PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
05 AUG 2021 7:51PM by PIB Chandigarh


• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 49 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
• ਦੇਸ਼ ਵਿੱਚ ਹੁਣ ਤੱਕ 3,09,74,748 ਵਿਅਕਤੀਆਂ ਨੇ ਕੋਵਿਡ ਸੰਕ੍ਰਮਣ ਤੋਂ ਮੁਕਤੀ ਹਾਸਲ ਕੀਤੀ
• ਰਿਕਵਰੀ ਦਰ ਵਧ ਕੇ 97.37 ਫੀਸਦੀ ਹੋਈ
• ਬੀਤੇ 24 ਘੰਟਿਆਂ ਦੌਰਾਨ 41,726 ਵਿਅਕਤੀ ਸਿਹਤਯਾਬ ਹੋਏ
• ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 42,982 ਨਵੇਂ ਕੇਸ ਆਏ
• ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,11,076 ਹੋਈ
• ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.29 ਫੀਸਦੀ ਹੋਏ
• ਹਫ਼ਤਾਵਰੀ ਪਾਜ਼ਿਟਿਵਿਟੀ ਦਰ ਇਸ ਵੇਲੇ 5 ਫੀਸਦੀ ਤੋਂ ਘੱਟ ਰਹਿ ਗਈ ਹੈ, 2.37 ਫੀਸਦੀ ‘ਤੇ ਹੈ
• ਰੋਜ਼ਾਨਾ ਪਾਜ਼ਿਟਿਵਿਟੀ ਦਰ 2.58 ਫੀਸਦੀ ਹੋਈ; ਲਗਾਤਾਰ 3 ਫੀਸਦੀ ਤੋਂ ਘੱਟ
• ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ
• ਹੁਣ ਤੱਕ 47.48 ਕਰੋੜ ਟੈਸਟ ਹੋਏ
#Unite2FightCorona
#IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ


ਕੋਵਿਡ-19 ਅੱਪਡੇਟ
ਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ 48.93 ਕਰੋੜ ਤੋਂ ਪਾਰ
ਰਿਕਵਰੀ ਦਰ ਵਧ ਕੇ 97.37 ਫੀਸਦੀ ਹੋਈ
ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 42,982 ਨਵੇਂ ਕੇਸ ਰਿਪੋਰਟ ਕੀਤੇ ਗਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,11,076) ਹੋਈ; ਕੁੱਲ ਕੇਸਾਂ ਦਾ ਸਿਰਫ 1.29 ਫੀਸਦੀ
ਰੋਜ਼ਾਨਾ ਪਾਜ਼ਿਟਿਵਿਟੀ ਦਰ (2.58 ਫੀਸਦੀ); ਲਗਾਤਾਰ 10ਵੇਂ ਦਿਨ 3 ਫੀਸਦੀ ਤੋਂ ਘੱਟ
ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 48.93 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 48,93,42,295 ਵੈਕਸੀਨ ਖੁਰਾਕਾਂ 57,21,937 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 37,55,115 ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸ਼ਾਮਲ ਹਨ-
ਹੈਲਥਕੇਅਰ ਵਰਕਰ
|
ਪਹਿਲੀ ਖੁਰਾਕ
|
1,03,21,218
|
ਦੂਜੀ ਖੁਰਾਕ
|
79,16,997
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,80,12,481
|
ਦੂਜੀ ਖੁਰਾਕ
|
1,15,34,779
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
16,64,37,738
|
ਦੂਜੀ ਖੁਰਾਕ
|
1,02,76,584
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
10,90,91,506
|
ਦੂਜੀ ਖੁਰਾਕ
|
4,09,44,600
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
7,72,63,332
|
ਦੂਜੀ ਖੁਰਾਕ
|
3,75,43,060
|
ਕੁੱਲ
|
48,93,42,295
|
ਕੋਵਿਡ-19 ਟੀਕਾਕਰਣ ਦੇ ਨਵੇਂ ਸਰਬਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ; ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,09,74,748 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 41,726 ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.37 ਫੀਸਦੀ ਬਣਦੀ ਹੈ। ਜਿਹੜੀ ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 42,982 ਨਵੇਂ ਕੇਸ ਸਾਹਮਣੇ ਆਏ ਹਨ।
ਦੇਸ਼ ਵਿੱਚ ਪਿਛਲੇ 39 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,11,076 ਹੋ ਗਈ ਹੈ ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.29 ਫੀਸਦੀ ਬਣਦੇ ਹਨ।

