PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 04 AUG 2021 6:54PM by PIB Chandigarh

 

 

  • ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 48.52 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

  • ਦੇਸ਼ ਵਿੱਚ ਹੁਣ ਤੱਕ 3,09,33,022 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

  • ਰਿਕਵਰੀ ਦਰ ਵਧ ਕੇ 97.37 ਫੀਸਦੀ ਹੋਈ

  • ਬੀਤੇ 24 ਘੰਟਿਆਂ ਦੌਰਾਨ 36,668 ਵਿਅਕਤੀ ਸਿਹਤਯਾਬ ਹੋਏ

  • ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ  42,625 ਨਵੇਂ ਕੇਸ ਆਏ

  • ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,10,353ਹੋਈ

  • ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.29ਫੀਸਦੀ ਹੋਏ

  • ਹਫ਼ਤਾਵਰੀ ਪਾਜ਼ਿਟਿਵਿਟੀ ਦਰ ਇਸ ਵੇਲੇ 5 ਫੀਸਦੀ ਤੋਂ ਘੱਟ ਰਹਿ ਗਈ ਹੈ, 2.36ਫੀਸਦੀ ‘ਤੇ ਹੈ

  • ਰੋਜ਼ਾਨਾ ਪਾਜ਼ਿਟਿਵਿਟੀ ਦਰ 2.31ਫੀਸਦੀ ਹੋਈ; ਲਗਾਤਾਰ  5 ਫੀਸਦੀ ਤੋਂ ਘੱਟ

  • ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ-

  • ਹੁਣ ਤੱਕ 47.31 ਕਰੋੜ ਟੈਸਟ ਹੋਏ 

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

 

Image

Image

 

ਕੋਵਿਡ-19 ਅੱਪਡੇਟ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 48 ਕਰੋੜ ਦੇ ਮਹੱਤਵਪੂਰਨ ਮੀਲਪੱਥਰ ਤੋਂ ਪਾਰ

 

ਪਿਛਲੇ 24 ਘੰਟਿਆਂ ਵਿੱਚ 60 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

 

ਰਿਕਵਰੀ ਦਰ ਵਧ ਕੇ 97.37 ਫੀਸਦੀ ਹੋਈ

 

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 42,625 ਨਵੇਂ ਕੇਸ ਰਿਪੋਰਟ ਕੀਤੇ ਗਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,10,353) ਹੋਈ; ਕੁੱਲ ਕੇਸਾਂ ਦਾ ਸਿਰਫ਼ 1.29 ਫੀਸਦੀ

 

ਰੋਜ਼ਾਨਾ ਪਾਜ਼ਿਟਿਵਿਟੀ ਦਰ (2.31 ਫੀਸਦੀ); ਲਗਾਤਾਰ 58ਵੇਂ ਦਿਨ 5 ਫੀਸਦੀ ਤੋਂ ਘੱਟ

 

ਭਾਰਤ ਦੀ ਕੋਵਿਡ ਟੀਕਾਕਰਣ ਕਵਰੇਜ ਕੱਲ੍ਹ 48  ਕਰੋੜ ਦੇ ਮਹੱਤਵਪੂਰਨ ਮੀਲਪੱਥਰ  ਤੋਂ ਪਾਰ ਪਹੁੰਚ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 48,52,86,570 ਵੈਕਸੀਨ ਖੁਰਾਕਾਂ 56,83,682 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 62,53,741 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਇਨ੍ਹਾਂ ਵਿੱਚ ਸ਼ਾਮਲ ਹਨ-

ਹੈਲਥਕੇਅਰ ਵਰਕਰ

ਪਹਿਲੀ ਖੁਰਾਕ

1,03,18,462

ਦੂਜੀ ਖੁਰਾਕ

79,00,794

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,80,03,726

ਦੂਜੀ ਖੁਰਾਕ

1,14,89,972

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

16,41,84,445

ਦੂਜੀ ਖੁਰਾਕ

98,50,898

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

10,85,51,839

ਦੂਜੀ ਖੁਰਾਕ

4,06,01,807

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,70,32,125

ਦੂਜੀ ਖੁਰਾਕ

3,73,52,502

ਕੁੱਲ

48,52,86,570

 

ਕੋਵਿਡ-19 ਟੀਕਾਕਰਣ ਦੇ ਨਵੇਂ ਸਰਬਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ। ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,09,33,022 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 36,668 ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.37 ਫ਼ੀਸਦ ਬਣਦੀ ਹੈ। ਜਿਹੜੀ ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

https://static.pib.gov.in/WriteReadData/userfiles/image/image001MKL1.jpg

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 42,625 ਨਵੇਂ ਕੇਸ ਸਾਹਮਣੇ ਆਏ ਹਨ।

ਦੇਸ਼ ਵਿੱਚ ਪਿਛਲੇ 38 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

 

https://static.pib.gov.in/WriteReadData/userfiles/image/image002X7GG.jpg

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,10,353 ਹੋ ਗਈ ਹੈ ਅਤੇਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਸਿਰਫ਼ 1.29 ਫੀਸਦੀ ਬਣਦੇ ਹਨ।

 

https://static.pib.gov.in/WriteReadData/userfiles/image/image003PGC4.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂਦੌਰਾਨ ਕੁੱਲ 18,47,518 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ47.31 ਕਰੋੜ ਤੋਂ ਵੱਧ  (47,31,42,307)  ਟੈਸਟ ਕੀਤੇ ਗਏ ਹਨ।

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉੱਥੇ ਹਫਤਾਵਾਰੀ ਕੇਸਾਂ ਦੀ ਪਾਜ਼ਿਟਿਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 2.36 ਫੀਸਦੀ ਹੈ, ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.31 ਫੀਸਦੀ ‘ਤੇ ਹੈ।  ਰੋਜ਼ਾਨਾ ਪਾਜ਼ਿਟਿਵਿਟੀ ਦਰ  ਹੁਣ ਲਗਾਤਾਰ 58 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleseDetail.aspx?PRID=1742117

 

ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 50.37 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 2.60 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ।

 

ਟੀਕਿਆਂ ਦੀਆਂ ਖੁਰਾਕਾਂ

  (3 ਅਗਸਤ 2021 ਤੱਕ)

 

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

50,37,22,630

 ਖੁਰਾਕਾਂ ਪਾਈਪ ਲਾਈਨ ਵਿੱਚ

 49,19,780

 ਟੀਕਿਆਂ ਦੀ ਕੁੱਲ ਖਪਤ

 48,19,75,798

ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲਬਧ

 

2,60,17,573

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 50.37 ਕਰੋੜ ਤੋਂ ਵੀ ਜ਼ਿਆਦਾ (50,37,22,630) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨਅਤੇ ਟੀਕਿਆਂ ਦੀਆਂ 49,19,780 ਖੁਰਾਕਾਂ ਪਾਈਪ ਲਾਈਨ ਵਿੱਚ ਹਨ।

ਇਸ ਵਿੱਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਔਸਤਨ ਅਧਾਰਿਤ ਕੁੱਲ ਖਪਤ 48,19,75,798 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 2.60 ਕਰੋੜ (2,60,17,573) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।

https://pib.gov.in/PressReleseDetail.aspx?PRID=1742119

 

ਕੋਵਿਡ-19 ਮੌਤ ਦਰ-ਮਿੱਥ ਬਨਾਮ ਤੱਥ

 

ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਸੂਬਿਆਂ ਲਈ ਰੋਜ਼ਾਨਾ ਅਧਾਰ 'ਤੇ ਜ਼ਿਲ੍ਹਾ ਵਾਰ ਮਾਮਲਿਆਂ ਅਤੇ ਮੌਤਾਂ ਦੀ ਨਿਗਰਾਨੀ ਦੀ ਜ਼ਰੂਰਤ ਨੂੰ ਉਜਾਗਰ ਕੀਤਾ

 

ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਸਮੀ ਸੰਚਾਰਾਂ, ਵੀਡੀਓ ਕਾਨਫਰੰਸਾਂ ਅਤੇ ਕੇਂਦਰੀ ਟੀਮਾਂ ਦੀ ਤੈਨਾਤੀ ਰਾਹੀਂ ਮੌਤਾਂ ਦੀ ਰਿਕਾਰਡਿੰਗ ਲਈ ਸਲਾਹ ਦਿੱਤੀ ਹੈ

 

ਵਿਧਾਨ ਅਧਾਰਿਤ ਸਿਵਲ ਰਜਿਸਟ੍ਰੇਸ਼ਨ ਪ੍ਰਣਾਲੀ (ਸੀਆਰਐੱਸ) ਦੀ ਮਜ਼ਬੂਤੀ ਦੇਸ਼ ਵਿੱਚ ਜਨਮ ਅਤੇ ਮੌਤ ਦਰ ਦੀ ਸਹੀ ਰਿਕਾਰਡਿੰਗ ਨੂੰ ਯਕੀਨੀ ਬਣਾਉਂਦੀ ਹੈ 


ਅੱਠ ਰਾਜਾਂ ਤੋਂ ਕੋਵਿਡ-19 ਮੌਤਾਂ ਦੀ ਘੱਟ ਗਿਣਤੀ ਦੇ ਬਾਰੇ ਵਿੱਚ ਕੁਝ ਅਟਕਲਾਂ ਵਾਲੀਆਂ ਮੀਡੀਆ ਰਿਪੋਰਟਾਂ ਆਈਆਂ ਹਨ, ਜਦੋਂ ਕਿ ਇਹ ਵੀ ਕਿਹਾ ਗਿਆ ਹੈ ਕਿ ਮੌਤਾਂ ਦਾ ਸਿਰਫ਼ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਅਤੇ ਸਹੀ ਅੰਕੜਿਆਂ ਬਾਰੇ ਕਦੇ ਪਤਾ ਨਹੀਂ ਲੱਗ ਸਕਦਾ। ਰਿਪੋਰਟ ਵਿੱਚ ਸਿਵਲ ਰਜਿਸਟ੍ਰੇਸ਼ਨ ਸਿਸਟਮ (ਸੀਆਰਐੱਸ) ਅਤੇ ਹੈਲਥ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਐੱਚਐੱਮਆਈਐੱਸ) ਦੇ ਅੰਕੜਿਆਂ ਨੂੰ ਉਜਾਗਰ ਕੀਤਾ ਗਿਆ ਹੈ ਜਿਸ ਵਿੱਚ ਮੌਤ ਦੇ ਸਾਰੇ ਕਾਰਨ ਸ਼ਾਮਲ ਹਨ, ਜਿਸ ਨਾਲ 'ਨਾ ਗਿਣੇ ਜਾਣ ਵਾਲੇ ਅੰਕੜਿਆਂ ਨੂੰ ਵੀ ਗਿਣਨਾ ਵਿਚ ਸ਼ਾਮਲ ਕਰਕੇ ਗਲਤ ਅਨੁਮਾਨ ਲਗਾਇਆ ਗਿਆ ਹੈ।

ਇਹ ਸਪਸ਼ਟ ਕੀਤਾ ਗਿਆ ਹੈ ਕਿ ਭਾਰਤ ਵਿੱਚ ਮਜ਼ਬੂਤ ਅਤੇ ਕਨੂੰਨ-ਅਧਾਰਿਤ ਮੌਤ ਰਜਿਸਟਰੇਸ਼ਨ ਪ੍ਰਣਾਲੀ ਦੇ ਮੱਦੇਨਜ਼ਰ, ਜਦੋਂ ਕਿ ਕੁਝ ਮਾਮਲਿਆਂ ਨੂੰ ਛੂਤ ਦੀ ਬਿਮਾਰੀ ਅਤੇ ਇਸਦੇ ਪ੍ਰਬੰਧਨ ਦੇ ਸਿਧਾਂਤਾਂ ਦੇ ਅਨੁਸਾਰ ਖੋਜਿਆ ਨਹੀਂ ਜਾ ਸਕਦਾ, ਮੌਤਾਂ ਨੂੰ ਗੁਆਉਣਾ ਪੂਰੀ ਤਰ੍ਹਾਂ ਅਸੰਭਵ ਹੈ। ਇਹ ਕੇਸ ਦੀ ਮੌਤ ਦਰ ਵਿੱਚ ਵੀ ਵੇਖਿਆ ਜਾ ਸਕਦਾ ਹੈ, ਜੋ ਕਿ 31 ਦਸੰਬਰ 2020 ਨੂੰ 1.45% ਸੀ ਅਤੇ ਅਪ੍ਰੈਲ-ਮਈ 2021 ਵਿੱਚ ਦੂਜੀ ਲਹਿਰ ਵਿੱਚ ਅਚਾਨਕ ਉਛਾਲ ਦੇ ਬਾਅਦ ਵੀ, ਅੱਜ ਕੇਸ ਦੀ ਮੌਤ ਦਰ 1.34% ਹੈ।

https://pib.gov.in/PressReleasePage.aspx?PRID=1742216

 

ਪ੍ਰਧਾਨ ਮੰਤਰੀ ਪੰਜ ਅਗਸਤ ਨੂੰ ਉੱਤਰ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਪੰਜ ਅਗਸਤ, 2021 ਨੂੰ ਦੁਪਹਿਰ ਇੱਕ ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉੱਤਰ ਪ੍ਰਦੇਸ਼ ਦੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ।

ਉੱਤਰ ਪ੍ਰਦੇਸ਼ 05 ਅਗਸਤ, 2021  ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਦਿਵਸ ਮਨਾ ਰਿਹਾ ਹੈ। ਇਸ ਅਵਸਰ ‘ਤੇ ਪੂਰੇ ਰਾਜ ਵਿੱਚ ਵੱਡੇ ਪੈਮਾਨੇ ਉੱਤੇ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾਵੇਗਾ,  ਤਾਕਿ ਇਹ ਸੁਨਿਸ਼ਚਿਤ ਹੋ ਸਕੇ ਕਿ ਯੋਜਨਾ ਦਾ ਲਾਭ ਉਠਾਉਣ ਵਿੱਚ ਕੋਈ ਲਾਭਾਰਥੀ ਪਿੱਛੇ ਨਾ ਰਹਿ ਜਾਵੇ।

ਰਾਜ ਦੇ ਲਗਭਗ 15 ਕਰੋੜ ਲਾਭਾਰਥੀਆਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਜ਼ਰੀਏ ਮੁਫ਼ਤ ਰਾਸ਼ਨ ਮਿਲ ਰਿਹਾ ਹੈ।  ਰਾਜ ਵਿੱਚ ਲਗਭਗ 80 ਹਜ਼ਾਰ ਉਚਿਤ ਮੁੱਲ ਦੀਆਂ ਦੁਕਾਨਾਂ ਯੋਜਨਾ ਦੇ ਤਹਿਤ ਲਾਭਾਰਥੀਆਂ ਨੂੰ ਅਨਾਜ ਉਪਲਬਧ ਕਰਵਾ ਰਹੀਆਂ ਹਨ।

https://pib.gov.in/PressReleseDetail.aspx?PRID=1742113

 

ਭਾਰਤ ਸਰਕਾਰ ਦੇ ਪ੍ਰਿੰਸੀਪਲ ਵਿਗਿਆਨਕ ਸਲਾਹਕਾਰ ਵੱਲੋਂ ਬਕਸਰ, ਬਿਹਾਰ ’ਚ ਇੱਕ ਵਿਕੇਂਦ੍ਰੀਕ੍ਰਿਤ ਬਾਇਓਮੈਡੀਕਲ ਵੇਸਟ ਇਨਸਿਨਰੇਟਰ ਦਾ ਵਰਚੁਅਲੀ ਉਦਘਾਟਨ

ਬਕਸਰ, ਬਿਹਾਰ ’ਚ ਵਿਕੇਂਦ੍ਰੀਕ੍ਰਿਤ ਬਾਇਓਮੈਡੀਕਲ ਵੇਸਟ ਇਨਸਿਨਰੇਟਰ ਦਾ ਉਦਘਾਟਨ ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਤੇ ਬਕਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ

ਭਾਰਤ ਸਰਕਾਰ ਦੇ ਪ੍ਰਿੰਸੀਪਲ ਵਿਗਿਆਨਕ ਸਲਾਹਕਾਰ ਪ੍ਰੋ. ਕੇ. ਵਿਜੈ ਰਾਘਵਨ ਨੇ ਬਿਹਾਰ ’ਚ ਬਕਸਰ ਨਗਰ ਕੌਂਸਲ ਦੀ ਹਦੂਦ ’ਚ ਇੱਕ ਵਿਕੇਂਦ੍ਰੀਕ੍ਰਿਤ ਬਾਇਓਮੈਡੀਕਲ ਵੇਸਟ ਇਨਸਿਨਰੇਟਰ ਦਾ ਵਰਚੁਅਲੀ ਉਦਘਾਟਨ ਕੀਤਾ। ‘ਗਣੇਸ਼ ਇੰਜੀਨੀਅਰਿੰਗ ਵਰਕਸ’ ਵੱਲੋਂ ਵਿਕਸਿਤ ਕੀਤੀ ਗਈ ਇਸ ਟੈਕਨੋਲੋਜੀ ਨੂੰ ਜੂਨ 2020 ’ਚ ‘ਵੇਸਟ ਟੂ ਵੈਲਥ ਮਿਸ਼ਨ’ (ਕੂੜਾ–ਕਰਕਟ ਤੋਂ ਧਨ ਬਣਾਉਣ ਦੀ ਮੁਹਿੰਮ)‘ਬਾਇਓਮੈਡੀਕਲ ਵੇਸਟ ਟ੍ਰੀਟਮੈਂਟ ਇਨੋਵੇਸ਼ਨ ਚੈਲੇਂਜ’ ਰਾਹੀਂ ਕੀਤੀ ਗਈ ਸੀ। ਇਹ ਮਿਸ਼ਨ ‘ਪ੍ਰਧਾਨ ਮੰਤਰੀ ਦੀ ਵਿਗਿਆਨ, ਟੈਕਨੋਲੋਜੀ ਤੇ ਨਵੀਨਤਾ ਬਾਰੇ ਸਲਾਹਕਾਰ ਪਰਿਸ਼ਦ’ (PM-STIAC – ਪ੍ਰਾਈਮ ਮਿਨਿਸਟਰ’ਜ਼ ਸਾਇੰਸ, ਟੈਕਨੋਲੋਜੀ ਐਂਡ ਇਨੋਵੇਸ਼ਨ ਐਡਵਾਈਜ਼ਰੀ ਕੌਂਸਲ) ਦੀਆਂ ਨੋਂ ਵਿਗਿਆਨਕ ਮਿਸ਼ਨਾਂ ਵਿੱਚੋਂ ਇੱਕ ਹੈ ਅਤੇ ਇਸ ਦੀ ਅਗਵਾਈ ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਦੇ ਦਫ਼ਤਰ ਕੋਲ ਹੈ।

https://pib.gov.in/PressReleseDetail.aspx?PRID=1742150

 

ਮਹੱਤਵਪੂਰਨ ਟਵਿਟ

 

*********

ਐੱਮਵੀ/ਏਐੱਸ



(Release ID: 1742560) Visitor Counter : 161


Read this release in: English , Hindi , Marathi , Gujarati