ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਟੋਕੀਓ ਓਲੰਪਿਕਸ 2020 ਵਿੱਚ ਕਾਂਸੀ ਦਾ ਮੰਡਲ ਜਿੱਤਣ ‘ਤੇ ਭਾਰਤ ਦੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ
प्रविष्टि तिथि:
05 AUG 2021 9:46AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਓਲੰਪਿਕਸ 2020 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤ ਦੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸ਼ਾਨਦਾਰ ਜਿੱਤ ਨਾਲ ਟੀਮ ਨੇ ਪੂਰੇ ਦੇਸ਼ ਅਤੇ ਖਾਸ ਤੌਰ ‘ਤੇ ਸਾਡੇ ਨੌਜਵਾਨਾਂ ਨੂੰ ਜੋਸ਼ ਨਾਲ ਭਰ ਦਿੱਤਾ ਹੈ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਇਤਿਹਾਸਿਕ! ਇਹ ਦਿਨ ਹਰ ਭਾਰਤੀ ਦੇ ਲਈ ਹਮੇਸ਼ਾ ਯਾਦਗਾਰ ਰਹੇਗਾ।
ਕਾਂਸੀ ਦਾ ਮੈਡਲ ਘਰ ਲਿਆਉਣ ਦੇ ਲਈ ਸਾਡੀ ਪੁਰਸ਼ਾਂ ਦੀ ਹਾਕੀ ਟੀਮ ਨੂੰ ਵਧਾਈਆਂ। ਇਸ ਸ਼ਾਨਦਾਰ ਜਿੱਤ ਨਾਲ, ਉਨ੍ਹਾਂ ਲੋਕਾਂ ਨੇ ਪੂਰੇ ਦੇਸ਼ ਦਾ ਅਤੇ ਖਾਸ ਤੌਰ ‘ਤੇ ਸਾਡੇ ਨੌਜਵਾਨਾਂ ਦਾ ਧਿਆਨ ਆਪਣੇ ਵੱਲ ਆਕਰਸ਼ਿਤ ਕੀਤਾ ਹੈ। ਭਾਰਤ ਨੂੰ ਆਪਣੀ ਹਾਕੀ ਟੀਮ ‘ਤੇ ਮਾਣ ਹੈ।”
***
ਡੀਐੱਸ/ਐੱਸਐੱਚ
(रिलीज़ आईडी: 1742673)
आगंतुक पटल : 215
इस विज्ञप्ति को इन भाषाओं में पढ़ें:
Tamil
,
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Telugu
,
Kannada