ਦੇਸ਼ ਭਰ ਵਿੱਚ ਵੱਡੇ ਪੱਧਰ ‘ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 16,64,030 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 47.48 ਕਰੋੜ ਤੋਂ ਵੱਧ (47,48,93,363) ਟੈਸਟ ਕੀਤੇ ਗਏ ਹਨ।
ਇੱਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉੱਥੇ ਹਫਤਾਵਾਰੀ ਕੇਸਾਂ ਦੀ ਪਾਜ਼ਿਟਿਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 2.37 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.58 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ ਲਗਾਤਾਰ 59 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।
Details: https://pib.gov.in/PressReleasePage.aspx?PRID=1742599
ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 51.01 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 2.69 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ
ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।
ਟੀਕਿਆਂ ਦੀਆਂ ਖੁਰਾਕਾਂ
|
(5 ਅਗਸਤ 2021 ਤੱਕ)
|
ਸਪਲਾਈ ਕੀਤੀਆਂ ਗਈਆਂ ਖੁਰਾਕਾਂ
|
51,01,88,510
|
ਖੁਰਾਕਾਂ ਪਾਈਪ ਲਾਈਨ ਵਿੱਚ
|
7,53,620
|
ਟੀਕਿਆਂ ਦੀ ਕੁੱਲ ਖਪਤ
|
48,60,15,232
|
ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲਬਧ
|
2,69,06,624
|
ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 51.01 ਕਰੋੜ ਤੋਂ ਵੀ ਜ਼ਿਆਦਾ (51,01,88,510) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਟੀਕਿਆਂ ਦੀਆਂ 7,53,620 ਖੁਰਾਕਾਂ ਪਾਈਪ ਲਾਈਨ ਵਿੱਚ ਹਨ।
ਇਸ ਵਿੱਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਔਸਤਨ ਅਧਾਰਿਤ ਕੁੱਲ ਖਪਤ 48,60,15,232 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ।
ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 2.69 ਕਰੋੜ (2,69,06,624) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।
https://pib.gov.in/PressReleasePage.aspx?PRID=1742597
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕੀਤੀ
-
ਦੋਹਰੇ ਇੰਜਣ ਵਾਲੀ ਸਰਕਾਰ ਨੇ ਯਕੀਨੀ ਬਣਾਇਆ ਹੈ ਕਿ ਗ਼ਰੀਬਾਂ, ਦਬੇ–ਕੁਚਲਿਆਂ, ਪਿਛੜਿਆਂ, ਕਬਾਇਲੀਆਂ ਲਈ ਬਣੀਆਂ ਯੋਜਨਾਵਾਂ ਉੱਤਰ ਪ੍ਰਦੇਸ਼ ਵਿੱਚ ਤੇਜ਼ੀ ਨਾਲ ਲਾਗੂ ਕੀਤੀਆਂ ਜਾਣ: ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ’ਚ ਵੀਡੀਓ ਕਾਨਫ਼ਰੰਸ ਦੇ ਜ਼ਰੀਏ ‘ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ’ਦੇ ਲਾਭਾਰਥੀਆਂ ਲਾਲ ਗੱਲਬਾਤ ਕੀਤੀ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਵੀ ਮੌਜੂਦ ਸਨ।
ਮਹਾਮਾਰੀ ਬਾਰੇ ਗੱਲ ਕਰਦਿਆਂ, ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਅਤੀਤ ਵਿੱਚ, ਜਦੋਂ ਦੇਸ਼ ਵਿੱਚ ਇੰਨਾ ਵੱਡਾ ਸੰਕਟ ਆਇਆ ਸੀ, ਉਦੋਂ ਦੇਸ਼ ਦੀਆਂ ਸਾਰੀਆਂ ਪ੍ਰਣਾਲੀਆਂ ਬੁਰੀ ਤਰ੍ਹਾਂ ਹਿੱਲ ਗਈਆਂ ਸਨ। ਹਾਲਾਂਕਿ, ਅੱਜ ਭਾਰਤ ਵਿੱਚ, ਹਰ ਨਾਗਰਿਕ ਇਸ ਮਹਾਮਾਰੀ ਨਾਲ ਪੂਰੀ ਤਾਕਤ ਨਾਲ ਲੜ ਰਿਹਾ ਹੈ। ਪ੍ਰਧਾਨ ਮੰਤਰੀ ਨੇ ਸਦੀ ਦੇ ਸਭ ਤੋਂ ਵੱਡੇ ਸੰਕਟ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ 'ਤੇ ਵਿਸਤਾਰਪੂਰਬਕ ਵਿਚਾਰ ਕੀਤਾ। ਮੈਡੀਕਲ ਬੁਨਿਆਦੀ ਢਾਂਚੇ ਨੂੰ ਵਧਾਉਣਾ, ਦੁਨੀਆ ਦਾ ਸਭ ਤੋਂ ਵੱਡਾ ਮੁਫਤ ਟੀਕਾਕਰਣ ਪ੍ਰੋਗਰਾਮ, ਕਮਜ਼ੋਰ ਵਰਗਾਂ ਵਿੱਚ ਭੁੱਖਮਰੀ ਨਾਲ ਲੜਨ ਦੀ ਮੁਹਿੰਮ, ਅਜਿਹੇ ਪ੍ਰੋਗਰਾਮਾਂ ਨੂੰ ਲੱਖਾਂ ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਅਤੇ ਭਾਰਤ ਸਫਲਤਾਪੂਰਵਕ ਅੱਗੇ ਵਧ ਰਿਹਾ ਹੈ। ਉੱਤਰ ਪ੍ਰਦੇਸ਼ ਵਿੱਚ ਮਹਾਮਾਰੀ ਦੌਰਾਨ ਬੁਨਿਆਦੀ ਢਾਚੇ ਦੇ ਪ੍ਰੋਜੈਕਟ; ਜਿਵੇਂ ਕਿ ਹਾਈਵੇਅ, ਐਕਸਪ੍ਰੈੱਸਵੇਅ ਪ੍ਰੋਜੈਕਟਾਂ, ਸਮਰਪਿਤ ਮਾਲ ਲਾਂਘੇ ਅਤੇ ਰੱਖਿਆ ਗਲਿਆਰੇ ਰੁਕੇ ਨਹੀਂ।
https://pib.gov.in/PressReleasePage.aspx?PRID=1742742
ਪ੍ਰਧਾਨ ਮਤੰਰੀ ਦੇ ਸੰਬੋਦਨ ਦੇ ਮੂਲ -ਪਾਠ ਦਾ ਲਿੰਕ: https://pib.gov.in/PressReleasePage.aspx?PRID=1742781
ਮਹੱਤਵਪੂਰਨ ਟਵਿਟ
https://twitter.com/ICMRDELHI/status/1423120413970763777
*********
ਐੱਮਵੀ/ਏਐੱਸ
(Release ID: 1743008)