ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ‘ਸਮੁੰਦਰੀ ਸੁਰੱਖਿਆ ਨੂੰ ਵਧਾਉਣਾ: ਅੰਤਰਰਾਸ਼ਟਰੀ ਸਹਿਯੋਗ ਦੀ ਜ਼ਰੂਰਤ’ ਵਿਸ਼ੇ ’ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ਦੀ ਉੱਚ–ਪੱਧਰੀ ਖੁੱਲ੍ਹੀ ਬਹਿਸ ਦੀ ਪ੍ਰਧਾਨਗੀ ਕਰਨਗੇ

Posted On: 08 AUG 2021 4:58PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਅਗਸਤ ਨੂੰ ਸ਼ਾਮ 5.30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਮੁੰਦਰੀ ਸੁਰੱਖਿਆ ਨੂੰ ਵਧਾਉਣਾ: ਅੰਤਰਰਾਸ਼ਟਰੀ ਸਹਿਯੋਗ ਦੀ ਜ਼ਰੂਰਤ” ਬਾਰੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ – UNSC) ਦੀ ਉੱਚ ਪੱਧਰੀ ਖੁੱਲ੍ਹੀ ਬਹਿਸ ਦੀ ਪ੍ਰਧਾਨਗੀ ਕਰਨਗੇ।

 

ਇਸ ਬੈਠਕ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਮੈਂਬਰ ਦੇਸ਼ਾਂ ਦੇ ਮੁਖੀਆਂ ਤੇ ਸਰਕਾਰਾਂ ਦੇ ਮੁਖੀਆਂ ਅਤੇ ਸੰਯੁਕਤ ਰਾਸ਼ਟਰ ਪ੍ਰਣਾਲੀ ਅਤੇ ਪ੍ਰਮੁੱਖ ਖੇਤਰੀ ਸੰਗਠਨਾਂ ਦੇ ਉੱਚਪੱਧਰੀ ਮਾਹਿਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਖੁੱਲੀ ਬਹਿਸ ਸਮੁੰਦਰੀ ਅਪਰਾਧ ਅਤੇ ਅਸੁਰੱਖਿਆ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਅਤੇ ਸਮੁੰਦਰੀ ਖੇਤਰ ਵਿੱਚ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਕੇਂਦ੍ਰਿਤ ਹੋਵੇਗੀ।

 

ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਸਮੁੰਦਰੀ ਸੁਰੱਖਿਆ ਅਤੇ ਸਮੁੰਦਰੀ ਅਪਰਾਧ ਦੇ ਵਿਭਿੰਨ ਪਹਿਲੂਆਂ 'ਤੇ ਵਿਭਿੰਨ ਵਿਚਾਰ-ਵਟਾਂਦਰੇ ਕੀਤੇ ਹਨ ਅਤੇ ਪ੍ਰਸਤਾਵ ਪਾਸ ਕੀਤੇ ਹਨ। ਉਂਝਇਹ ਪਹਿਲੀ ਵਾਰ ਹੋਵੇਗਾ ਜਦੋਂ ਉੱਚਪੱਧਰੀ ਖੁੱਲੀ ਬਹਿਸ ਵਿੱਚ ਸਮੁੰਦਰੀ ਸੁਰੱਖਿਆ ਨੂੰ ਵਿਸ਼ੇਸ਼ ਏਜੰਡੇ ਵਜੋਂ ਸਮੁੱਚੇ ਤੌਰ 'ਤੇ ਵਿਚਾਰਿਆ ਜਾਵੇਗਾ। ਇਹ ਦੇਖਦਿਆਂ ਕਿ ਕੋਈ ਵੀ ਦੇਸ਼ ਇਕੱਲਾ ਸਮੁੰਦਰੀ ਸੁਰੱਖਿਆ ਦੇ ਵਿਭਿੰਨ ਪਹਿਲੂਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕਰ ਸਕਦਾਇਸ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਇਸ ਮੁੱਦੇ 'ਤੇ ਸੰਪੂਰਨ ਤੌਰ 'ਤੇ ਵਿਚਾਰ ਕਰਨਾ ਅਹਿਮ ਹੈ। ਸਮੁੰਦਰੀ ਸੁਰੱਖਿਆ ਲਈ ਇੱਕ ਵਿਆਪਕ ਦ੍ਰਿਸ਼ਟੀਕੋਣਜਾਇਜ਼ ਸਮੁੰਦਰੀ ਗਤੀਵਿਧੀਆਂ ਦੀ ਸੁਰੱਖਿਆ ਅਤੇ ਸਹਾਇਤਾ ਕਰਨ ਦੇ ਨਾਲਨਾਲ ਸਮੁੰਦਰੀ ਖੇਤਰ ਲਈ ਰਵਾਇਤੀ ਅਤੇ ਗ਼ੈਰ-ਰਵਾਇਤੀ ਖਤਰਿਆਂ ਦਾ ਮੁਕਾਬਲਾ ਕਰਨ ਦੇ ਸਮਰੱਥ ਹੋਵੇਗਾ।

