ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 09 AUG 2021 9:41AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨਜਿਨ੍ਹਾਂ ਨੇ ਬਸਤੀਵਾਦ ਦੇ ਖ਼ਿਲਾਫ਼ ਜੰਗ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ ਹੈ:

ਭਾਰਤ ਛੱਡੋ ਅੰਦੋਲਨ ਦੇ ਮਹਾਪੁਰਖਾਂ ਨੂੰ ਸ਼ਰਧਾਂਜਲੀਆਂਜਿਨ੍ਹਾਂ ਨੇ ਬਸਤੀਵਾਦ ਦੇ ਖ਼ਿਲਾਫ਼ ਜੰਗ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਮਹਾਤਮਾ ਗਾਂਧੀ ਦੀ ਪ੍ਰੇਰਣਾ ਨਾਲ ਭਾਰਤ ਛੱਡੋ ਅੰਦੋਲਨ ਦੀ ਗੂੰਜ ਪੂਰੇ ਦੇਸ਼ ਵਿੱਚ ਸੁਣਾਈ ਦੇਣ ਲਗੀ ਸੀਜਿਸ ਨੇ ਸਾਡੇ ਰਾਸ਼ਟਰ ਦੇ ਨੌਜਵਾਨਾਂ ਨੂੰ ਜੋਸ਼ ਨਾਲ ਭਰ ਦਿੱਤਾ ਸੀ।

 

 

***


ਡੀਐੱਸ/ਐੱਸਐੱਚ


(रिलीज़ आईडी: 1744007) आगंतुक पटल : 191
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam