ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 49 ਕਰੋੜ ਦੇ ਮੀਲਪੱਥਰ ਤੋਂ ਪਾਰ


ਪਿਛਲੇ 24 ਘੰਟਿਆਂ ਵਿੱਚ ਤਕਰੀਬਨ 58 ਲੱਖ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਰਿਕਵਰੀ ਦਰ ਵਧ ਕੇ 97.36 ਫੀਸਦ ਹੋਈ

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 44,643 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,14,159) ਹੋਈ; ਕੁੱਲ ਕੇਸਾਂ ਦਾ ਸਿਰਫ 1.30 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.72 ਫੀਸਦ); ਦੋ ਮਹੀਨਿਆਂ ਤੋਂ ਲਗਾਤਾਰ 5 ਫੀਸਦ ਤੋਂ ਘੱਟ

Posted On: 06 AUG 2021 9:29AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 49  ਕਰੋੜ ਦੇ ਮੀਲਪੱਥਰ  ਤੋਂ ਪਾਰ ਪਹੁੰਚ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 49,53,27,595 ਵੈਕਸੀਨ ਖੁਰਾਕਾਂ 

57,64,712 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 57,97,808 

ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

 

 

ਇਨ੍ਹਾਂ ਵਿੱਚ ਸ਼ਾਮਲ ਹਨ-

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,24,101

ਦੂਜੀ ਖੁਰਾਕ

79,35,738

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,80,22,988

ਦੂਜੀ ਖੁਰਾਕ

1,15,97,454

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

16,97,29,527

ਦੂਜੀ ਖੁਰਾਕ

1,08,07,866

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

10,99,20,377

ਦੂਜੀ ਖੁਰਾਕ

4,15,01,902

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,76,34,057

ਦੂਜੀ ਖੁਰਾਕ

3,78,53,585

ਕੁੱਲ

49,53,27,595

 

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,10,15,844 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 41,096

ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.36 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ। 

 

 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 44,643 ਨਵੇਂ ਕੇਸ ਸਾਹਮਣੇ ਆਏ ਹਨ।

 

 

ਦੇਸ਼ ਵਿੱਚ ਪਿਛਲੇ 40 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,14,159 ਹੋ ਗਈ ਹੈ ਅਤੇ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.30 ਫੀਸਦ ਬਣਦੇ ਹਨ ।

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 16,40,287 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

47.65 ਕਰੋੜ ਤੋਂ ਵੱਧ  (47,65,33,650)  ਟੈਸਟ ਕੀਤੇ ਗਏ ਹਨ। 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.41 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.72 ਫੀਸਦ ‘ਤੇ

ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ  ਹੁਣ ਲਗਾਤਾਰ 60 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ। 

 

 

 

 

 

****************

ਐਮ.ਵੀ. 


(Release ID: 1743127) Visitor Counter : 227