ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 50.68 ਕਰੋੜ ਤੋਂ ਪਾਰ


ਪਿਛਲੇ 24 ਘੰਟਿਆਂ ਵਿੱਚ ਤਕਰੀਬਨ 56 ਲੱਖ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਰਿਕਵਰੀ ਦਰ ਵਧ ਕੇ 97.39 ਫੀਸਦ ਹੋਈ

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 39,070 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,06,822) ਹੋਈ; ਕੁੱਲ ਕੇਸਾਂ ਦਾ ਸਿਰਫ 1.27 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (2.27 ਫੀਸਦ); ਪਿਛਲੇ 13 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

प्रविष्टि तिथि: 08 AUG 2021 9:41AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 50.68 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ। 

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 50,68,10,492 ਵੈਕਸੀਨ ਖੁਰਾਕਾਂ 

58,51,292 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 55,91,657 

ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ। 

 

ਇਨ੍ਹਾਂ ਵਿੱਚ ਸ਼ਾਮਲ ਹਨ- 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,32,085

ਦੂਜੀ ਖੁਰਾਕ

79,74,385

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,82,15,157

ਦੂਜੀ ਖੁਰਾਕ

1,17,33,363

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

17,58,22,657

ਦੂਜੀ ਖੁਰਾਕ

1,18,44,743

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

11,16,30,145

ਦੂਜੀ ਖੁਰਾਕ

4,24,75,061

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,83,78,107

ਦੂਜੀ ਖੁਰਾਕ

3,84,04,789

ਕੁੱਲ

50,68,10,492

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,10,99,771 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 43,910

ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.39 ਫ਼ੀਸਦ ਬਣਦੀ ਹੈ। ਜਿਹੜੀ

ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ। 

 

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 39,070 ਨਵੇਂ ਕੇਸ ਸਾਹਮਣੇ ਆਏ ਹਨ।

 

 

 

ਦੇਸ਼ ਵਿੱਚ ਪਿਛਲੇ 42 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,06,822 ਹੋ ਗਈ ਹੈ ਅਤੇ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.27 ਫੀਸਦ ਬਣਦੇ ਹਨ ।

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,22,221 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

48 ਕਰੋੜ ਤੋਂ ਵੱਧ  (48,00,39,185)  ਟੈਸਟ ਕੀਤੇ ਗਏ ਹਨ। 

 

 

 

 

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.38 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.27 ਫੀਸਦ ‘ਤੇ

ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 13 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਅਤੇ

62 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ। 

****

ਐੱਮ.ਵੀ. 


(रिलीज़ आईडी: 1743801) आगंतुक पटल : 269
इस विज्ञप्ति को इन भाषाओं में पढ़ें: Tamil , English , Urdu , Marathi , हिन्दी , Bengali , Gujarati , Telugu , Kannada , Malayalam