ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 7 ਅਗਸਤ ਨੂੰ ਮੱਧ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨਗੇ
प्रविष्टि तिथि:
05 AUG 2021 6:59PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 7 ਅਗਸਤ 2021 ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮੱਧ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ।
ਇਸ ਯੋਜਨਾ ਬਾਰੇ ਵੱਡੇ ਪੈਮਾਨੇ ‘ਤੇ ਜਾਗਰੂਕਤਾ ਪੈਦਾ ਕਰਨ ਲਈ ਦੇ ਰਾਜ ਸਰਕਾਰ ਦੁਆਰਾ ਇੱਕ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਤਾਕਿ ਕੋਈ ਵੀ ਪਾਤਰ ਵਿਅਕਤੀ ਰਹਿ ਨਾ ਜਾਵੇ। ਮੱਧ ਪ੍ਰਦੇਸ਼ ਵਿੱਚ 7 ਅਗਸਤ, 2021 ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦਿਵਸ ਦੇ ਰੂਪ ਵਿੱਚ ਮਨਾਏਗਾ।
ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਦੇ ਤਹਿਤ, ਮੱਧ ਪ੍ਰਦੇਸ਼ ਵਿੱਚ 4.83 ਕਰੋੜ ਲਾਭਾਰਥੀਆਂ ਨੂੰ 25000 ਤੋਂ ਅਧਿਕ ਉਚਿਤ ਮੁੱਲ ਦੀਆਂ ਦੁਕਾਨਾਂ ਤੋਂ ਮੁਫ਼ਤ ਰਾਸ਼ਨ ਮਿਲ ਰਿਹਾ ਹੈ।
ਇਸ ਅਵਸਰ ‘ਤੇ ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਮੰਗੂਭਾਈ ਪਟੇਲ ਅਤੇ ਮੁੱਖ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਮੌਜੂਦ ਰਹਿਣਗੇ। ਇਸ ਪ੍ਰੋਗਰਾਮ ਵਿੱਚ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਾਮ, ਤ੍ਰਿਪੁਰਾ, ਹਰਿਆਣਾ ਅਤੇ ਗੋਆ ਦੇ ਮੰਤਰੀ ਅਤੇ ਖੁਰਾਕ ਖੇਤਰ ਦੇ ਅਧਿਕਾਰੀ ਵੀ ਹਿੱਸਾ ਲੈਣਗੇ।
***
ਡੀਐੱਸ/ਐੱਸਐੱਚ
(रिलीज़ आईडी: 1742962)
आगंतुक पटल : 242
इस विज्ञप्ति को इन भाषाओं में पढ़ें:
Manipuri
,
English
,
Urdu
,
हिन्दी
,
Marathi
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam