PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 10 AUG 2021 7:31PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

• ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 28,204 ਨਵੇਂ ਮਾਮਲੇ ਸਾਹਮਣੇ ਆਏ; 147 ਦਿਨਾਂ ਵਿੱਚ ਸਭ ਤੋਂ ਘੱਟ

• ਭਾਰਤ ਦੇ ਐਕਟੀਵ ਕੇਸਲੋਡ ਇਸ ਵੇਲੇ 3,88,508 ਹੈ; 139 ਦਿਨਾਂ ਵਿੱਚ ਸਭ ਤੋਂ ਘੱਟ

• ਐਕਟੀਵ ਮਾਮਲੇ ਕੁੱਲ ਮਾਮਲਿਆਂ ਦਾ 1.21% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਸਭ ਤੋਂ ਉੱਚੀ ਰਿਕਵਰੀ ਦਰ; ਵਰਤਮਾਨ ਵਿੱਚ 97.45%

• ਦੇਸ਼ ਭਰ ਵਿੱਚ ਹੁਣ ਤੱਕ 3,11,80,968 ਕੁੱਲ ਰਿਕਵਰੀ

• ਪਿਛਲੇ 24 ਘੰਟਿਆਂ ਦੌਰਾਨ 41,511 ਮਰੀਜ਼ ਠੀਕ ਹੋਏ ਹਨ

• 51.45 ਕਰੋੜ ਟੀਕਿਆਂ ਦੀ ਖੁਰਾਕ  ਦਾ ਪ੍ਰਬੰਧ ਰਾਸ਼ਟਰੀ ਟੀਕਾਕਰਣ ਅਭਿਆਨ ਦੇ ਤਹਿਤ ਕੀਤਾ ਗਿਆ ਹੈ

• ਹਫਤਾਵਾਰੀ ਸਕਾਰਾਤਮਕਤਾ ਦਰ 5% ਤੋਂ ਹੇਠਾਂ ਰਹਿੰਦੀ ਹੈ, ਇਸ ਵੇਲੇ 2.36%ਹੈ

• 1.87% ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 15 ਦਿਨਾਂ ਲਈ 3% ਤੋਂ ਘੱਟ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ - 48.32 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

 

Image

 

 

ਕੋਵਿਡ-19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 52.56 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 2.07 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

  (10 ਅਗਸਤ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 52,56,35,710

 ਖੁਰਾਕਾਂ ਪਾਈਪ ਲਾਈਨ ਵਿੱਚ

 48,43,100

 ਟੀਕਿਆਂ ਦੀ ਕੁੱਲ ਖਪਤ

 51,09,58,562

 ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲਬਧ

 2,07,55,852

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 52.56 ਕਰੋੜ ਤੋਂ ਵੀ ਜ਼ਿਆਦਾ (52,56,35,710) ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਟੀਕਿਆਂ ਦੀਆਂ 48,43,100 ਖੁਰਾਕਾਂ ਪਾਈਪ ਲਾਈਨ ਵਿੱਚ ਹਨ।

ਇਸ ਵਿੱਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਔਸਤਨ ਅਧਾਰਿਤ ਕੁੱਲ ਖਪਤ 51,09,58,562 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 2.07 ਕਰੋੜ (2,07,55,852) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।

https://pib.gov.in/PressReleasePage.aspx?PRID=1744293

 

ਮਹੱਤਵਪੂਰਨ

 

*********

 

ਐੱਮਵੀ/ਏਐੱਸ



(Release ID: 1744645) Visitor Counter : 134


Read this release in: English , Hindi , Marathi , Gujarati