PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
09 AUG 2021 8:02PM by PIB Chandigarh
-
ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 50.86 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
-
ਦੇਸ਼ ਵਿੱਚ ਹੁਣ ਤੱਕ 3,11,39,457 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
-
ਰਿਕਵਰੀ ਦਰ ਵਧ ਕੇ 97.40 ਫੀਸਦੀ ਹੋਈ
-
ਬੀਤੇ 24 ਘੰਟਿਆਂ ਦੌਰਾਨ 39,686 ਵਿਅਕਤੀ ਸਿਹਤਯਾਬ ਹੋਏ
-
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 35,499 ਨਵੇਂ ਕੇਸ ਆਏ
-
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,02,188 ਹੋਈ
-
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.26 ਫੀਸਦੀ ਹੋਏ
-
ਹਫ਼ਤਾਵਰੀ ਪਾਜ਼ਿਟਿਵਿਟੀ ਦਰ ਇਸ ਵੇਲੇ 5 ਫੀਸਦੀ ਤੋਂ ਘੱਟ ਰਹਿ ਗਈ ਹੈ, 2.35 ਫੀਸਦੀ ‘ਤੇ ਹੈ
-
ਰੋਜ਼ਾਨਾ ਪਾਜ਼ਿਟਿਵਿਟੀ ਦਰ 2.59 ਫੀਸਦੀ ਹੋਈ; ਲਗਾਤਾਰ 3 ਫੀਸਦੀ ਤੋਂ ਘੱਟ
-
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ-
-
ਹੁਣ ਤੱਕ 48.17 ਕਰੋੜ ਟੈਸਟ ਹੋਏ
#Unite2FightCorona
#IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ
ਕੋਵਿਡ-19 ਅੱਪਡੇਟ
ਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ 50.86 ਕਰੋੜ ਤੋਂ ਪਾਰ
ਭਾਰਤ ਨੇ ਆਪਣੀ ਸਭ ਤੋਂ ਉੱਚੀ ਰਿਕਵਰੀ ਦਰ 97.40 ਫੀਸਦੀ ਹਾਸਲ ਕੀਤੀ
ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 35,499 ਨਵੇਂ ਕੇਸ ਰਿਪੋਰਟ ਕੀਤੇ ਗਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,02,188) ਹੋਈ; ਕੁੱਲ ਕੇਸਾਂ ਦਾ ਸਿਰਫ 1.26 ਫੀਸਦੀ
ਰੋਜ਼ਾਨਾ ਪਾਜ਼ਿਟਿਵਿਟੀ ਦਰ (2.59 ਫੀਸਦੀ); ਪਿਛਲੇ 14 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ
ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 50.86 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 50,86,64,759 ਵੈਕਸੀਨ ਖੁਰਾਕਾਂ 58,79,068 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 16,11,590 ਵੈਕਸੀਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸ਼ਾਮਲ ਹਨ-
ਹੈਲਥਕੇਅਰ ਵਰਕਰ
|
ਪਹਿਲੀ ਖੁਰਾਕ
|
1,03,32,881
|
ਦੂਜੀ ਖੁਰਾਕ
|
79,82,037
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,82,17,136
|
ਦੂਜੀ ਖੁਰਾਕ
|
1,17,58,909
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
17,67,66,853
|
ਦੂਜੀ ਖੁਰਾਕ
|
1,20,24,776
|
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
11,18,71,679
|
ਦੂਜੀ ਖੁਰਾਕ
|
4,26,95,084
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
7,84,79,044
|
ਦੂਜੀ ਖੁਰਾਕ
|
3,85,36,360
|
ਕੁੱਲ
|
50,86,64,759
|
ਕੋਵਿਡ-19 ਟੀਕਾਕਰਣ ਦੇ ਨਵੇਂ ਸਰਬਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ; ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।
ਇੱਕ ਹੋਰ ਸਾਰਥਕ ਵਿਕਾਸ ਤਹਿਤ, ਭਾਰਤ ਦੀ ਰਿਕਵਰੀ ਦਰ ਵੱਧ ਕੇ ਪਿਛਲੇ 24 ਘੰਟਿਆਂ ਵਿੱਚ 97.40 ਫੀਸਦੀ ਤੱਕ ਪਹੁੰਚ ਗਈ ਹੈ। ਇਹ ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਭਾਰਤ ਵੱਲੋਂ ਪ੍ਰਾਪਤ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਉੱਚੀ ਦਰ ਬਣਦੀ ਹੈ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,11,39,457 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 39,686 ਮਰੀਜ਼ ਠੀਕ ਹੋਏ ਹਨ।
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 35,499 ਨਵੇਂ ਕੇਸ ਸਾਹਮਣੇ ਆਏ ਹਨ।
ਦੇਸ਼ ਵਿੱਚ ਪਿਛਲੇ 43 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,02,188 ਹੋ ਗਈ ਹੈ ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਸਿਰਫ 1.26 ਫੀਸਦੀ ਬਣਦੇ ਹਨ।
