ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਹੜ੍ਹ ਪੀੜਤਾਂ ਦੇ ਲਈ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਪ੍ਰਵਾਨਗੀ ਦਿੱਤੀ
Posted On:
04 AUG 2021 8:22PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਵਿਭਿੰਨ ਹਿੱਸਿਆਂ ਵਿੱਚ ਵਰਖਾ ਅਤੇ ਹੜ੍ਹ ਦੇ ਕਾਰਨ ਜਾਨ ਗਵਾਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ ਦੋ-ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਨੇ ਜ਼ਖ਼ਮੀਆਂ ਨੂੰ ਵੀ 50,000 ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੇ ਇੱਕ ਟਵੀਟ ਵਿੱਚ ਕਿਹਾ ਗਿਆ ਹੈ, “ਪੱਛਮ ਬੰਗਾਲ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹ ਦੇ ਕਾਰਨ ਜਾਨ ਗਵਾਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
***
ਡੀਐੱਸ/ਐੱਸਐੱਚ
(Release ID: 1742678)
Visitor Counter : 185
Read this release in:
English
,
Urdu
,
Hindi
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam