PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 07 AUG 2021 4:29PM by PIB Chandigarh

 

 

 

  • ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 50 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

  • ਦੇਸ਼ ਵਿੱਚ ਹੁਣ ਤੱਕ3,10,55,861 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

  • ਰਿਕਵਰੀ ਦਰ ਵਧ ਕੇ 97.37 ਫੀਸਦੀ ਹੋਈ

  • ਬੀਤੇ 24 ਘੰਟਿਆਂ ਦੌਰਾਨ 40,017 ਵਿਅਕਤੀ ਸਿਹਤਯਾਬ ਹੋਏ

  • ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ  38,628ਨਵੇਂ ਕੇਸ ਆਏ

  • ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,12,153 ਹੋਈ

  • ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.29 ਫੀਸਦੀ ਹੋਏ

  • ਹਫ਼ਤਾਵਰੀ ਪਾਜ਼ਿਟਿਵਿਟੀ ਦਰ ਇਸ ਵੇਲੇ 5 ਫੀਸਦੀ ਤੋਂ ਘੱਟ ਰਹਿ ਗਈ ਹੈ, 2.39 ਫੀਸਦੀ ‘ਤੇ ਹੈ

  • ਰੋਜ਼ਾਨਾ ਪਾਜ਼ਿਟਿਵਿਟੀ ਦਰ 2.21 ਫੀਸਦੀ ਹੋਈ; ਲਗਾਤਾਰ  3ਫੀਸਦੀ ਤੋਂ ਘੱਟ

  • ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ-

  • ਹੁਣ ਤੱਕ 47.83 ਕਰੋੜ ਟੈਸਟ ਹੋਏ 

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

Image

Image

 

ਕੋਵਿਡ-19 ਅੱਪਡੇਟ

ਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ 50 ਕਰੋੜ ਤੋਂ ਪਾਰ

 

ਰਿਕਵਰੀ ਦਰ ਵਧ ਕੇ 97.37ਫੀਸਦੀ ਹੋਈ

 

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 38,628 ਨਵੇਂ ਕੇਸ ਰਿਪੋਰਟ ਕੀਤੇ ਗਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,12,153) ਹੋਈ; ਕੁੱਲ ਕੇਸਾਂ ਦਾ ਸਿਰਫ 1.29ਫੀਸਦੀ

 

ਰੋਜ਼ਾਨਾ ਪਾਜ਼ਿਟਿਵਿਟੀ ਦਰ (2.21ਫੀਸਦੀ); ਲਗਾਤਾਰ 12ਵੇਂ ਦਿਨ 3 ਫੀਸਦੀ ਤੋਂ ਘੱਟ

 

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 50 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ।ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 50,10,09,609  ਵੈਕਸੀਨ ਖੁਰਾਕਾਂ 58,08,344 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 49,55,138 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸ਼ਾਮਲ ਹਨ-

 

ਹੈਲਥਕੇਅਰ ਵਰਕਰ

ਪਹਿਲੀ ਖੁਰਾਕ

1,03,28,986

ਦੂਜੀ ਖੁਰਾਕ

79,53,278

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,82,06,470

ਦੂਜੀ ਖੁਰਾਕ

1,16,55,584

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

17,26,01,639

ਦੂਜੀ ਖੁਰਾਕ

1,12,87,774

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

11,08,54,315

ਦੂਜੀ ਖੁਰਾਕ

4,19,57,311

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,80,50,150

ਦੂਜੀ ਖੁਰਾਕ

3,81,14,102

ਕੁੱਲ

50,10,09,609

 

ਕੋਵਿਡ-19 ਟੀਕਾਕਰਣ ਦੇ ਨਵੇਂ ਸਰਬਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ; ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,10,55,861 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 40,017 ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.37 ਫੀਸਦੀ ਬਣਦੀ ਹੈ। ਜਿਹੜੀ ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।  

 

https://static.pib.gov.in/WriteReadData/userfiles/image/image001GRSO.jpg

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 38,628 ਨਵੇਂ ਕੇਸ ਸਾਹਮਣੇ ਆਏ ਹਨ। 

ਦੇਸ਼ ਵਿੱਚ ਪਿਛਲੇ 39 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

 

https://static.pib.gov.in/WriteReadData/userfiles/image/image002UK97.jpg

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,12,153 ਹੋ ਗਈ ਹੈ ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਸਿਰਫ 1.29 ਫੀਸਦੀ ਬਣਦੇ ਹਨ ।

 

https://static.pib.gov.in/WriteReadData/userfiles/image/image003W0SG.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 17,50,081 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 47.83 ਕਰੋੜ ਤੋਂ ਵੱਧ (47,83,16,964) ਟੈਸਟ ਕੀਤੇ ਗਏ ਹਨ।  

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉੱਥੇ ਹਫਤਾਵਾਰੀ ਕੇਸਾਂ ਦੀ ਪਾਜ਼ਿਟਿਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 2.39 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.21 ਫੀਸਦੀ ਹੈ।  ਰੋਜ਼ਾਨਾ ਪਾਜ਼ਿਟਿਵਿਟੀ ਦਰ  ਹੁਣ ਲਗਾਤਾਰ 61ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।  

https://pib.gov.in/PressReleseDetail.aspx?PRID=1743457

 

ਕੋਵਿਡ-19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 51.66 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈ

ਆਂ ਗਈਆਂ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 2.29 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ ।

 ਟੀਕਿਆਂ ਦੀਆਂ ਖੁਰਾਕਾਂ

  (7ਅਗਸਤ 2021 ਤੱਕ)

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

51,66,13,680

ਖੁਰਾਕਾਂ ਪਾਈਪ ਲਾਈਨ ਵਿੱਚ

 

55,52,070

ਟੀਕਿਆਂ ਦੀ ਕੁੱਲ ਖਪਤ

 

49,74,90,815

ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲਬਧ

 2,29,36,394

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 51.66 ਕਰੋੜ ਤੋਂ ਵੀ ਜ਼ਿਆਦਾ (51,66,13,680) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਟੀਕਿਆਂ ਦੀਆਂ 55,52,070 ਖੁਰਾਕਾਂ ਪਾਈਪ ਲਾਈਨ ਵਿੱਚ ਹਨ।

ਇਸ ਵਿੱਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਔਸਤਨ ਅਧਾਰਿਤ ਕੁੱਲ ਖਪਤ 49,74,90,815 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ ।

ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 2.29 ਕਰੋੜ (2,29,36,394) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।

https://pib.gov.in/PressReleseDetail.aspx?PRID=1743496

 

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ‘ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ’ (ਪੀਐੱਮਜੀਕੇਏਵਾਈ) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ

 

  • ਰਾਜ ਵਿੱਚ ਲਗਭਗ 5 ਕਰੋੜ ਲਾਭਾਰਥੀਆਂ ਨੂੰ ਪੀਐੱਮਜੀਕੇਏਵਾਈ ਦਾ ਲਾਭ ਮਿਲ ਰਿਹਾ ਹੈ

  • ਹੜ੍ਹਾਂ ਤੇ ਵਰਖਾ ਦੇ ਦੌਰਾਨ ਭਾਰਤ ਸਰਕਾਰ ਤੇ ਸਮੁੱਚਾ ਦੇਸ਼ ਮੱਧ ਪ੍ਰਦੇਸ਼ ਨਾਲ ਖੜ੍ਹੇ ਹਨ: ਪ੍ਰਧਾਨ ਮੰਤਰੀ

  • ਕੋਰੋਨਾ ਸੰਕਟ ਨਾਲ ਨਿਪਟਣ ਲਈ ਰਣਨੀਤੀ ’ਚ ਭਾਰਤ ਨੇ ਗ਼ਰੀਬਾਂ ਨੂੰ ਉੱਚਤਮ ਪ੍ਰਾਥਮਿਕਤਾ ਦਿੱਤੀ: ਪ੍ਰਧਾਨ ਮੰਤਰੀ

  • ਨਾ ਸਿਰਫ਼ 80 ਕਰੋੜ ਨਾਗਰਿਕਾਂ ਨੂੰ ਮੁਫ਼ਤ ਰਾਸ਼ਨ ਮਿਲ ਰਿਹਾ ਹੈ, ਬਲਕਿ 8 ਕਰੋੜ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਸਿਲੰਡਰ ਵੀ ਮਿਲੇ ਹਨ

  • 30 ਹਜ਼ਾਰ ਕਰੋੜ ਰੁਪਏ 20 ਕਰੋੜ ਤੋਂ ਵੱਧ ਮਹਿਲਾਵਾਂ ਦੇ ਜਨ–ਧਨ ਖਾਤਿਆਂ ’ਚ ਸਿੱਧੇ ਟ੍ਰਾਂਸਫ਼ਰ ਕੀਤੇ ਗਏ ਸਨ

  • ਮਜ਼ਦੂਰਾਂ ਤੇ ਕਿਸਾਨਾਂ ਦੇ ਖਾਤਿਆਂ ਵਿੱਚ ਹਜ਼ਾਰਾਂ ਕਰੋੜ ਰੁਪਏ ਟ੍ਰਾਂਸਫ਼ਰ ਕੀਤੇ ਗਏ ਸਨ, ਅਗਲੀ ਕਿਸ਼ਤ ਇੱਕ ਦਿਨ ਬਾਅਦ

  •  ‘ਦੋਹਰੇ–ਇੰਜਣ ਵਾਲੀਆਂ ਸਰਕਾਰਾਂ’ਵਿੱਚ ਰਾਜ ਸਰਕਾਰਾਂ ਪੂਰਕ ਹੁੰਦੀਆਂ ਹਨ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਵਿੱਚ ਸੁਧਾਰ ਲਿਆਉਂਦੀਆਂ ਹਨ ਤੇ ਉਨ੍ਹਾਂ ਦੀ ਤਾਕਤ ਵਧਾਉਂਦੀਆਂ ਹਨ: ਪ੍ਰਧਾਨ ਮੰਤਰੀ

  • ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਮੱਧ ਪ੍ਰਦੇਸ਼ ਦੇ ਬਹੁਤ ਪਹਿਲਾਂ ਦੇ ‘ਬਿਮਾਰੂ’ ਰਾਜ ਦੇ ਅਕਸ ਦਾ ਖ਼ਾਤਮਾ ਹੋ ਗਿਆ ਹੈ: ਪ੍ਰਧਾਨ ਮੰਤਰੀ

  • ਪਹਿਲਾਂ ਉਨ੍ਹਾਂ ਕਦੇ ਕੋਈ ਸੁਵਿਧਾ ਨਹੀਂ ਦਿੱਤੀ ਸੀ, ਸਿਰਫ਼ ਝੂਠੀ ਹਮਦਰਦੀ ਪ੍ਰਗਟਾਉਂਦੇ ਸਨ। ਹੇਠੋਂ ਤਰੱਕੀ ਕਰ ਕੇ ਉੱਪਰ ਆਉਣ ਵਾਲੇ ਲੋਕਾਂ ਦੇ ਕੰਮ

ਕੋਰੋਨਾ ਮਹਾਮਾਰੀ ਦਾ ਇੱਕ ਸਦੀ ਦੌਰਾਨ ਇੱਕ ਵਾਰ ਆਉਣ ਵਾਲੀ ਆਪਦਾ ਵਜੋਂ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੱਚਾ ਦੇਸ਼ ਚੁਣੌਤੀ ਨਾਲ ਲੜਨ ਲਈ ਇੱਕ ਹੋ ਕੇ ਖੜ੍ਹਾ ਹੈ। ਉਨ੍ਹਾਂ ਦੁਹਰਾਇਆ ਕਿ ਸੰਕਟ ਨਾਲ ਨਜਿੱਠਣ ਦੀ ਰਣਨੀਤੀ ਵਿੱਚ ਭਾਰਤ ਨੇ ਗ਼ਰੀਬਾਂ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ ਦਿੱਤੀ ਹੈ। ਪਹਿਲੇ ਦਿਨ ਤੋਂ ਹੀ, ਗ਼ਰੀਬਾਂ ਅਤੇ ਮਜ਼ਦੂਰਾਂ ਦੇ ਭੋਜਨ ਅਤੇ ਰੋਜ਼ਗਾਰ ਵੱਲ ਧਿਆਨ ਦਿੱਤਾ ਗਿਆ ਸੀ। ਨਾ ਸਿਰਫ 80 ਕਰੋੜ ਤੋਂ ਵੱਧ ਨਾਗਰਿਕ ਮੁਫ਼ਤ ਰਾਸ਼ਨ ਪ੍ਰਾਪਤ ਕਰ ਰਹੇ ਹਨ ਬਲਕਿ 8 ਕਰੋੜ ਤੋਂ ਵੱਧ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਸਿਲੰਡਰ ਮਿਲੇ ਹਨ।  20 ਕਰੋੜ ਤੋਂ ਵੱਧ ਮਹਿਲਾਵਾਂ ਦੇ ਜਨ-ਧਨ ਖਾਤਿਆਂ ਵਿੱਚ 30 ਹਜ਼ਾਰ ਕਰੋੜ ਰੁਪਏ ਸਿੱਧੇ ਟ੍ਰਾਂਸਫਰ ਕੀਤੇ ਗਏ। ਇਸੇ ਤਰ੍ਹਾਂ ਹਜ਼ਾਰਾਂ ਕਰੋੜ ਰੁਪਏ ਮਜ਼ਦੂਰਾਂ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫ਼ਰ ਕੀਤੇ ਗਏ। ਉਨ੍ਹਾਂ ਇਹ ਵੀ ਦੱਸਿਆ ਕਿ 9 ਅਗਸਤ ਨੂੰ 10-11 ਕਰੋੜ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਹਜ਼ਾਰਾਂ ਕਰੋੜ ਰੁਪਏ ਟ੍ਰਾਂਸਫਰ ਕੀਤੇ ਜਾਣਗੇ।

https://pib.gov.in/PressReleseDetail.aspx?PRID=1743515

 

ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ: 

https://pib.gov.in/PressReleseDetail.aspx?PRID=1743517

 

ਮਹੱਤਵਪੂਰਨ ਟਵਿਟ

 

https://twitter.com/mansukhmandviya/status/1423915409791610886

https://twitter.com/mansukhmandviya/status/1423911416713547776

https://twitter.com/mansukhmandviya/status/1423910406238703622

https://twitter.com/mansukhmandviya/status/1423886368036429824

https://twitter.com/MoHFW_INDIA/status/1423684951120121858

https://twitter.com/COVIDNewsByMIB/status/1423867370351730690

https://twitter.com/COVIDNewsByMIB/status/1423913892279767041

https://twitter.com/COVIDNewsByMIB/status/1423865192534867970

https://twitter.com/COVIDNewsByMIB/status/1423861278657769474

https://twitter.com/COVIDNewsByMIB/status/1423876338578976784

https://twitter.com/CMOGuj/status/1423848222246588416

 

*********

ਐੱਮਵੀ/ਏਐੱਸ


(Release ID: 1743742) Visitor Counter : 188


Read this release in: English , Hindi , Marathi , Gujarati