ਦੇਸ਼ ਭਰ ਵਿੱਚ ਵੱਡੇ ਪੱਧਰ 'ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 13,71,871 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 48 ਕਰੋੜ ਤੋਂ ਵੱਧ (48,17,67,232) ਟੈਸਟ ਕੀਤੇ ਗਏ ਹਨ।
ਇੱਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉੱਥੇ ਹਫਤਾਵਾਰੀ ਕੇਸਾਂ ਦੀ ਪਾਜ਼ਿਟਿਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 2.35 ਫੀਸਦੀ ਹੈ, ਜਦੋਂ ਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 2.59 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ ਪਿਛਲੇ 14 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਅਤੇ 63 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।
https://pib.gov.in/PressReleseDetail.aspx?PRID=1743925
ਕੋਵਿਡ-19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 52.40 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 2.33 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ
ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ-19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।
ਟੀਕਿਆਂ ਦੀਆਂ ਖੁਰਾਕਾਂ
|
(9 ਅਗਸਤ 2021 ਤੱਕ)
|
ਸਪਲਾਈ ਕੀਤੀਆਂ ਗਈਆਂ ਖੁਰਾਕਾਂ
|
52,40,60,890
|
ਖੁਰਾਕਾਂ ਪਾਈਪ ਲਾਈਨ ਵਿੱਚ
|
8,39,780
|
ਟੀਕਿਆਂ ਦੀ ਕੁੱਲ ਖਪਤ
|
50,51,29,252
|
ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲਬਧ
|
2,33,55,890
|
ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 52.40 ਕਰੋੜ ਤੋਂ ਵੀ ਜ਼ਿਆਦਾ (52,40,60,890) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਟੀਕਿਆਂ ਦੀਆਂ 8,39,780 ਖੁਰਾਕਾਂ ਪਾਈਪ ਲਾਈਨ ਵਿੱਚ ਹਨ।
ਇਸ ਵਿਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਔਸਤਨ ਅਧਾਰਿਤ ਕੁੱਲ ਖਪਤ 50,51,29,252 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ।
ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 2.33 ਕਰੋੜ (2,33,55,890) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ
https://pib.gov.in/PressReleseDetail.aspx?PRID=1743918
ਸਿਹਤ ਮੰਤਰਾਲੇ ਦੀ ਈ-ਸੰਜੀਵਨੀ ਨੇ 90 ਲੱਖ ਸਲਾਹ-ਮਸ਼ਵਰੇ ਪੂਰੇ ਕੀਤੇ
ਨੈਸ਼ਨਲ ਟੈਲੀਮਡੀਸਨ ਸੇਵਾ ਰੋਜ਼ਾਨਾ ਦੇ ਅਧਾਰ ‘ਤੇ 70,000 ਤੋਂ ਵੱਧ ਮਰੀਜ਼ਾਂ ਦੀ ਸੇਵਾ ਕਰ ਰਹੀ ਹੈ
ਈ -ਸੰਜੀਵਨੀ ਓਪੀਡੀ 430 ਤੋਂ ਵੱਧ ਔਨਲਾਈਨ ਓਪੀਡੀ ਦੀ ਮੇਜ਼ਬਾਨੀ ਕਰ ਰਹੀ ਹੈ; ਲਗਭਗ 400 ਜਿਨ੍ਹਾਂ ਵਿੱਚੋਂ ਵਿਸ਼ੇਸ਼ਤਾ ਅਤੇ ਸੁਪਰ-ਸਪੈਸ਼ਲਿਟੀ ਔਨਲਾਈਨ ਓਪੀਡੀ ਹਨ
ਦੇਸ਼ ਭਰ ਵਿੱਚ 60,000 ਤੋਂ ਵੱਧ ਡਾਕਟਰਾਂ ਅਤੇ ਸਿਹਤ ਕਰਮੀਆਂ ਨੂੰ ਈ-ਸੰਜੀਵਨੀ ਲਈ ਸਿਖਲਾਈ ਦਿੱਤੀ ਗਈ ਹੈ
ਇਸ ਵਿਸ਼ਾਲ ਪਹਿਲ ਦਾ ਦੂਜਾ ਰੂਪ ਯਾਨੀ ਈ ਸੰਜੀਵਨੀ ਓਪੀਡੀ ਨੂੰ 13 ਅਪ੍ਰੈਲ 2020 ਨੂੰ ਪਹਿਲੇ ਲੌਕਡਾਨ ਦੌਰਾਨ ਲਾਂਚ ਕੀਤਾ ਗਿਆ ਸੀ ਜਦੋਂ ਦੇਸ਼ ਭਰ ਦੀਆਂ ਓਪੀਡੀਜ਼ ਬੰਦ ਸਨ। ਈਸਜੀਵਨੀ ਓਪੀਡੀ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਅੰਦਰ ਹੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਯੋਗ ਬਣਾ ਰਿਹਾ ਹੈ। ਵਰਤਮਾਨ ਵਿੱਚ ਈ-ਸੰਜੀਵਨੀ ਓਪੀਡੀ 430 ਤੋਂ ਵੱਧ ਔਨਲਾਈਨ ਓਪੀਡੀ ਦੀ ਮੇਜ਼ਬਾਨੀ ਕਰ ਰਹੀ ਹੈ, ਇਹਨਾਂ ਵਿੱਚੋਂ ਲਗਭਗ 400 ਸਪੈਸ਼ਲਿਟੀ ਅਤੇ ਸੁਪਰ ਸਪੈਸ਼ਲਿਟੀ ਔਨਲਾਈਨ ਓਪੀਡੀ ਹਨ। ਦੇਸ਼ ਭਰ ਦੇ 60,000 ਤੋਂ ਵੱਧ ਡਾਕਟਰਾਂ ਅਤੇ ਸਿਹਤ ਕਰਮੀਆਂ ਨੂੰ ਈ-ਸੰਜੀਵਨੀ ਦੇ ਦੋਵਾਂ ਰੂਪਾਂ ਬਾਰੇ ਸਿਖਲਾਈ ਦਿੱਤੀ ਗਈ ਹੈ।
https://pib.gov.in/PressReleseDetail.aspx?PRID=1744167
ਮਹੱਤਵਪੂਰਨ
*********
ਐੱਮਵੀ/ਏਐੱਸ
(Release ID: 1744270)
Visitor Counter : 215