 

ਸਿੰਧੂ ਘਾਟੀ ਦੇ ਸੱਭਿਅਤਾ ਦੇ ਸਮੇਂ ਤੋਂ ਹੀ ਭਾਰਤੀ ਇਤਿਹਾਸ ਵਿੱਚ ਸਮੁੰਦਰਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸਾਡੀ ਸੱਭਿਅਤਾ ਦੇ ਅਧਾਰ 'ਤੇ ਜਨਤਕ ਨੀਤੀਸਮੁੰਦਰ ਨੂੰ ਸਾਂਝੀ ਸ਼ਾਂਤੀ ਅਤੇ ਸਮ੍ਰਿੱਧੀ ਦੇ ਸਮਰਥਕ ਵਜੋਂ ਦੇਖਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ 2015 ਵਿੱਚਸਾਗਰ (SAGAR – ਸਾਗਰ – ਖੇਤਰ ਵਿੱਚ ਸਭ ਦੀ ਸੁਰੱਖਿਆ ਅਤੇ ਵਿਕਾਸ) ਦੇ ਦ੍ਰਿਸ਼ਟੀਕੋਣ ਨੂੰ ਸਾਹਮਣੇ ਰੱਖਿਆ ਹੈ। ਇਹ ਦ੍ਰਿਸ਼ਟੀਮਹਾਸਾਗਰਾਂ ਦੀ ਨਿਰੰਤਰ ਵਰਤੋਂ ਲਈ ਸਹਿਕਾਰੀ ਉਪਾਵਾਂ 'ਤੇ ਕੇਂਦ੍ਰਿਤ ਹੈ ਅਤੇ ਇੱਕ ਸੁਰੱਖਿਅਤ ਅਤੇ ਸਥਿਰ ਸਮੁੰਦਰੀ ਖੇਤਰ ਲਈ ਇੱਕ ਰੂਪਰੇਖਾ ਪ੍ਰਦਾਨ ਕਰਦੀ ਹੈ। ਸਾਲ 2019 ਵਿੱਚਪੂਰਬੀ ਏਸ਼ੀਆ ਸੰਮੇਲਨ ਵਿੱਚਇਸ ਵਿਚਾਰ ਨੂੰ ਭਾਰਤਪ੍ਰਸ਼ਾਂਤ ਸਮੁੰਦਰੀ ਪਹਿਲ (ਆਈਪੀਓਆਈ – IPOI) ਦੁਆਰਾ ਹੋਰ ਵਿਸਤਾਰ ਕੀਤਾ ਗਿਆ ਸੀ। ਇਸ ਦੇ ਤਹਿਤਸਮੁੰਦਰੀ ਸੁਰੱਖਿਆ ਦੇ ਸੱਤ ਥੰਮ੍ਹਾਂ ਨੂੰ ਉਜਾਗਰ ਕੀਤਾ ਗਿਆ ਸੀਜਿਨ੍ਹਾਂ ਵਿੱਚ ਇਹ ਸ਼ਾਮਲ ਹਨ - ਸਮੁੰਦਰੀ ਵਾਤਾਵਰਣ ਪ੍ਰਣਾਲੀਸਮੁੰਦਰੀ ਸੰਸਾਧਨਸਮਰੱਥਾ ਨਿਰਮਾਣ ਅਤੇ ਸਰੋਤ ਸਾਂਝੇ ਕਰਨਾਆਪਦਾ ਜੋਖਮ ਘਟਾਉਣ ਅਤੇ ਪ੍ਰਬੰਧਨਵਿਗਿਆਨਟੈਕਨੋਲੋਜੀ ਅਤੇ ਅਕਾਦਮਿਕ ਸਹਿਯੋਗ ਅਤੇ ਵਪਾਰਕ ਸਬੰਧ ਅਤੇ ਸਮੁੰਦਰੀ ਆਵਾਜਾਈ।

 

ਸ਼੍ਰੀ ਨਰੇਂਦਰ ਮੋਦੀ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਖੁੱਲ੍ਹੀ ਬਹਿਸ ਦੀ ਪ੍ਰਧਾਨਗੀ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹੋਣਗੇ। ਇਹ ਸਮਾਗਮ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਵੈੱਬਸਾਈਟ 'ਤੇ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ ਅਤੇ ਇਸ ਨੂੰ ਸ਼ਾਮੀਂ 17:30 ਆਈਐੱਸਟੀ / 08:00 ਐੱਨਵਾਈਟੀ ਤੋਂ ਦੇਖਿਆ ਜਾ ਸਕੇਗਾ।

 

************

 

ਡੀਐੱਸ/ਐੱਸਐੱਚ


(Release ID: 1743899) Visitor Counter : 224