ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 9 ਅਗਸਤ ਨੂੰ ਪੀਐੱਮ-ਕਿਸਾਨ ਸਕੀਮ ਦੀ ਅਗਲੀ ਕਿਸ਼ਤ ਜਾਰੀ ਕਰਨਗੇ

Posted On: 07 AUG 2021 1:58PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 9 ਅਗਸਤ, 2021 ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਸਕੀਮ ਦੇ ਤਹਿਤ ਵਿੱਤੀ ਲਾਭ ਦੀ ਅਗਲੀ ਕਿਸ਼ਤ ਜਾਰੀ ਕਰਨਗੇ। ਇਸ ਦੇ ਜ਼ਰੀਏ, 9.75 ਕਰੋੜ ਤੋਂ ਅਧਿਕ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 19,500 ਕਰੋੜ ਰੁਪਏ ਤੋਂ ਅਧਿਕ ਟ੍ਰਾਂਸਫਰ ਕੀਤੇ ਜਾ ਸਕਣਗੇ। ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ ਅਤੇ ਰਾਸ਼ਟਰ ਨੂੰ ਸੰਬੋਧਨ ਵੀ ਕਰਨਗੇ।

 

ਪੀਐੱਮ-ਕਿਸਾਨ ਬਾਰੇ

 

ਪੀਐੱਮ-ਕਿਸਾਨ ਸਕੀਮ ਦੇ ਤਹਿਤ, ਪਾਤਰ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 6000/- ਰੁਪਏ ਪ੍ਰਤੀ ਸਾਲ ਦਾ ਵਿੱਤੀ ਲਾਭ ਪ੍ਰਦਾਨ ਕੀਤਾ ਜਾਂਦਾ ਹੈ ਅਤੇ ਇਸ ਵਿੱਤੀ ਲਾਭ ਨੂੰ 2000 ਰੁਪਏ ਦੀਆਂ 3 ਕਿਸ਼ਤਾਂ ਵਿੱਚ ਹਰ 4 ਮਹੀਨਿਆਂ ਵਿੱਚ ਪ੍ਰਦਾਨ ਕੀਤਾ ਜਾਂਦਾ ਹੈ। ਰਕਮ ਸਿੱਧੇ ਲਾਭਾਰਥੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਹੈ। ਇਸ ਸਕੀਮ ਦੇ ਤਹਿਤ, ਹੁਣ ਤੱਕ 1.38 ਲੱਖ ਕਰੋੜ ਰੁਪਏ ਤੋਂ ਅਧਿਕ ਦੀ ਸਨਮਾਨ ਰਾਸ਼ੀ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ।

 

ਇਸ ਅਵਸਰ `ਤੇ, ਕੇਂਦਰੀ ਖੇਤੀਬਾੜੀ ਮੰਤਰੀ ਵੀ ਮੌਜੂਦ ਰਹਿਣਗੇ।

 

***

 

ਡੀਐੱਸ/ਐੱਸਐੱਚ



(Release ID: 1743588) Visitor Counter : 198