੇ 52,284 ਰੀਅਲ ਅਸਟੇਟ ਏਜੰਟਾਂ ਨੂੰ ਰੇਰਾ ਦੇ ਅਧੀਨ ਰਜਿਸਟਰਡ ਕੀਤਾ ਗਿਆ ਹੈ।

ਰੇਰਾ ਉਪਭੋਗਤਾਵਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪ੍ਰਭਾਵਸ਼ਾਲੀ ਰਿਹਾ ਹੈ। ਰਾਜ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਮੁਹੱਈਆ ਕੀਤੀ ਗਈ ਜਾਣਕਾਰੀ ਦੇ ਅਨੁਸਾਰ, ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀਜ਼ ਦੁਆਰਾ 23 ਜੁਲਾਈ, 2021 ਤੱਕ 70,601 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ।

ਇਹ ਜਾਣਕਾਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵਿੱਚ ਰਾਜ ਮੰਤਰੀ, ਸ਼੍ਰੀ ਕੌਸ਼ਲ ਕਿਸ਼ੋਰ ਵੱਲੋਂ ਅੱਜ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ ਗਈ।

-------------------

ਵਾਈ ਐੱਸ /ਐੱਸ ਐੱਸ



(Release ID: 1742383) Visitor Counter : 115


Read this release in: Marathi , English , Urdu , Telugu