PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 08 AUG 2021 5:44PM by PIB Chandigarh

 


 

  • ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 50.68 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

  • ਦੇਸ਼ ਵਿੱਚ ਹੁਣ ਤੱਕ 3,10,99,771 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

  • ਰਿਕਵਰੀ ਦਰ ਵਧ ਕੇ 97.39 ਫੀਸਦੀ ਹੋਈ

  • ਬੀਤੇ 24 ਘੰਟਿਆਂ ਦੌਰਾਨ 43,910 ਵਿਅਕਤੀ ਸਿਹਤਯਾਬ ਹੋਏ

  • ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 39,070 ਨਵੇਂ ਕੇਸ ਆਏ

  • ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,06,822 ਹੋਈ

  • ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.27 ਫੀਸਦੀ ਹੋਏ

  • ਹਫ਼ਤਾਵਰੀ ਪਾਜ਼ਿਟਿਵਿਟੀ ਦਰ ਇਸ ਵੇਲੇ 5 ਫੀਸਦੀ ਤੋਂ ਘੱਟ ਰਹਿ ਗਈ ਹੈ, 2.38 ਫੀਸਦੀ ‘ਤੇ ਹੈ

  • ਰੋਜ਼ਾਨਾ ਪਾਜ਼ਿਟਿਵਿਟੀ ਦਰ 2.27 ਫੀਸਦੀ ਹੋਈ; ਲਗਾਤਾਰ  3 ਫੀਸਦੀ ਤੋਂ ਘੱਟ

  • ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ-

  • ਹੁਣ ਤੱਕ 48 ਕਰੋੜ ਟੈਸਟ ਹੋਏ 

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

Image

Image

 

 ਕੋਵਿਡ-19 ਅੱਪਡੇਟ

ਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ 50.68 ਕਰੋੜ ਤੋਂ ਪਾਰ

ਪਿਛਲੇ 24 ਘੰਟਿਆਂ ਵਿੱਚ ਤਕਰੀਬਨ 56 ਲੱਖ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਰਿਕਵਰੀ ਦਰ ਵਧ ਕੇ 97.39 ਫੀਸਦੀ ਹੋਈ

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 39,070 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,06,822) ਹੋਈ; ਕੁੱਲ ਕੇਸਾਂ ਦਾ ਸਿਰਫ 1.27 ਫੀਸਦੀ

ਰੋਜ਼ਾਨਾ ਪਾਜ਼ਿਟਿਵਿਟੀ ਦਰ (2.27 ਫੀਸਦੀ); ਪਿਛਲੇ 13 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ

 

 

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 50.68 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 50,68,10,492 ਵੈਕਸੀਨ ਖੁਰਾਕਾਂ 58,51,292 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 55,91,657 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਇਨ੍ਹਾਂ ਵਿੱਚ ਸ਼ਾਮਲ ਹਨ- 

 

 

ਹੈਲਥਕੇਅਰ ਵਰਕਰ

ਪਹਿਲੀ ਖੁਰਾਕ

1,03,32,085

ਦੂਜੀ ਖੁਰਾਕ

79,74,385

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,82,15,157

ਦੂਜੀ ਖੁਰਾਕ

1,17,33,363

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

17,58,22,657

ਦੂਜੀ ਖੁਰਾਕ

1,18,44,743

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

11,16,30,145

ਦੂਜੀ ਖੁਰਾਕ

4,24,75,061

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,83,78,107

ਦੂਜੀ ਖੁਰਾਕ

3,84,04,789

ਕੁੱਲ

50,68,10,492

 

ਕੋਵਿਡ-19 ਟੀਕਾਕਰਣ ਦੇ ਨਵੇਂ ਸਰਬਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ; ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,10,99,771 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 43,910 ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 97.39 ਫੀਸਦੀ ਬਣਦੀ ਹੈ। ਜਿਹੜੀਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

https://static.pib.gov.in/WriteReadData/userfiles/image/image0014DMM.jpg

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 39,070 ਨਵੇਂ ਕੇਸ ਸਾਹਮਣੇ ਆਏ ਹਨ।

ਦੇਸ਼ ਵਿੱਚ ਪਿਛਲੇ 42 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

 

https://static.pib.gov.in/WriteReadData/userfiles/image/covid09.52.02JG0O.jpeg

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,06,822 ਹੋ ਗਈ ਹੈ ਅਤੇਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਸਿਰਫ 1.27 ਫੀਸਦੀ ਬਣਦੇ ਹਨ।

 

https://static.pib.gov.in/WriteReadData/userfiles/image/image002LGB7.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 17,22,221 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 48 ਕਰੋੜ ਤੋਂ ਵੱਧ  (48,00,39,185)  ਟੈਸਟ ਕੀਤੇ ਗਏ ਹਨ।

ਇੱਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ ਕੇਸਾਂ ਦੀ ਪਾਜ਼ਿਟਿਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 2.38 ਫੀਸਦੀ ਹੈ, ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.27 ਫੀਸਦੀ ‘ਤੇ ਹੈ।  ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 13 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਅਤੇ 62 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।

https://pib.gov.in/PressReleasePage.aspx?PRID=1743740

 

 

ਕੋਵਿਡ-19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 52.37 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 2.42 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

ਟੀਕਿਆਂ ਦੀਆਂ ਖੁਰਾਕਾਂ

(8 ਅਗਸਤ 2021 ਤੱਕ)

