ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 51.90 ਕਰੋੜ ਤੋਂ ਪਾਰ


ਪਿਛਲੇ 24 ਘੰਟਿਆਂ ਵਿੱਚ 41 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਭਾਰਤ ਨੇ ਆਪਣੀ ਸਭ ਤੋਂ ਉੱਚੀ ਰਿਕਵਰੀ ਦਰ 97.45 ਫੀਸਦ ਹਾਸਲ ਕੀਤੀ

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 38,353 ਨਵੇਂ ਕੇਸ ਰਿਪੋਰਟ ਕੀਤੇ ਗਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,86,351 ਹੋਈ; 140 ਦਿਨਾਂ ਵਿੱਚ ਸਭ ਤੋਂ ਘੱਟ

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.21 ਫੀਸਦ ਬਣਦੇ ਹਨ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.16 ਫੀਸਦ ਹੋਈ; ਪਿਛਲੇ 16 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

Posted On: 11 AUG 2021 10:24AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 51.90 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ। 

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 51,90,80,524 ਵੈਕਸੀਨ ਖੁਰਾਕਾਂ 

59,57,616 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 41,38,646 

ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ। 

 

ਇਨ੍ਹਾਂ ਵਿੱਚ ਸ਼ਾਮਲ ਹਨ- 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,38,727

ਦੂਜੀ ਖੁਰਾਕ

80,17,291

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,82,42,071

ਦੂਜੀ ਖੁਰਾਕ

1,18,74,095

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

18,23,88,445

ਦੂਜੀ ਖੁਰਾਕ

1,29,63,932

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

11,34,11,880

ਦੂਜੀ ਖੁਰਾਕ

4,35,83,965

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

7,92,14,965

ਦੂਜੀ ਖੁਰਾਕ

3,90,45,153

ਕੁੱਲ

51,90,80,524

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

ਇੱਕ ਹੋਰ ਸਾਰਥਕ ਵਿਕਾਸ ਤਹਿਤ, ਭਾਰਤ ਦੀ ਰਿਕਵਰੀ ਦਰ ਵੱਧ ਕੇ ਪਿਛਲੇ 24 ਘੰਟਿਆਂ

ਵਿੱਚ 97.45 ਫੀਸਦ ਤੱਕ ਪਹੁੰਚ ਗਈ ਹੈ। ਇਹ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਭਾਰਤ

ਵੱਲੋਂ ਪ੍ਰਾਪਤ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਉੱਚੀ ਦਰ ਬਣਦੀ ਹੈ।

 https://static.pib.gov.in/WriteReadData/userfiles/image/image001ZYQT.jpg

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,12,20,981 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 40,013

ਮਰੀਜ਼ ਠੀਕ ਹੋਏ ਹਨ।  

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 38,353 ਨਵੇਂ ਕੇਸ ਸਾਹਮਣੇ ਆਏ ਹਨ। 

ਦੇਸ਼ ਵਿੱਚ ਪਿਛਲੇ 45 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 https://static.pib.gov.in/WriteReadData/userfiles/image/image0022KUE.jpg

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 3,86,351 ਹੋ ਗਈ ਹੈ; ਇਹ 140 ਦਿਨਾਂ ਵਿੱਚ

ਸਭ ਤੋਂ ਘੱਟ ਐਕਟਿਵ ਮਾਮਲੇ ਦਰਜ ਕੀਤੇ ਗਏ ਹਨ । ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ

ਕੇਸਾਂ ਦਾ ਸਿਰਫ 1.21 ਫੀਸਦ ਬਣਦੇ ਹਨ , ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ । 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 17,77,962 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

48.50 ਕਰੋੜ ਤੋਂ ਵੱਧ  (48,50,56,507)  ਟੈਸਟ ਕੀਤੇ ਗਏ ਹਨ। 

https://static.pib.gov.in/WriteReadData/userfiles/image/image003KNOV.jpg

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.34 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.16 ਫੀਸਦ ‘ਤੇ

ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 16 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਅਤੇ

65 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ। 

 https://static.pib.gov.in/WriteReadData/userfiles/image/image004TDJD.jpg

****

 

ਐਮ.ਵੀ.  




(Release ID: 1744776) Visitor Counter : 232