ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ ਨੇ ਯਤੀਮ ਬੱਚਿਆਂ ਦੀ ਭਲਾਈ ਲਈ ਕਾਨੂੰਨ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਥਰਨ ਦਾ ਸੱਦਾ ਦਿੱਤਾ


“ਯਤੀਮ ਬੱਚਿਆਂ ਪ੍ਰਤੀ ਮੇਰਾ ਮਨ ਕੋਮਲ ਹੈ”: ਉਪ ਰਾਸ਼ਟਰਪਤੀ

ਕੇਂਦਰੀ ਮਹਿਲਾ ਤੇ ਬਾਲ ਭਲਾਈ ਮੰਤਰੀ ਸ਼੍ਰੀਮਤੀ ਸਮ੍ਰਿਤੀ ਈਰਾਨੀ ਨੇ ਉਪ ਰਾਸ਼ਟਰਪਤੀ ਨੂੰ ਯਤੀਮ ਬੱਚਿਆਂ ਲਈ ਕੀਤੀਆਂ ਵਿਭਿੰਨ ਪਹਿਲਾਂ ਤੋਂ ਜਾਣੂ ਕਰਵਾਇਆ

Posted On: 04 AUG 2021 1:33PM by PIB Chandigarh

ਉਪ ਰਾਸ਼ਟਰਪਤੀ ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਅੱਜ ਬਾਲ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਕਾਨੂੰਨ ਵਿੱਚ ਤਾਜ਼ਾ ਸੋਧ ਦਾ ਸੁਆਗਤ ਕੀਤਾ ਅਤੇ ਜ਼ਮੀਨੀ ਪੱਧਰ 'ਤੇ ਇਸ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਸ਼੍ਰੀ ਨਾਇਡੂ ਨੇ ਇਹ ਟਿੱਪਣੀਆਂ ਉਦੋਂ ਕੀਤੀਆਂ ਜਦੋਂ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਈਰਾਨੀ ਨੇ ਉਨ੍ਹਾਂ ਨਾਲ ਉਪ-ਰਾਸ਼ਟਰਪਤੀ ਨਿਵਾਸ ਵਿਖੇ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਅਨਾਥ ਬੱਚਿਆਂ ਦੇ ਮੁੱਦਿਆਂ 'ਤੇ ਬਹੁਤ ਸਾਰੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਮੰਤਰੀ ਨੇ ਉਨ੍ਹਾਂ ਨੂੰ ਬਾਲ ਨਿਆਂ (ਬੱਚਿਆਂ ਦੀ ਦੇਖਭਾਲ਼ ਅਤੇ ਸੁਰੱਖਿਆ (ਸੋਧ) ਬਿੱਲ, 2021, ਜੋ ਹਾਲ ਹੀ ਵਿੱਚ ਰਾਜ ਸਭਾ ਦੁਆਰਾ ਪਾਸ ਕੀਤਾ ਗਿਆ ਸੀ, ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ।

ਸ਼੍ਰੀਮਤੀ ਈਰਾਨੀ ਨੇ ਉਪ ਰਾਸ਼ਟਰਪਤੀ ਨੂੰ ਇਹ ਵੀ ਦੱਸਿਆ ਕਿ ਹਾਲੀਆ ਸੋਧ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਅਨਾਥ ਬੱਚਿਆਂ ਦੀ ਵਧੇਰੇ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਅਧਿਕਾਰ ਦਿੰਦੀ ਹੈ।

ਉਨ੍ਹਾਂ ਯਤੀਮਾਂ ਦੀ ਭਲਾਈ ਲਈ ਰਾਜਾਂ ਦੀ ਭਾਈਵਾਲੀ ਨਾਲ ਕੇਂਦਰ ਵੱਲੋਂ ਲਾਗੂ ਕੀਤੇ ਜਾ ਰਹੇ ਸਹਾਇਤਾ ਅਤੇ ਮੁੜ ਵਸੇਬੇ ਦੇ ਉਪਾਵਾਂ ਸਮੇਤ ਕਈ ਪਹਿਲਾਂ ਦਾ ਵੀ ਜ਼ਿਕਰ ਕੀਤਾ।

ਸ਼੍ਰੀ ਨਾਇਡੂ ਨੇ ਕਿਹਾ ਕਿ ਉਨ੍ਹਾਂ ਦਾ ਮਨ ਅਨਾਥ ਬੱਚਿਆਂ ਲਈ “ਨਰਮ” ਹੈ ਅਤੇ ਇਹ ਵੀ ਦੁਹਰਾਇਆ ਕਿ ਉਨ੍ਹਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਮਾਜ ਅਤੇ ਸਰਕਾਰ ਦੀ ਸਮੂਹਿਕ ਜ਼ਿੰਮੇਵਾਰੀ ਹੈ।

ਹਾਲ ਹੀ ਵਿੱਚ, ਅਨਾਥ ਬੱਚਿਆਂ ਦਾ ਇੱਕ ਸਮੂਹ ਉਨ੍ਹਾਂ ਨੂੰ ਉਪ-ਰਾਸ਼ਟਰਪਤੀ ਨਿਵਾਸ ਵਿੱਚ ਮਿਲਿਆ ਸੀ।

*****

 

ਐੱਮਐੱਸ/ਆਰਕੇ/ਡੀਪੀ


(Release ID: 1742559) Visitor Counter : 158