 ਸਪਲਾਈ ਕੀਤੀਆਂ ਗਈਆਂ ਖੁਰਾਕਾਂ

 52,37,50,890

 ਖੁਰਾਕਾਂ ਪਾਈਪ ਲਾਈਨ ਵਿੱਚ

 8,99,260

 ਟੀਕਿਆਂ ਦੀ ਕੁੱਲ ਖਪਤ

 50,32,77,942

 ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲਬਧ 

 2,42,87,160

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 52.37 ਕਰੋੜ ਤੋਂ ਵੀ ਜ਼ਿਆਦਾ (52,37,50,890) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨਅਤੇ ਟੀਕਿਆਂ ਦੀਆਂ 8,99,260 ਖੁਰਾਕਾਂ ਪਾਈਪ ਲਾਈਨ ਵਿੱਚ ਹਨ।

ਇਸ ਵਿਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਔਸਤਨ ਅਧਾਰਿਤ ਕੁੱਲ ਖਪਤ 50,32,77,942 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 2.42 ਕਰੋੜ (2,42,87,160) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।

https://pib.gov.in/PressReleasePage.aspx?PRID=1743756

 

ਆਯੁਸ਼ ਮੰਤਰੀ ਨੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ-ਏਆਈਆਈਏ ਵਿੱਚ ਦੁਨੀਆ ਦਾ ਪਹਿਲਾ ਆਯੁਰਵੇਦ ਬਾਓ ਬੈਂਕ ਸਥਾਪਿਤ ਕਰਨ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

 

ਕੇਂਦਰੀ ਆਯੁਸ਼ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ ਅਤੇ ਆਯੁਸ਼ ਰਾਜ ਮੰਤਰੀ ਡਾ. ਮੁੰਜਾਪਾਰਾ ਮਹੇਂਦ੍ਰਭਾਈ ਨੇ ਐਤਵਾਰ ਨੂੰ ਅਖਿਲ ਭਾਰਤੀ ਆਯੁਰਵੇਦ ਸੰਸਥਾਨ ਦਾ ਦੌਰਾ ਕੀਤਾ। ਇਸ ਦੌਰਾਨ ਦੋਵਾਂ ਮੰਤਰੀਆਂ ਨੇ ਸੰਸਥਾਨ ਵਿੱਚ ਬਹੁ-ਉਦੇਸ਼ੀ ਯੋਗ ਹਾਲ ਅਤੇ ਮਿਨੀ ਔਡੀਟੋਰਿਅਮ ਦਾ ਉਦਘਾਟਣ ਕੀਤਾ। ਦੋਵਾਂ ਮੰਤਰੀਆਂ ਨੇ ਏਆਈਆਈਏ ਵੱਲੋਂ ਕੀਤੇ ਗਏ ਕਾਰਜਾਂ ਦਾ ਸਰਾਹਨਾ ਕੀਤੀ ਅਤੇ ਸੰਸਥਾਨ ਨੂੰ ਦੁਨੀਆ ਦਾ ਸਰਬਸ੍ਰੇਸ਼ਠ ਆਯੁਰਵੇਦ ਸੰਸਥਾਨ ਬਣਾਉਣ ਅਤੇ ਇਸ ਦੇ ਵਿਕਾਸ ਦੇ ਲਈ ਆਪਣੇ ਪੂਰਣ ਸਮਰਥਨ ਦਾ ਭਰੋਸਾ ਦਿੱਤਾ। ਸੰਸਥਾਨ ਦੀ ਭਵਿੱਖ ਦੀ ਯੋਜਨਾ ਦੀ ਸਰਾਹਨਾ ਕਰਦੇ ਹੋਏ, ਸ਼੍ਰੀ ਸਰਵਾਨੰਦ ਸੋਨੋਵਾਲ ਨੇ ਏਆਈਆਈਏ ਵਿੱਚ ਆਯੁਰਵੇਦ ਵਿੱਚ ਦੁਨੀਆ ਦਾ ਪਹਿਲਾ ਬਾਓ-ਬੈਂਕ ਸਥਾਪਿਤ ਕਰਨ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। 

ਦੋਵਾਂ ਮੰਤਰੀਆਂ ਨੂੰ ਏਆਈਆਈਏ ‘ਤੇ ਇੱਕ ਲਘੂ ਫਿਲਮ ਦਿਖਾਈ ਗਈ, ਜੋ ਕੋਵਿਡ ਸਮੇਂ ਦੇ ਦੌਰਾਨ ਵਿਗਿਆਨਕ ਨੈਦਾਨਿਕ ਅਧਿਐਨਾਂ ‘ਤੇ ਕੇਂਦ੍ਰਿਤ ਸੀ। ਉਨ੍ਹਾਂ ਨੇ ਸੰਸਥਾਨ ਅਤੇ ਕੋਵਿਡ ਸਿਹਤ ਕੇਂਦਰ ਅਤੇ ਕੋਵਿਡ ਪਰਿਖਣ ਕੇਂਦਰ ਦੀਆਂ ਗਤੀਵਿਧੀਆਂ ‘ਤੇ ਸੰਤੋਖ ਵਿਅਕਤ ਕੀਤਾ। 

https://pib.gov.in/PressReleasePage.aspx?PRID=1743812

  

ਮਹੱਤਵਪੂਰਨ ਟਵਿਟ

 

 

*********

ਐੱਮਵੀ/ਏਐੱਸ


(Release ID: 1743901) ਵਿਜ਼ੀਟਰ ਕਾਊਂਟਰ : 224